ਤਰਨਤਾਰਨ (ਰਮਨ)- ਜ਼ਿਲ੍ਹਾ ਤਰਨ ਤਾਰਨ ਵਿਖੇ ਮੰਗਲਵਾਰ ਨੂੰ 252 ਪਿੰਡਾਂ 'ਚ ਪੰਚਾਇਤੀ ਚੋਣ ਹੋਵੇਗੀ। ਜਾਣਕਾਰੀ ਮੁਤਾਬਕ ਤਰਨਤਾਰਨ ਜ਼ਿਲ੍ਹੇ 'ਚ 500 ਤੋਂ ਵਧੇਰੇ ਪਿੰਡ ਹਨ, ਜਿਸ 'ਚ ਕੁਝ ਪਿੰਡਾਂ ਦੀਆਂ ਚੋਣਾਂ ਸਰਬਸੰਮਤੀ ਨਾਲ ਹੋ ਚੁੱਕੀਆਂ ਹਨ ਅਤੇ ਕਈ ਪਿੰਡਾਂ ਦੀਆਂ ਚੋਣਾਂ ਰੱਦ ਕੀਤੀਆਂ ਗਈਆਂ ਹਨ। ਜਿਸ ਦੇ ਚੱਲਦੇ ਹੁਣ 252 ਪਿੰਡਾਂ 'ਚ ਚੋਣਾਂ ਹੋਣ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਭਲਕੇ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ
ਇਸ ਦੌਰਾਨ ਜ਼ਿਲ੍ਹੇ ਦੇ ਐੱਸ. ਐੱਸ. ਪੀ. ਗੌਰਵ ਤੂਰਾ ਨੇ ਪੁਲਸ ਕਰਮਚਾਰੀਆਂ ਨੂੰ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਹਰ ਪੋਲਿੰਗ ਬੂਥ 'ਤੇ ਤਾਇਨਾਤ ਪੁਲਸ ਪਾਰਟੀ ਕੋਲ ਅਸਲਾ ਹੋਣਾ ਚਾਹੀਦਾ ਹੈ ਅਤੇ ਨਾਲ ਹੀ ਤਿੱਖੀ ਨਜ਼ਰ ਰੱਖੀ ਜਾਵੇਗੀ। ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਪੀਲੇ ਅਤੇ ਐਕਰੀਡੇਸ਼ਨ ਕਾਰਡ ਕਵਰੇਜ ਲਈ ਮਾਨਤਾ ਪ੍ਰਾਪਤ ਹੋਣਗੇ। ਹਾਲਾਂਕਿ ਚੋਣ ਕਮਿਸ਼ਨ ਵੱਲੋਂ ਪੱਤਰਕਾਰਾਂ ਨੂੰ ਸ਼ਨਾਖਤੀ ਕਾਰਡ ਨਹੀਂ ਜਾਰੀ ਕੀਤੇ ਗਏ ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਤਲਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਜਲੀ ਦੇ ਖੰਭੇ 'ਚ ਵੱਜਣ ਨਾਲ ਇਲੈਕਟ੍ਰੀਸ਼ਨ ਦੀ ਮੌਤ
NEXT STORY