ਫਿਰੋਜ਼ਪੁਰ (ਪਰਮਜੀਤ, ਕੁਮਾਰ, ਖੁੱਲਰ) : ਮਮਦੋਟ ਦੇ ਅਧੀਨ ਆਉਂਦੇ ਪਿੰਡ ਮੋਹਰੇ ਵਾਲਾ ਵਿਖੇ ਪੰਚਾਇਤੀ ਜਗ੍ਹਾ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਅਤੇ ਔਰਤ ਦੇ ਸੱਟਾਂ ਮਾਰਨ ਦੇ ਦੋਸ਼ ’ਚ ਥਾਣਾ ਮਮਦੋਟ ਪੁਲਸ ਨੇ 10 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਹਰਜੀਤ ਕੌਰ ਪਤਨੀ ਨਿਰਮਲ ਸਿੰਘ ਵਾਸੀ ਪਿੰਡ ਮੋਹਰੇ ਵਾਲਾ ਨੇ ਦੱਸਿਆ ਕਿ ਉਸ ਦੀ ਪੰਚਾਇਤੀ ਜਗ੍ਹਾ ਜੋ ਕਿ 3 ਮਰਲੇ ਹੈ, ਜਿਸ ਦੀ ਚਾਰਦੀਵਾਰੀ ਕੀਤੀ ਹੋਈ ਹੈ ਤੇ ਜਿਸ ’ਤੇ ਉਸ ਦਾ 15 ਸਾਲ ਤੋਂ ਕਬਜ਼ਾ ਹੈ। ਜਿਸ ’ਚ ਉਸ ਨੇ ਰੂੜੀ ਸੁੱਟੀ ਹੋਈ ਸੀ।
ਹਰਜੀਤ ਕੌਰ ਨੇ ਦੱਸਿਆ ਕਿ ਦੋਸ਼ੀਅਨ ਮਲਕੀਤ ਕੌਰ ਪਤਨੀ ਲੱਖਾ ਸਿੰਘ ਵਾਸੀ ਫਰੀਦਕੋਟ, ਸੁਖਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ, ਮਹਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ, ਬਲਜਿੰਦਰ ਸਿੰਘ ਪੁੱਤਰ ਬਲਵੰਤ ਸਿੰਘ, ਮਨਜੀਤ ਸਿੰਘ ਪੁੱਤਰ ਬਲਵੰਤ ਸਿੰਘ, ਤਰਲੋਕ ਸਿੰਘ ਪੁੱਤਰ ਜੰਗੀਰ ਸਿੰਘ, ਬਲਦੇਵ ਸਿੰਘ ਪੁੱਤਰ ਸਵਰਨ ਸਿੰਘ, ਇਕਬਾਲ ਸਿੰਘ ਪੁੱਤਰ ਠਾਕਰ ਵਾਸੀਅਨ ਮੋਹਰੇ ਵਾਲਾ ਅਤੇ ਗੁਰਭੇਜ ਸਿੰਘ ਪੁੱਤਰ ਪਿੱਪਲ ਸਿੰਘ ਵਾਸੀ ਮੋਹਰੇ ਵਾਲਾ ਨੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤ ਹੈ ਅਤੇ ਉਸ ਦੇ ਸੱਟਾਂ ਮਾਰੀਆਂ ਹਨ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਲੰਧਰ ਵਾਸੀਆਂ ਲਈ ਖ਼ੁਸ਼ਖਬਰੀ, ਮੇਅਰ ਵਿਨੀਤ ਧੀਰ ਨੇ ਪੇਸ਼ ਕੀਤਾ ਨਵਾਂ ਪਲਾਨ
NEXT STORY