ਅੰਮ੍ਰਿਤਸਰ (ਜ.ਬ) - ਪੰਥਕ ਜਥੇਬੰਦੀਆਂ ਵਲੋਂ 14 ਅਗਸਤ ਵਾਲੇ ਦਿਨ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਸਵੇਰੇ 11 ਵਜੇ ਤੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਮੋਟਰ ਸਾਈਕਲਾਂ ’ਤੇ ਮਾਰਚ ਕੱਢਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਰਣਜੀਤ ਸਿੰਘ ਸਿੱਖ ਸਟੂਡੈਂਟਸ ਫੈੱਡਰੇਸ਼ਨ ਦਮਦਮੀ ਟਕਸਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਦਿਨ ਭਾਈ ਦਿਲਬਾਗ ਸਿੰਘ ਜਥਾ ਸਿਰਲੱਥ ਖਾਲਸਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਭਾਈ ਭੁਪਿੰਦਰ ਸਿੰਘ 6 ਜੂਨ ਤੇ ਭਾਈ ਬਲਵੰਤ ਸਿੰਘ ਗੋਪਾਲਾ ਦੇ ਸਹਿਯੋਗ ਨਾਲ ਸੰਗਤਾਂ ਮੋਟਰ ਸਾਈਕਲਾਂ ’ਤੇ ਗੱਡੀਆਂ ’ਤੇ ਕੇਸਰੀ ਨਿਸ਼ਾਨ ਸਾਹਿਬ ਲਗਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਵਹੀਰਾਂ ਘੱਤਣਗੇ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੈਟਰੋਲ ਪੰਪ ਦੇ ਮਾਲਕ ਦਾ ਦੇਰ ਰਾਤ ਗੋਲੀਆਂ ਮਾਰ ਕੀਤਾ ਕਤਲ
ਉਨ੍ਹਾਂ ਸਮੂਹ ਸੰਗਤਾਂ ਨੂੰ ਨੀਲੀਆਂ ਤੇ ਪੀਲੀਆਂ ਦਸਤਾਰਾਂ ਸਜ਼ਾ ਕੇ ਸੰਗਤਾਂ ਨੂੰ ਮਾਰਚ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਹਰ ਸਿੱਖ ਆਪਣੇ ਘਰ, ਦੁਕਾਨ ਤੇ ਹੋਰ ਅਦਾਰਿਆਂ ’ਤੇ ਖਾਲਸਾਈ ਨਿਸ਼ਾਨ ਸਾਹਿਬ ਝੁਲਾਵੇ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕਰੇ। ਇਸ ਮੌਕੇ ਭਾਈ ਗਗਨਦੀਪ ਸਿੰਘ ਸੁਲਤਾਨਵਿੰਡ, ਭਾਈ ਮਨਪ੍ਰੀਤ ਸਿੰਘ ਮੰਨਾ, ਭਾਈ ਬਲਬੀਰ ਸਿੰਘ ਮੁੱਛਲ, ਭਾਈ ਜਸਕਰਨ ਸਿੰਘ, ਭਾਈ ਹਰਪ੍ਰੀਤ ਸਿੰਘ ਬੰਟੀ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼
ਬਲਜੀਤ ਸਿੰਘ ਦਾਦੂਵਾਲ ਵੱਲੋਂ CM ਮਾਨ ਨਾਲ ਮੁਲਾਕਾਤ, ਏ.ਜੀ. ਵਿਨੋਦ ਘਈ ਨੂੰ ਬਦਲਣ ਦੀ ਕੀਤੀ ਅਪੀਲ
NEXT STORY