ਚੰਡੀਗੜ੍ਹ, (ਸ਼ੀਨਾ) : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੂੰ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਭਾਰਤ ਦੇ ਉਪ-ਰਾਸ਼ਟਰਪਤੀ ਅਤੇ ਯੂਨੀਵਰਸਿਟੀ ਦੇ ਚਾਂਸਲਰ ਵੱਲੋਂ ਡਾ. ਤੰਕੇਸ਼ਵਰ ਕੁਮਾਰ ਦੀ ਇਸ ਅਹੁਦੇ ’ਤੇ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ 9 ਨਵੰਬਰ 2026 ਨੂੰ ਜਾਰੀ ਕੀਤਾ ਗਿਆ। ਡਾ. ਤੰਕੇਸ਼ਵਰ ਕੁਮਾਰ ਇਸ ਸਮੇਂ ਸੈਂਟਰਲ ਯੂਨੀਵਰਸਿਟੀ ਆਫ਼ ਹਰਿਆਣਾ ਦੇ ਵਾਈਸ ਚਾਂਸਲਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਯੂਨੀਵਰਸਿਟੀ ’ਚ ਉਨ੍ਹਾਂ ਦਾ ਕਾਰਜਕਾਲ ਅਹੁਦਾ ਸੰਭਾਲਣ ਵਾਲੇ ਦਿਨ ਤੋਂ ਤਿੰਨ ਸਾਲਾਂ ਲਈ ਹੋਵੇਗਾ।

ਇਹ ਨਿਯੁਕਤੀ ਪੰਜਾਬ ਯੂਨੀਵਰਸਿਟੀ ਐਕਟ, 1947 ਦੀ ਧਾਰਾ 10 ਤਹਿਤ ਕੀਤੀ ਗਈ ਹੈ। ਨੋਟੀਫਿਕੇਸ਼ਨ ’ਤੇ ਉਪ-ਰਾਸ਼ਟਰਪਤੀ ਦੇ ਸਕੱਤਰ ਅਮਿਤ ਖਰੇ ਦੇ ਦਸਤਖ਼ਤ ਹਨ। ਇਸ ਦੀਆਂ ਕਾਪੀਆਂ ਯੂਨੀਵਰਸਿਟੀ ਦੇ ਰਜਿਸਟਰਾਰ ਸਮੇਤ ਕੇਂਦਰ ਤੇ ਪੰਜਾਬ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤੀਆਂ ਗਈਆਂ ਹਨ।
ਕਿਸਾਨਾਂ ਨੂੰ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਣਾ ਗਲਤ: ਪਰਗਟ ਸਿੰਘ
NEXT STORY