ਅਬੋਹਰ (ਸੁਨੀਲ)– ਉਪ-ਮੰਡਲ ਦੇ ਪਿੰਡ ਕਿੱਲਿਆਂਵਾਲੀ ਦੇ ਰਹਿਣ ਵਾਲੇ ਇਕ ਪੰਡਤ ਸਮੇਤ 2 ਵਿਅਕਤੀਆਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਦਰ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਰਮੇਸ਼ ਸ਼ਰਮਾ ਵਾਸੀ ਪਿੰਡ ਕਿੱਲਿਆਂਵਾਲੀ ਅਤੇ ਜਗਨੰਦਨ ਪੁੱਤਰ ਦਲ ਸਿੰਘ ਵਾਸੀ ਪਿੰਡ ਫੁੱਲੂਖੇੜਾ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਦੇ ਚੋਣ ਲੜਣ 'ਚ ਅੜਿੱਕਾ ਪਾਉਣਗੇ ਇਹ ਨਿਯਮ, ਕਈ ਦਾਅ-ਪੇਚਾਂ ਦਾ ਕਰਨਾ ਪਵੇਗਾ ਸਾਹਮਣਾ
ਜਾਣਕਾਰੀ ਅਨੁਸਾਰ ਪਿੰਡ ਕਿੱਲਿਆਂਵਾਲੀ ਵਾਸੀ ਅਤੇ ਪੰਡਤਾਈ ਦਾ ਕੰਮ ਕਰਨ ਵਾਲੇ ਰਮੇਸ਼ ਸ਼ਰਮਾ (65) ਦੇ ਬੇਟੇ ਪਵਨ ਕੁਮਾਰ ਨੇ ਦੱਸਿਆ ਕਿ ਉਸ ਦਾ ਪਿਤਾ ਸਵੇਰੇ 8 ਵਜੇ ਸਕੂਟੀ ’ਤੇ ਘਰੋਂ ਨਿਕਲਿਆ ਸੀ ਅਤੇ ਕਰੀਬ 10 ਵਜੇ ਉਨ੍ਹਾਂ ਨੂੰ ਇਸ ਘਟਨਾ ਬਾਰੇ ਜਾਣਕਾਰੀ ਮਿਲੀ। ਉੱਥੇ ਹੀ ਸਰਕਾਰੀ ਹਸਪਤਾਲ ’ਚ ਪੁੱਜੇ ਮ੍ਰਿਤਕ ਜਗਨੰਦਨ ਪੱਪੀ ਦੇ ਪੁੱਤਰ ਰੁਪਿੰਦਰ ਨੇ ਦੱਸਿਆ ਕਿ ਉਸ ਨੇ ਆਪਣੇ ਨਵੇਂ ਮਕਾਨ ਦੀ ਉਸਾਰੀ ਦਾ ਕੰਮ ਸ਼ੁਰੂ ਕਰਨਾ ਸੀ, ਜਿਸ ਦਾ ਨੀਂਹ ਪੱਥਰ ਵਾਸਤੂ ਸ਼ਾਸਤਰ ਅਨੁਸਾਰ ਕਰਵਾਉਣ ਲਈ ਉਸ ਦਾ ਪਿਤਾ ਪੰਡਿਤ ਰਮੇਸ਼ ਸ਼ਰਮਾ ਨੂੰ ਲੈਣ ਦੇ ਲਈ ਆਇਆ ਸੀ।
ਇਹ ਖ਼ਬਰ ਵੀ ਪੜ੍ਹੋ - ਚੋਣ ਪ੍ਰਚਾਰ ਲਈ ਪੰਜਾਬ ਆਉਣਗੇ ਮੋਦੀ, ਯੋਗੀ ਤੇ ਸ਼ਾਹ; ਇਨ੍ਹਾਂ ਸੀਟਾਂ 'ਤੇ ਰਹੇਗੀ ਵਿਸ਼ੇਸ਼ ਨਜ਼ਰ
ਉਸ ਨੇ ਦੱਸਿਆ ਕਿ ਰਮੇਸ਼ ਸ਼ਰਮਾ ਅਤੇ ਜਗਨੰਦਨ ਪੱਪੀ ਜਦ ਸੀਤੋ ਰੋਡ ’ਤੇ ਸਥਿਤ ਇਕ ਸਕੂਲ ਸਾਹਮਣੇ ਪਹੁੰਚੇ ਤਾਂ ਸਾਹਮਣਿਓਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਸਡ਼ਕ ਸੁਰੱਖਿਆ ਫੋਰਸ ਦੇ ਸਹਾਇਕ ਸਬ ਇੰਸਪੈਕਟਰ ਕਾਂਸ਼ੀਰਾਮ ਨੇ ਦੋਵਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ, ਉਥੇ ਹੀ ਟੱਕਰ ਮਾਰਨ ਵਾਲੇ ਕਾਰ ਚਾਲਕ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਰਾ 45 ਡਿਗਰੀ ਪਾਰ! ਸੜਕਾਂ ’ਤੇ ਪਸਰੀ ਸੁੰਨ, ਮਨੁੱਖੀ ਜੀਵਨ ’ਚ ਵਧੀ ‘ਪਿਆਸ’
NEXT STORY