ਬਠਿੰਡਾ (ਵਿਜੇ) : ਸਿਵਲ ਲਾਈਨ ਇਲਾਕੇ ’ਚ ਆਈ. ਜੀ. ਤੇ ਜ਼ਿਲ੍ਹਾ ਸੈਸ਼ਨ ਜੱਜ ਦੀ ਕੋਠੀ ਨੇੜੇ ਇਕ ਲਾਲ ਰੰਗ ਦਾ ਬੈਗ ਲਾਵਾਰਿਸ ਪਿਆ ਸੀ। ਕਾਫ਼ੀ ਦੇਰ ਤੱਕ ਜਦੋਂ ਉਕਤ ਬੈਗ ਲੈਣ ਲਈ ਕੋਈ ਨਹੀਂ ਆਇਆ ਤਾਂ ਉਥੇ ਮੌਜੂਦ ਲੋਕਾਂ ਨੇ ਬੈਗ ’ਚ ਬੰਬ ਹੋਣ ਦਾ ਖਦਸ਼ਾ ਜਤਾਉਂਦੇ ਹੋਏ ਇਸ ਦੀ ਸੂਚਨਾ ਪੁਲਸ ਕੰਟਰੋਲ ਰੂਮ ਨੂੰ ਦਿੱਤੀ । ਸੂਚਨਾ ਮਿਲਦੇ ਹੀ ਐੱਸ.ਪੀ. ਡੀ. ਅਜੇ ਗਾਂਧੀ ਅਤੇ ਡੀ.ਐੱਸ.ਪੀ. ਸਿਟੀ 2 ਗੁਰਪ੍ਰੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ : ਜਬਰ-ਜ਼ਿਨਾਹ ਮਾਮਲੇ ’ਚ ਆਸਾਰਾਮ ਬਾਪੂ ਦੋਸ਼ੀ ਕਰਾਰ, ਕੱਲ੍ਹ ਹੋਵੇਗਾ ਸਜ਼ਾ ਦਾ ਐਲਾਨ
ਜਦੋਂ ਬੰਬ ਨਿਰੋਧਕ ਦਸਤੇ ਨੇ ਬੈਗ ਦੀ ਤਲਾਸ਼ੀ ਲਈ ਤਾਂ ਉਸ ’ਚੋਂ ਕੱਪੜੇ ਅਤੇ ਚੱਪਲਾਂ ਬਰਾਮਦ ਹੋਈਆਂ। ਉਕਤ ਬੈਗ ਦੇ ਅੰਦਰੋਂ ਹਰੀ ਰਾਉਤ ਵਾਸੀ ਬਿਹਾਰ ਦਾ ਆਧਾਰ ਕਾਰਡ ਬਰਾਮਦ ਹੋਇਆ ਹੈ। ਪੁਲਸ ਨੇ ਬੈਗ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ.ਐੱਸ.ਪੀ. ਸਿਟੀ 2 ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੈਗ ’ਚੋਂ ਮਿਲੇ ਆਧਾਰ ਕਾਰਡ ਦੇ ਤਹਿਤ ਉਕਤ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ। ਉਸ ਦੇ ਮਿਲਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਉਕਤ ਬੈਗ ਇੱਥੇ ਕਿਸ ਤਰ੍ਹਾਂ ਪਹੁੰਚਿਆ।
ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, BDPO ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਰਾਹੁਲ ਗਾਂਧੀ 'ਤੇ ਵਰ੍ਹੇ ਤਰੁਣ ਚੁੱਘ, 'PM ਮੋਦੀ ਕਾਰਨ ਲਾਲ ਚੌਕ 'ਚ ਤਿਰੰਗਾ ਲਹਿਰਾਉਣਾ ਹੋਇਆ ਸੰਭਵ'
NEXT STORY