ਚੰਡੀਗੜ੍ਹ — ਪੰਜਾਬ ਯੂਨੀਵਰਸਿਟੀ ‘ਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਪੁਲਸ ਵੱਲੋਂ ਕੀਤੀ ਗਈ ਬੇਰਹਿਮੀ ‘ਤੇ ਕਾਂਗਰਸ ਨੇ ਰੋਸ ਪ੍ਰਗਟ ਕੀਤਾ ਹੈ। ਕਾਂਗਰਸ ਆਗੂ ਅਤੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਇਸ ਘਟਨਾ ਨੂੰ “ਹੈਰਾਨ ਕਰਨ ਵਾਲੀ ਪੁਲਸ ਬਰਬਰਤਾ” ਕਰਾਰ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦਾ ਵਿਰੋਧ ਇੱਕ ਅਸਲੀ ਡਰ ਤੋਂ ਪੈਦਾ ਹੁੰਦਾ ਹੈ - ਕਿ ਕੇਂਦਰ ਸਰਕਾਰ ਪੰਜਾਬ ਨੂੰ ਇਸਦੀ ਇਤਿਹਾਸਕ ਯੂਨੀਵਰਸਿਟੀ ਤੋਂ ਵਾਂਝਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਪ੍ਰਤਾਪ ਸਿੰਘ ਬਾਜਵਾ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ, “ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਇਹ ਲੜਾਈ ਸਿਰਫ ਹੱਕਾਂ ਦੀ ਨਹੀਂ, ਸਨਮਾਨ ਅਤੇ ਇਨਸਾਫ਼ ਦੀ ਹੈ। ਕਾਂਗਰਸ ਪਾਰਟੀ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਨਾਲ ਚੱਟਾਨ ਵਾਂਗ ਖੜੀ ਹੈ।”
ਇਸ ਘਟਨਾ ਦੇ ਬਾਅਦ ਪੰਜਾਬ ਭਰ ਦੇ ਵਿਦਿਆਰਥੀ ਸੰਗਠਨਾਂ ਅਤੇ ਸਮਾਜਿਕ ਵਰਗਾਂ ਵੱਲੋਂ ਵੀ ਨਿੰਦਾ ਦੇ ਸੁਰ ਉੱਠ ਰਹੇ ਹਨ। ਕਈ ਵਿਦਿਆਰਥੀਆਂ ਨੇ ਕਿਹਾ ਕਿ ਉਹਨਾਂ ਦਾ ਮੰਤਵ ਸਿਰਫ ਪੰਜਾਬ ਯੂਨੀਵਰਸਿਟੀ ਦੀ ਪਛਾਣ ਅਤੇ ਹੱਕਾਂ ਦੀ ਰੱਖਿਆ ਕਰਨਾ ਹੈ।
ਦਿੱਲੀ 'ਚ ਹੋਏ ਧਮਾਕੇ 'ਤੇ CM ਮਾਨ ਨੇ ਜਤਾਇਆ ਦੁੱਖ, ਕੀਤੀ ਉੱਚ ਪੱਧਰੀ ਜਾਂਚ ਦੀ ਮੰਗ
NEXT STORY