ਪਟਿਆਲਾ (ਪਰਮੀਤ) : ਪੰਜਾਬ ਦੀ ਪੰਥਕ ਸਿਆਸਤ ਵਿਚ ਆਇਆ ਭੂਚਾਲ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਰਜਿੰਦਰ ਸਿੰਘ ਧਾਮੀ ਵਲੋਂ ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਅਤੇ ਸੱਤ ਮੈਂਬਰੀ ਕਮੇਟੀ ਦੇ ਮੁਖੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਕਿਰਪਾਲ ਸਿੰਘ ਬਡੂੰਗਰ ਨੇ ਵੀ ਫਾਰਗ ਕੀਤੇ ਜਾਣ ਦੀ ਗੱਲ ਆਖੀ ਹੈ। ਕਿਰਪਾਲ ਸਿੰਘ ਬਡੂੰਗਰ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿੱਖ ਕੇ ਆਖਿਆ ਹੈ ਕਿ ਮੈਨੂੰ ਸੱਤ ਮੈਂਬਰੀ ਕਮੇਟੀ ਤੋਂ ਫਾਰਗ ਕੀਤਾ ਜਾਵੇ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਖੜੀ ਹੋਈ ਨਵੀਂ ਮੁਸੀਬਤ
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ 7 ਮੈਂਬਰੀ ਕਮੇਟੀ ਦੀਆਂ ਦੋ ਮੀਟਿੰਗਾਂ ਪਹਿਲਾਂ ਵੀ ਹੋਈਆਂ ਹਨ ਪਰ ਕੋਈ ਸਾਰਥਕ ਹੱਲ ਨਹੀਂ ਨਿਕਲਿਆ। ਹੁਣ ਵੀ ਅਨਿਸ਼ਚਿਤਤਾ ਵਾਲਾ ਮਾਹੌਲ ਬਣਿਆ ਹੋਇਆ ਹੈ। ਅੱਜ ਤੀਜੀ ਮੀਟਿੰਗ ਵਿਚ ਸ਼ਾਮਲ ਹੋਣਾ ਸੀ ਪਰ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਦੇ ਦਿੱਤਾ ਹੈ ਅਜੇ ਤੱਕ ਇਹ ਵੀ ਨਹੀਂ ਪਤਾ ਲੱਗ ਸਕਿਆ ਕਿ ਮੀਟਿੰਗ ਹੋਣੀ ਹੈ ਜਾਂ ਨਹੀਂ। ਇਸ ਕਰਕੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਹੈ ਕਿ ਮੈਨੂੰ ਇਸ ਕਮੇਟੀ ਵਿਚੋਂ ਬਾਹਰ ਕੀਤਾ ਜਾਵੇ। ਅੱਜ ਦੀ ਮੀਟਿੰਗ ਬਾਰੇ ਉਨ੍ਹਾਂ ਕਿਹਾ ਕਿ ਜਦੋਂ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪ ਅਸਤੀਫਾ ਦੇ ਗਏ ਹਨ ਤਾਂ ਉਨ੍ਹਾਂ ਨੇ ਹੀ ਮੀਟਿੰਗ ਰੱਖਣੀ ਹੁੰਦੀ ਹੈ ਫਿਰ ਅੱਜ ਦੀ ਮੀਟਿੰਗ ਕਿਵੇਂ ਹੋ ਸਕਦੀ ਸੀ।
ਇਹ ਵੀ ਪੜ੍ਹੋ : ਸੂਬੇ ਵਿਚ ਇਕ ਹੋਰ ਵੱਡਾ Accident, ਕਈ ਘਰਾਂ 'ਚ ਵਿਛੇ ਸੱਥਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਹੁਣ ਬਿਨਾ ‘ਕਪਤਾਨ’ ਤੋਂ!
NEXT STORY