ਫਤਿਹਗੜ੍ਹ ਸਾਹਿਬ (ਜਗਦੇਵ) : ਬਲਾਕ ਵਿਕਾਸ ਪੰਚਾਇਤ ਦਫਤਰ ਬੱਸੀ ਪਠਾਣਾ ਵਿਖੇ ਪੰਚਾਇਤ ਸਕੱਤਰ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਪੰਚਾਇਤ ਸਕੱਤਰ ਦੀ ਪਛਾਣ ਗੁਰਵਿੰਦਰ ਸਿੰਘ (53) ਵਾਸੀ ਖਰੜ ਵਜੋਂ ਹੋਈ ਹੈ। ਬੀ. ਡੀ. ਪੀ. ਓ. ਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਸੁਪਰਡੈਂਟ ਨੇ ਫੋਨ ਕਰਕੇ ਦੱਸਿਆ ਕਿ ਗੁਰਵਿੰਦਰ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਹੈ। ਸੁਪਰਡੈਂਟ ਨਵਨੀਤ ਕੁਮਾਰ ਨੇ ਮੁਤਾਬਕ ਸਵੇਰੇ ਸੇਵਾਦਾਰ ਧਨਪ੍ਰੀਤ ਸਿੰਘ ਨੇ ਦੱਸਿਆ ਕਿ ਸਕੱਤਰ ਗੁਰਵਿੰਦਰ ਸਿੰਘ ਦੀ ਸਿਹਤ ਖਰਾਬ ਹੋ ਗਈ ਹੈ। ਜਿਸ ਤੋਂ ਬਾਅਦ ਉਸ ਨੂੰ ਮੁਲਾਜ਼ਮਾਂ ਦੀ ਮਦਦ ਨਾਲ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਇਲਾਜ ਲਈ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਗੁਰਵਿੰਦਰ ਸਿੰਘ ਪ੍ਰੇਸ਼ਾਨ ਰਹਿੰਦਾ ਸੀ ਪਰ ਉਸ ਨੇ ਪ੍ਰੇਸ਼ਾਨੀ ਦਾ ਕਾਰਨ ਨਹੀਂ ਦੱਸਿਆ। ਗੁਰਵਿੰਦਰ ਸ਼ੂਗਰ ਦਾ ਮਰੀਜ਼ ਵੀ ਸੀ। ਉਧਰ ਥਾਣਾ ਬੱਸੀ ਪਠਾਣਾ ਦੇ ਮੁਖੀ ਹਰਵਿੰਦਰ ਸਿੰਘ ਨੇ ਦੱਸਿਆ ਕਿ 32 ਹਸਪਤਾਲ ਚੰਡੀਗੜ੍ਹ ਤੋਂ ਸੂਚਨਾ ਮਿਲੀ ਸੀ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਹੈ ਜਿਸ ਤੋਂ ਬਾਅਦ ਏ. ਐੱਸ. ਆਈ. ਪਰਮਜੀਤ ਸਿੰਘ 32 ਹਸਪਤਾਲ ਪਰਿਵਾਰਕ ਮੈਂਬਰਾ ਦੇ ਬਿਆਨ ਦਰਜ ਕਰਨ ਲਈ ਗਏ। ਫਿਲਹਾਲ ਪੁਲਸ ਵਲੋਂ ਇਸ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
AAP ਸੁਪਰੀਮੋ ਅਰਵਿੰਦ ਕੇਜਰੀਵਾਲ 3 ਦਿਨਾ ਪੰਜਾਬ ਦੌਰੇ 'ਤੇ, ਕਰ ਸਕਦੇ ਨੇ ਵੱਡਾ ਐਲਾਨ
NEXT STORY