ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੀ. ਯੂ. ਸੈਨੇਟ ਨੂੰ ਹੁਣ ਹਰੀ ਝੰਡੀ ਮਿਲ ਗਈ ਹੈ। ਉੱਪ ਰਾਸ਼ਟਰਪਤੀ ਨੇ ਚੋਣਾਂ ਕਰਵਾਉਣ ਨੂੰ ਲੈ ਕੇ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਿਸ ਵਿਚ ਇਹ ਦੱਸਿਆ ਕਿ ਹੈ ਕਿ ਸਤੰਬਰ-ਅਕਤੂਬਰ 2026 ਨੂੰ ਚੋਣਾਂ ਕਰਵਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ।
ਇਥੇ ਦੱਸ ਦੇਈਏ ਕਿ ਹੁਣ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਰਸਤਾ ਕਲੀਅਰ ਹੋ ਗਿਆ ਹੈ। ਉੱਪ ਰਾਸ਼ਟਰਪਤੀ ਨੇ ਸੈਨੇਟ ਚੋਣਾਂ ਕਰਵਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਦੇ ਇਕ ਡਿਟੇਲ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਥੇ ਹੀ ਪੀ. ਯੂ. ਬਚਾਓ ਮੋਰਚਾ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ ਕਿ ਕੱਲ੍ਹ ਧਰਨਾ ਖ਼ਤਮ ਕਰ ਦਿੱਤਾ ਜਾਵੇਗਾ। ਵਿਕਟਰੀ ਮਾਰਚ ਤੋਂ ਬਾਅਦ ਧਰਨਾ ਖ਼ਤਮ ਕਰ ਦਿੱਤਾ ਜਾਵੇਗਾ। ਵਾਈਸ ਚਾਂਸਲਰ ਵੱਲੋਂ ਸ਼ੈਡਿਊਲ ਭੇਜਿਆ ਗਿਆ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਕਤਲ ਕੀਤੀ ਕੁੜੀ ਦੀ ਅੰਤਿਮ ਅਰਦਾਸ, ਪੰਜਾਬ ਸਰਕਾਰ ਵੱਲੋਂ ਮਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ

ਜਾਣਕਾਰੀ ਮੁਤਾਬਕ 9 ਤਾਰੀਖ਼ ਨੂੰ ਵਾਈਸ ਚਾਂਸਲਰ ਵੱਲੋਂ ਉੱਪ ਰਾਸ਼ਟਰਪਤੀ ਦਫ਼ਤਰ ਨੂੰ ਚੋਣਾਂ ਦੀ ਇਜਾਜ਼ਤ ਲਈ ਇਕ ਡਰਾਫਟ ਭੇਜਿਆ ਗਿਆ ਸੀ। ਇਸ ਡਰਾਫਟ ਨੂੰ ਹੁਣ ਮਨਜ਼ੂਰੀ ਦੇ ਦਿੱਤੀ ਗਈ ਹੈ। ਅਧਿਕਾਰਿਕ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਅਗਲੇ ਦਿਨਾਂ ਵਿੱਚ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਸੈਨੇਟ ਚੋਣਾਂ ਨੂੰ ਲੈ ਕੇ ਪਿਛਲੇ 26 ਦਿਨਾਂ ਤੋਂ “ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ” ਚੱਲ ਰਿਹਾ ਸੀ, ਜਿਸ ਵਿੱਚ ਵਿਦਿਆਰਥੀ ਅਤੇ ਅਧਿਆਪਕ ਚੋਣਾਂ ਦੀ ਮੁੜ ਬਹਾਲੀ ਦੀ ਮੰਗ ਕਰ ਰਹੇ ਸਨ। ਪੰਜਾਬ ਯੂਨੀਵਰਸਿਟੀ ਵਿੱਚ ਧਰਨੇ 'ਤੇ ਬੈਠੇ ਵਿਦਿਆਰਥੀਆਂ ਅੱਗੇ ਅਖੀਰ ਯੂਨੀਵਰਸਿਟੀ ਪ੍ਰਸ਼ਾਸਨ ਝੁਕਦਾ ਹੋਇਆ ਨਜ਼ਰ ਆਇਆ ਹੈ। ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਦਾ ਬਾਈਕਾਟ ਕਰ ਦਿੱਤਾ ਸੀ, ਜਿਸ ਕਾਰਨ ਯੂਨੀਵਰਸਿਟੀ ਤੇ ਲਗਾਤਾਰ ਦਬਾਅ ਵਧ ਰਿਹਾ ਸੀ।
ਇਹ ਵੀ ਪੜ੍ਹੋ: ਫਗਵਾੜਾ 'ਚ 'ਆਪ' ਆਗੂ ਦੇ ਘਰ 'ਤੇ ਚਲਾਈਆਂ ਗੋਲ਼ੀਆਂ ਦੇ ਮਾਮਲੇ 'ਚ ਨਵਾਂ ਮੋੜ ! ਹੋਏ ਵੱਡੇ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇੰਗਲੈਂਡ ਰਹਿੰਦੀ ਕੁੜੀ ਦੇ ਪਤੀ ਨੂੰ ਭੇਜੀਆਂ ਅਸ਼ਲੀਲ ਤਸਵੀਰਾਂ, ਫੌਜ ਦੇ ਜਵਾਨ ਨੇ ਕੀਤੀ ਸ਼ਰਮਨਾਕ ਕਰਤੂਤ
NEXT STORY