ਲੁਧਿਆਣਾ (ਮਹਿੰਦਰੂ): ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਮਹਾਨਗਰ ਵਿਚ ਚੱਲ ਰਹੀ ਸ਼੍ਰੀ ਹਨੂਮੰਤ ਕਥਾ ਦੇ ਮੰਚ ਤੋਂ ਦਿੱਤੇ ਗਏ ਕਥਿਤ ਬਿਆਨਾਂ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਸਾਨੀ ਨੇ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਬੇਹੱਦ ਸਖ਼ਤ ਵਿਰੋਧ ਦਰਜ ਕਰਵਾਉਂਦੇ ਹੋਏ ਇਸ ਨੂੰ ਪੰਜਾਬ ਦੇ ਸਦੀਆਂ ਪੁਰਾਣੇ ਆਪਸੀ ਸਦਭਾਵ, ਸ਼ਾਂਤੀ ਅਤੇ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਣ ਦਾ ਯਤਨ ਕਰਾਰ ਦਿੱਤਾ ਹੈ।
ਇਸ ਸਬੰਧੀ ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਆਪਣੇ ਬਿਆਨ ਵਿੱਚ ਸਪੱਸ਼ਟ ਕੀਤਾ ਹੈ ਕਿ ਉਹ ਕਿਸੇ ਵੀ ਧਰਮ, ਮਜ਼ਹਬ ਜਾਂ ਪਰੰਪਰਾ ਦੇ ਖ਼ਿਲਾਫ਼ ਨਹੀਂ ਹਨ। ਉਨ੍ਹਾਂ ਨੇ ਆਖਿਆ ਕਿ ਉਹ ਕੇਵਲ ਉਨ੍ਹਾਂ ਰੂੜ੍ਹੀਵਾਦੀ ਵਿਚਾਰਾਂ ਦੇ ਵਿਰੋਧ ਵਿੱਚ ਹਨ, ਜਿਨ੍ਹਾਂ ਕਰਕੇ ਦੇਸ਼ ਵਿੱਚ ਅਰਾਜਕਤਾ ਫੈਲਦੀ ਹੈ, ਧਰਮ-ਪਰਿਵਰਤਨ ਹੁੰਦਾ ਹੈ ਅਤੇ ਦੇਸ਼ ਦਾ ਮਾਹੌਲ ਖ਼ਰਾਬ ਹੁੰਦਾ ਹੈ। ਉਨ੍ਹਾਂ ਨੇ "ਜਾਗੋ ਅਤੇ ਜਗਾਓ" ਦਾ ਸੁਨੇਹਾ ਦਿੰਦਿਆਂ ਕਿਹਾ ਕਿ ਜੇਕਰ ਦੇਸ਼ ਦਾ ਹਰ ਵਿਅਕਤੀ ਇੱਕਜੁੱਟ ਹੋਵੇਗਾ ਤਾਂ ਨੇਕ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਿਸੇ ਧਰਮ ਦੇ ਵਿਰੁੱਧ ਕੁਝ ਨਹੀਂ ਬੋਲਿਆ, ਸਗੋਂ ਇਹ ਕਿਹਾ ਸੀ ਕਿ ਸਨਾਤਨੀ ਅਤੇ ਸਿੱਧ ਪਰੰਪਰਾ ਦੇ ਲੋਕਾਂ ਨੂੰ ਗੁਰਦੁਆਰਿਆਂ ਅਤੇ ਮੰਦਰਾਂ ਤੋਂ ਇਲਾਵਾ ਕਿਸੇ ਹੋਰ ਦਰਬਾਰਾਂ ਵਿੱਚ ਜਾਣ ਦੀ ਲੋੜ ਨਹੀਂ ਹੈ। ਉਨ੍ਹਾਂ ਅਨੁਸਾਰ ਆਪਣੇ ਧਰਮ ਦਾ ਪ੍ਰਚਾਰ ਕਰਨਾ ਅਤੇ ਇਹ ਗੱਲ ਆਖਣਾ ਬਿਲਕੁਲ ਵੀ ਗ਼ਲਤ ਨਹੀਂ ਹੈ, ਪਰ ਜੋ ਲੋਕ ਧਰਮ-ਪਰਿਵਰਤਨ ਕਰਵਾ ਰਹੇ ਹਨ, ਉਹ ਜ਼ਰੂਰ ਗ਼ਲਤ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ ਆਪ੍ਰੇਸ਼ਨ ਜਾਰੀ
NEXT STORY