ਤਰਨਤਾਰਨ (ਰਮਨ)- ਮਾਨਵ ਅਧਿਕਾਰਾਂ ਦੀਆਂ ਧੱਜੀਆਂ ਉੱਡਣ ਵਾਲਾ ਇੱਕ ਹੈਰਾਨੀਜਨਕ ਮਾਮਲਾ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਤੋਂ ਸਾਹਮਣੇ ਆਇਆ ਹੈ। ਜੇਲ੍ਹ ਅਧਿਕਾਰੀਆਂ ਵੱਲੋਂ ਲਾਪਰਵਾਹੀ ਕਰਦਿਆਂ ਇੱਕੋ ਨਾਮ ਵਾਲੇ ਦੋ ਹਵਾਲਾਤੀਆਂ 'ਚੋਂ ਇੱਕ ਦੀ ਮੌਤ ਹੋਣ 'ਤੇ ਉਸਦੀ ਲਾਸ਼ ਗਲਤੀ ਨਾਲ ਦੂਜੇ ਗੁਰਪ੍ਰੀਤ ਸਿੰਘ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ। ਪਰਿਵਾਰਕ ਮੈਂਬਰਾਂ ਨੇ ਉਸਨੂੰ ਆਪਣਾ ਪਰਿਵਾਰਕ ਮੈਂਬਰ ਸਮਝਦਿਆਂ ਅੰਤਿਮ ਸਸਕਾਰ ਕਰ ਦਿੱਤਾ ਤੇ ਅਸਥੀਆਂ ਤੱਕ ਜਲ ਪ੍ਰਵਾਹ ਕਰ ਦਿੱਤੀਆਂ।
ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਗੈਂਗਸਟਰਾਂ 'ਤੇ ਸ਼ਿਕੰਜਾ ਕਸਣ ਦੀ ਤਿਆਰੀ, DGP ਵੱਲੋਂ ਸਪੈਸ਼ਲ ਹੈਲਪਲਾਈਨ ਨੰਬਰ ਜਾਰੀ
ਜਾਣਕਾਰੀ ਮੁਤਾਬਕ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਅਲਗੋ ਕੋਠੀ ਦਾ ਨਿਵਾਸੀ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਪਿਛਲੇ 8 ਮਹੀਨਿਆਂ ਤੋਂ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਕਣਕ ਚੋਰੀ ਦੇ ਮਾਮਲੇ ਹੇਠ ਬੰਦ ਸੀ। ਕੁਝ ਦਿਨ ਪਹਿਲਾਂ ਉਸਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ ਕਿ ਗੁਰਪ੍ਰੀਤ ਸਿੰਘ ਦੀ ਜੇਲ੍ਹ ਵਿੱਚ ਬਿਮਾਰੀ ਕਾਰਨ ਮੌਤ ਹੋ ਗਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪੀ ਗਈ ਅਤੇ ਉਨ੍ਹਾਂ ਨੇ ਸਸਕਾਰ ਕਰਕੇ ਅਸਥੀਆਂ ਵੀ ਜਲ ਵਿੱਚ ਪ੍ਰਵਾਹ ਕਰ ਦਿੱਤੀਆਂ। ਪਰ, ਅਗਲੇ ਦਿਨ ਜਦੋਂ ਪਰਿਵਾਰਕ ਮੈਂਬਰ ਜੇਲ੍ਹ 'ਚ ਉਸਦੇ ਚਾਚੇ ਨੂੰ ਮਿਲਣ ਪਹੁੰਚੇ ਤਾਂ ਪਤਾ ਲੱਗਾ ਕਿ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਤਾਂ ਹਾਲੇ ਵੀ ਜੇਲ੍ਹ ਵਿੱਚ ਜੀਵਤ ਹੈ। ਇਸ ਖੁਲਾਸੇ ਨਾਲ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਅਤੇ ਜੇਲ੍ਹ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ।
ਇਹ ਵੀ ਪੜ੍ਹੋ- ‘ਤੂੰ ਫਾਰਚੂਨਰ ਗੱਡੀ ਬੁੱਕ ਕਰਾਈ ਹੈ, 1 ਕਰੋੜ ਦੇ ਨਹੀਂ ਤਾਂ...', ਗੈਂਗਸਟਰ ਨੇ ਸਮਾਜ ਸੇਵੀ ਨੂੰ ਦਿੱਤੀ ਧਮਕੀ
ਦਰਅਸਲ, ਮਰਨ ਵਾਲਾ ਹੋਰ ਗੁਰਪ੍ਰੀਤ ਸਿੰਘ ਵੀ ਅੰਮ੍ਰਿਤਸਰ ਦੇ ਇੱਕ ਪਿੰਡ ਦਾ ਨਿਵਾਸੀ ਸੀ ਜਿਸਦੇ ਪਿਤਾ ਦਾ ਨਾਮ ਵੀ ਸੁਖਦੇਵ ਸਿੰਘ ਹੀ ਹੈ। ਉਹ ਨਸ਼ੇ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀ ਅਤੇ ਉਸਦੀ ਮੌਤ ਹੋਈ ਸੀ। ਪਰਿਵਾਰ ਦਾ ਕਹਿਣਾ ਹੈ ਕਿ ਜੇਲ੍ਹ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਉਹ ਆਪਣੇ ਬੱਚੇ ਦੇ ਆਖਰੀ ਦਰਸ਼ਨ ਵੀ ਨਹੀਂ ਕਰ ਸਕੇ। ਦੁਖੀ ਪਰਿਵਾਰ ਨੇ ਜੇਲ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਇਨਸਾਫ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਤੜਕਸਾਰ ਐਨਕਾਊਂਟਰ, ਪੁਲਸ ਤੇ ਬਦਮਾਸ਼ ਵਿਚਾਲੇ ਜ਼ਬਰਦਸਤ ਫਾਇਰਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਕਿਸ਼ਨਪੁਰਾ 'ਚ ਜੂਏ ਦੇ ਅੱਡੇ 'ਤੇ ਵੱਡੀ ਲੁੱਟ, ਫੈਲੀ ਸਨਸਨੀ
NEXT STORY