ਚੰਡੀਗੜ੍ਹ (ਭੁੱਲਰ)- ਪੰਥਕ ਸੰਗਠਨਾਂ ਵਲੋਂ ਗਠਿਤ ਕੀਤੇ ਗਏ 'ਪੰਜਾਬ ਬਚਾਓ ਮੋਰਚੇ' ਨੇ ਲੋਕ ਸਭਾ ਚੋਣਾਂ ਲਈ ਆਪਣਾ ਏਜੰਡਾ ਜਾਰੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਇਸ ਮੋਰਚੇ ਦੀ ਕਮੇਟੀ ਵੀ ਗਠਿਤ ਕਰ ਦਿੱਤੀ ਗਈ ਹੈ। ਬੀਤੇ ਦਿਨ ਮੋਰਚੇ ਦੇ ਆਗੂਆਂ ਨੇ ਮੀਟਿੰਗ ਕਰਨ ਤੋਂ ਬਾਅਦ ਐਲਾਨ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਤੇ ਕਾਂਗਰਸ ਨੂੰ ਹਰਾਉਣ ਅਤੇ ਤੀਜੀ ਧਿਰ ਦੀ ਉਸਾਰੀ ਲਈ ਕੰਮ ਕੀਤਾ ਜਾਵੇਗਾ। ਮੋਰਚੇ ਦੀ ਗਠਿਤ ਕੀਤੀ ਗਈ 7 ਮੈਂਬਰੀ ਕਮੇਟੀ ਵਿਚ ਸਾਬਕਾ ਆਈ.ਏ.ਐੱਸ. ਗੁਰਤੇਜ ਸਿੰਘ, ਡਾ. ਗੁਰਦਰਸ਼ਨ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ ਸਿੱਧੂ, ਭਾਈ ਨਰਾਇਣ ਸਿੰਘ, ਰਾਜਿੰਦਰ ਸਿੰਘ ਖਾਲਸਾ ਅਤੇ ਸਰਬਜੀਤ ਸਿੰਘ ਸੋਹਲ ਨੂੰ ਸ਼ਾਮਲ ਕੀਤਾ ਗਿਆ ਹੈ। ਮੋਰਚੇ ਵਲੋਂ 14 ਨੁਕਾਤੀ ਏਜੰਡਾ ਜਾਰੀ ਕੀਤਾ ਗਿਆ।
ਸੁਖਪਾਲ ਖਹਿਰਾ ਨੂੰ ਵੱਡਾ ਝਟਕਾ, ਨੋਟਿਸ ਜਾਰੀ (ਵੀਡੀਓ)
NEXT STORY