ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਸੂਬੇ ਦੀਆਂ ਗ੍ਰਾਂਮ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ। ਨਵੀਆਂ ਪੰਚਾਇਤਾਂ ਚੁਣਨ ਤੱਕ ਅਧਿਕਾਰੀ ਪੰਚਾਇਤਾਂ ਦਾ ਕੰਮਕਾਜ ਦੇਖਣਗੇ। ਪੰਚਾਇਤ ਵਿਭਾਗ ਨੇ ਇਸ ਤੋਂ ਪਹਿਲਾਂ ਗ੍ਰਾਂਮ ਪੰਚਾਇਤਾਂ ਭੰਗ ਕਰਨ ਲਈ 10 ਅਗਸਤ 2023 ਨੂੰ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਡੀਜ਼ਲ ਅਤੇ ਗੈਸ ਸਿਲੰਡਰ ਨੂੰ ਲੈ ਕੇ ਆਈ ਚਿੰਤਾ ਭਰੀ ਖ਼ਬਰ
ਇਸ ਖ਼ਿਲਾਫ਼ ਕੁਝ ਗ੍ਰਾਂਮ ਪੰਚਾਇਤਾਂ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਜਿਸ ’ਤੇ ਅਦਾਲਤੀ ਦਖਲ ਮਗਰੋਂ ਪੰਜਾਬ ਸਰਕਾਰ ਨੂੰ ਪੰਚਾਇਤਾਂ ਭੰਗ ਕੀਤੇ ਜਾਣ ਦੇ ਫ਼ੈਸਲੇ ’ਤੇ ਯੂ-ਟਰਨ ਲੈਣਾ ਪਿਆ ਸੀ। ਹੁਣ ਫਿਰ ਪੰਜਾਬ ਸਰਕਾਰ ਨੇ ਸੂਬੇ ਦੀਆਂ ਗ੍ਰਾਂਮ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ। ਇਸ ਲਈ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਮੁੜ ਬਦਲਣ ਜਾ ਰਿਹਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਜਵਾਨ ਨੂੰ ਬੰਧਕ ਬਣਾ ਕੇ ਰੱਖਣ ’ਤੇ ਮਾਮਲਾ ਦਰਜ
NEXT STORY