ਜਲੰਧਰ (ਵੈੱਬ ਡੈਸਕ)- 15 ਅਕਤੂਬਰ ਨੂੰ ਪੰਜਾਬ ਭਰ ਵਿਚ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਪੰਚਾਇਤੀ ਚੋਣਾਂ ਨੂੰ ਲੈ ਕੇ ਪੂਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੌਜੂਦਾ ਪੰਚਾਇਤੀ ਚੋਣਾਂ ਦੌਰਾਨ ਜਲੰਧਰ ਦੇ ਵੱਖ-ਵੱਖ ਪਿੰਡਾਂ ਵਿੱਚ ਜਿੱਥੇ ਸਰਪੰਚਾਂ ਅਤੇ ਪੰਚਾਂ ਦੀ ਚੋਣ ਵਾਸਤੇ ਲਗਾਤਾਰ ਜੱਦੋ-ਜ਼ਹਿਦ ਚੱਲ ਰਹੀ ਹੈ, ਉਥੇ ਹੀ ਜਲੰਧਰ ਦੇ ਸ਼ਾਹਕੋਟ ਵਿਖੇ ਕਈ ਅਜਿਹੇ ਪਿੰਡ ਵੀ ਹਨ, ਜਿਨ੍ਹਾਂ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਵੋਟਾਂ ਨਹੀਂ ਪੈਣਗੀਆਂ।
ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਦੇ ਹੱਕ 'ਚ ਆਈ ਸਾਧਵੀ ਠਾਕੁਰ, ਪੱਗੜੀ ਪਹਿਨਣ ਨੂੰ ਲੈ ਕੇ ਛਿੜੇ ਵਿਵਾਦ 'ਤੇ ਕਹੀਆਂ ਵੱਡੀਆਂ ਗੱਲਾਂ
ਸ਼ਾਹਕੋਟ ਦੇ ਕਈ ਪਿੰਡਾਂ ਨੇ ਆਪਸੀ ਭਾਈਚਾਰੇ ਦੀ ਮਿਸਾਲ ਪੇਸ਼ ਕਰਦੇ ਹੋਏ ਸਰਬਸੰਮਤੀ ਨਾਲ ਸਰਪੰਚ ਅਤੇ ਪੰਚਾਂ ਦੀ ਚੋਣ ਕੀਤੀ ਹੈ, ਜਿਸ ਕਰਕੇ ਸ਼ਾਹਕੋਟ ਦੇ ਕਈ ਪਿੰਡਾਂ ਵਿਚ ਪੰਚਾਇਤੀ ਚੋਣਾਂ ਨਹੀਂ ਹੋਣਗੀਆਂ। ਇਨ੍ਹਾਂ ਪਿੰਡਾਂ ਵਿਚ ਪੂਨੀਆਂ , ਲਸੂੜੀ, ਸੰਗਤਪੁਰ, ਧਰਮੀਵਾਲ, ਰਾਮਪੁਰ ਆਦਿ ਸ਼ਾਮਲ ਹਨ। ਹੇਠਾਂ ਦਿੱਤੀ ਗਈ ਲਿਸਟ ਵਿਚ ਵੇਖ ਸਕਦੇ ਹੋ ਕਿ ਸ਼ਾਹਕੋਟ ਦੇ ਕਿਹੜੇ ਪਿੰਡਾਂ ਵਿਚ ਸਰਬਸੰਮਤੀ ਨਾਲ ਪੰਚਾਇਤ ਚੁਣੀ ਗਈ ਹੈ।
ਇਹ ਵੀ ਪੜ੍ਹੋ- ਮੁੜ ਵਿਵਾਦਾਂ 'ਚ ਘਿਰਿਆ ਕੁੱਲ੍ਹੜ ਪਿੱਜ਼ਾ ਕੱਪਲ, ਲਾਈਵ ਹੋ ਕੇ ਨਿਹੰਗ ਸਿੰਘ ਨੇ ਫਿਰ ਦਿੱਤੀ ਧਮਕੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
9 ਸਾਲ ਪਹਿਲਾਂ ਠੱਗੀ ਕਰਨ ਵਾਲੇ ਮੁਲਜ਼ਮ ਸਬੂਤਾਂ ਦੀ ਘਾਟ ਕਾਰਨ ਬਰੀ
NEXT STORY