ਸੰਗਰੂਰ (ਵੈੱਬ ਡੈਸਕ, ਤਰਲੋਚਨ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਦੇ ਪਿਡ ਸਤੌਜ ਵਿਚ ਸਰਬਸੰਮਤੀ ਨਾਲ ਪੰਚਾਇਤ ਚੁਣ ਲਈ ਗਈ ਹੈ। ਸਤੌਜ ਪਿੰਡ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਦੀ ਅਗਵਾਈ ਵਿਚ ਸਰਬਸੰਮਤੀ ਨਾਲ ਹਰਬੰਸ ਸਿੰਘ ਹੈੱਪੀ ਨੂੰ ਸਰਪੰਚ ਚੁਣਿਆ ਗਿਆ ਹੈ। ਇਥੇ ਦੱਸਣਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੱਦੀ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨੂੰ ਸਰਬਸੰਮਤੀ ਨਾਲ ਸਰਪੰਚ ਦੀ ਚੋਣ ਕਰਨ ਦੀ ਅਪੀਲ ਕੀਤੀ ਸੀ। ਸਰਪੰਚ ਦੀ ਚੋਣ ਲਈ 4 ਉਮੀਦਵਾਰ ਮੈਦਾਨ ਵਿਚ ਨਿਤਰੇ ਸਨ ਅਤੇ ਮੁੱਖ ਮੰਤਰੀ ਮਾਨ ਦੀ ਅਪੀਲ ਮਗਰੋਂ ਦੋ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਸਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਹਤਯਾਬ ਹੋਣ ਮਗਰੋਂ ਬੀਤੇ ਦਿਨੀਂ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚੇ ਸਨ। ਇਸ ਦੌਰਾਨ ਜਿੱਥੇ ਉਨ੍ਹਾਂ ਵੱਲੋਂ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ ਸੀ, ਉਥੇ ਹੀ ਸਤੌਜ ਪਿੰਡ ਦੀ ਸਰਬਸੰਮਤੀ ਨਾਲ ਪੰਚਾਇਤ ਚੁਣਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਵਾਸੀਆਂ ਨੂੰ ਵੱਡੀ ਅਪੀਲ ਵੀ ਕੀਤੀ ਗਈ।
ਉਨ੍ਹਾਂ ਵੱਲੋਂ ਕਿਹਾ ਗਿਆ ਗਿਆ ਸੀ ਜੇਕਰ ਪਿੰਡ ਦੇ ਲੋਕ ਸਰਬਸੰਮਤੀ ਨਾਲ ਸਰਪੰਚ ਦੀ ਚੋਣ ਕਰਨਗੇ ਤਾਂ ਇਸ ਦਾ ਵੱਡਾ ਫਾਇਦਾ ਪਿੰਡ ਵਾਸੀਆਂ ਨੂੰ ਹੋ ਸਕਦਾ ਹੈ। ਸਰਬਸੰਮਤੀ ਨਾਲ ਉਸ ਵਿਅਕਤੀ ਨੂੰ ਸਰਪੰਚ ਬਣਾਇਆ ਜਾਵੇ, ਜੋ ਪਿੰਡ ਦੇ ਲੋਕਾਂ ਦਾ ਕੰਮ ਕਰੇ, ਪਿੰਡ ਦੇ ਵਿਕਾਸ ਬਾਰੇ ਸੋਚੇ। ਇਸ ਦੌਰਾਨ ਆਮ ਲੋਕਾਂ ਵਾਂਗ ਉਨ੍ਹਾਂ ਮੰਜੇ ਉਤੇ ਬੈਠ ਕੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਚੰਗੇ ਪੰਚ-ਸਰਪੰਚ ਚੁਣੇ ਜਾਣ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਅਪੀਲ ਦਾ ਅਸਰ ਪਿੰਡ ਸਤੌਜ ਵਿਚ ਵੇਖਣ ਨੂੰ ਮਿਲਿਆ ਹੈ।
ਭਾਈਚਾਰਕ ਸਾਂਝ ਬਣਾਉਣ ਦੀ ਵੀ ਅਪੀਲ ਕੀਤੀ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਕੋਲ 200 ਤੋਂ ਵਧੇਰੇ ਅਜਿਹੇ ਪਿੰਡਾਂ ਦੇ ਨਾਂ ਪਹੁੰਚੇ ਹਨ, ਜਿੱਥੇ ਸਰਬਸੰਮਤੀ ਨਾਲ ਪੰਚ-ਸਰਪੰਚ ਚੁਣੇ ਗਏ ਹਨ। ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਪੰਜਾਬ ਸਰਕਾਰ ਵੱਲੋਂ 5-5 ਲੱਖ ਰੁਪਏ ਦਿੱਤੇ ਜਾਣਗੇ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਵਧਾਈ ਗਈ ਸੁਰੱਖਿਆ, 19 ਪੁਆਇੰਟਾਂ 'ਤੇ ਲੱਗ ਗਏ ਹਾਈਟੈੱਕ ਨਾਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਆੜ੍ਹਤੀਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਅਹਿਮ ਬਿਆਨ
NEXT STORY