ਸ੍ਰੀ ਮੁਕਤਸਰ ਸਾਹਿਬ, (ਪਵਨ)- ਸਮੂਹ ਪੰਚਾਇਤ ਸੰਮਤੀ ਮੁਲਾਜ਼ਮਾਂ ਵੱਲੋਂ ਆਪਣੀਆਂ ਲਟਕਦੀਆਂ ਮੰਗਾਂ ਸਬੰਧੀ ਬੀ. ਡੀ. ਪੀ. ਓ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਧਰਨੇ ਦੌਰਾਨ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨਾਲ ਮੀਟਿੰਗ ਹੋਈ ਸੀ, ਜਿਸ ਵਿਚ ਉਨ੍ਹਾਂ ਵੱਲੋਂ ਸਾਰੀਆਂ ਮੰਗਾਂ ਨੂੰ ਜਾਇਜ਼ ਸਮਝ ਕੇ ਮੰਨ ਲਿਆ ਗਿਆ ਪਰ ਵਿਭਾਗ ਦੇ ਉੱਚ ਅਧਿਕਾਰੀ, ਸਕੱਤਰ ਮੰਗਾਂ ਨੂੰ ਜਾਣ-ਬੁੱਝ ਕੇ ਲਾਗੂ ਨਹੀਂ ਕਰ ਰਹੇ।
ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਲਾਗੂ ਨਾ ਕੀਤਾ ਗਿਆ ਤਾਂ ਸੰਮਤੀ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਲਟਕਦੀਆਂ ਮੰਗਾਂ ਸਬੰਧੀ (ਅੱਜ) 20 ਅਪ੍ਰੈਲ ਨੂੰ ਡਾਇਰੈਕਟਰ ਪੇਂਡੂ ਪੰਚਾਇਤ ਦਫ਼ਤਰ ਚੰਡੀਗੜ੍ਹ ਵਿਖੇ ਪੰਜਾਬ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਸੂਬੇ ਭਰ ਦੇ ਮੁਲਾਜ਼ਮ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ।
ਇਸ ਸਮੇਂ ਆਗੂਆਂ ਨੇ ਸਾਰੇ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੁਲਾਜ਼ਮਾਂ ਦੀ ਤਨਖਾਹ ਸਿੱਧੀ ਖ਼ਜ਼ਾਨਾ ਦਫ਼ਤਰਾਂ 'ਚ ਭੇਜਣ, ਪੰਚਾਇਤ ਅਫਸਰ, ਸੁਪਰਡੈਂਟ ਦਾ ਮੰਤਰੀ ਵੱਲੋਂ ਪ੍ਰਿੰਸੀਪਲ ਫੈਸਲਾ ਬੀ. ਡੀ. ਪੀ. ਓ. ਨੂੰ ਦੇਣ, ਪੁਰਾਣੀ ਪੈਨਸ਼ਨ ਸਕੀਮ ਚਾਲੂ ਕਰਨ, ਸੰਮਤੀ ਦਾ ਖਾਤਾ ਪੰਚਾਇਤ ਅਫ਼ਸਰ ਅਤੇ ਸੁਪਰਡੈਂਟ ਨਾਲ ਸਾਂਝਾ ਕਰਨ ਦੀ ਮੰਗ ਕੀਤੀ।
ਇਸ ਮੌਕੇ ਪੰਚਾਇਤ ਅਫ਼ਸਰ ਰੁਪਿੰਦਰ ਸਿੰਘ, ਸੁਪਰਡੈਂਟ ਅਜੀਤ ਸਿੰਘ, ਪ੍ਰਧਾਨ ਵਕੀਲ ਸਿੰਘ, ਸੈਕਟਰੀ ਪਰਮਜੀਤ ਸਿੰਘ, ਰੌਸ਼ਨ ਲਾਲ, ਜਸਵਿੰਦਰ ਸਿੰਘ, ਬਿਕਰਮਜੀਤ ਸਿੰਘ, ਨਵਦੀਪ ਗਰੋਵਰ, ਹਰਜੀਤ ਸਿੰਘ, ਪਵਨਦੀਪ ਕੌਰ, ਗੁਰਦੀਪ ਸਿੰਘ ਆਦਿ ਮੁਲਾਜ਼ਮ ਮੌਜੂਦ ਸਨ।
ਅੱਤਵਾਦ ਵਿਰੁੱਧ ਵਿਆਪਕ ਰਣਨੀਤੀ ਬਣਾਉਣ ਦਾ ਦਿੱਤਾ ਸੁਝਾਅ
NEXT STORY