ਚੰਡੀਗੜ੍ਹ : ਸਰਕਾਰ ਵੱਲੋਂ ਸੂਬੇ 'ਚ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਆਮ ਚੋਣਾਂ 5 ਅਕਤੂਬਰ ਤੋਂ ਪਹਿਲਾਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਐਡੀਸ਼ਨਲ ਡਿਪਟੀ ਕਮਿਸ਼ਨਰਾਂ (ADC) ਨੂੰ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਵਿਭਾਗ ਨੇ ਇਕ ਚਿੱਠੀ ਜਾਰੀ ਕਰਕੇ ਸੂਬੇ ਭਰ ਦੇ ਅਧਿਕਾਰੀਆਂ ਨੂੰ ਚੋਣ ਤਿਆਰੀਆਂ ਦੀ ਰਿਪੋਰਟ ਤੁਰੰਤ ਭੇਜਣ ਦੀ ਹਦਾਇਤ ਦਿੱਤੀ ਹੈ। ਚੋਣ ਹਲਕੇ ਬਲਾਕਾਂ ਦੇ ਨਵੇਂ ਪੁਨਰਗਠਨ ਦੇ ਅਧਾਰ 'ਤੇ ਤੈਅ ਕੀਤੇ ਜਾਣਗੇ, ਜਿਸ ਲਈ ਨਕਸ਼ਿਆਂ ਦੀ ਪੜਤਾਲ ਅਤੇ ਨਵੇਂ ਹਲਕਿਆਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਆਖੀਰ ਲਿਆ ਗਿਆ ਇਹ ਵੱਡਾ ਫ਼ੈਸਲਾ
ਵਿਭਾਗ ਦੇ ਅਧਿਕਾਰੀਆਂ ਮੁਤਾਬਕ, ਚੋਣ ਪ੍ਰਕਿਰਿਆ ਨੂੰ ਨਿਰਪੱਖ, ਸ਼ਾਂਤੀਪੂਰਨ ਅਤੇ ਸਮੇਂ ਸਿਰ ਸੰਪੰਨ ਕਰਵਾਉਣ ਲਈ ਸਾਰੇ ਸੰਭਵ ਕਦਮ ਚੁੱਕੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਮਹਿਲਾ ਇੰਸਪੈਕਟਰ ਭਗੌੜੀ ਐਲਾਨੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫਿਰੋਜ਼ਪੁਰ 'ਚ ਰੂਹ ਕੰਬਾਊ ਹਾਦਸੇ ਦੌਰਾਨ 2 ਲੋਕਾਂ ਦੀ ਮੌਤ, ਗੱਡੀਆਂ ਦੇ ਉੱਡੇ ਪਰਖੱਚੇ
NEXT STORY