ਕਿਊਬਕ - ਕੈਨੇਡਾ ਸਰਕਾਰ ਵੱਲੋਂ ਰੈਫਰੈਂਡਮ 2020 ਨੂੰ ਮਾਨਤਾ ਨਾ ਦਿੱਤੇ ਜਾਣ ਨਾਲ ਬੋਖਲਾਏ ਸਿੱਖ ਫਾਰ ਜਸਟਿਸ ਦੇ ਸਰਪ੍ਰਸਤ ਪੰਨੂ ਨੇ ਐਤਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 'ਤੇ ਨਿਸ਼ਾਨਾ ਵਿੰਨ੍ਹਿਆ। ਪੰਨੂ ਨੇ ਵੀਡੀਓ ਜਾਰੀ ਕਰ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਖੁਦ ਘੱਟਗਿਣਤੀ ਸਰਕਾਰ ਚਲਾ ਰਹੇ ਹਨ ਅਤੇ ਉਨ੍ਹਾਂ ਦੇ ਆਪਣੇ ਦੇਸ਼ ਕੈਨੇਡਾ ਵਿਚ ਕਿਊਬਕ ਨੂੰ ਅਲੱਗ ਕਰਨ ਦੀ ਮੁਹਿੰਮ ਚੱਲ ਰਹੀ ਹੈ। ਇਥੋਂ ਤੱਕ ਕਿ ਪੰਨੂ ਨੇ ਕੈਨੇਡਾ ਦੀ ਸਰਕਾਰ 'ਤੇ ਭਾਰਤ ਸਰਕਾਰ ਨਾਲ 500 ਮਿਲੀਅਨ ਡਾਲਰ ਦੀ ਡੀਲ ਕਰਨ ਦਾ ਦੋਸ਼ ਵੀ ਲਗਾ ਦਿੱਤਾ। ਪੰਨੂ ਨੇ ਕਿਹਾ ਕਿ ਕੈਨੇਡਾ ਦੀ ਸਰਕਾਰ ਨੇ ਭਾਰਤ ਦੇ ਪੱਖ ਵਿਚ ਇਹ ਬਿਆਨ ਜਾਰੀ ਕਰਨ ਲਈ 500 ਮਿਲੀਅਨ ਡਾਲਰ ਦੀ ਡੀਲ ਕੀਤੀ ਹੈ। ਪੰਨੂ ਨੇ ਕੈਨੇਡਾ ਸਰਕਾਰ ਨੂੰ ਸਿੱਧਾ ਚੁਣੌਤੀ ਦਿੰਦੇ ਹੋਏ ਕਿਹਾ ਕਿ ਉਹ ਕੈਨੇਡਾ ਦੇ ਸਾਈਬਰ ਸਪੇਸ ਤੋਂ ਇਹ ਮੁਹਿੰਮ ਚਲਾ ਰਹੇ ਹਨ ਅਤੇ ਜੇਕਰ ਕੈਨੇਡਾ ਦੀ ਸਰਕਾਰ ਵਿਚ ਦਮ ਹੈ ਤਾਂ ਉਹ ਉਸ ਨੂੰ ਰੋਕ ਕੇ ਦਿਖਾਵੇ, ਪੰਨੂ ਨੇ ਕੈਨੇਡਾ ਦੇ ਸਾਰੇ ਗੁਰਦੁਆਰਿਆਂ ਤੋਂ ਮੁਹਿੰਮ ਜਾਰੀ ਰੱਖਣ ਦਾ ਐਲਾਨ ਕੀਤਾ।
ਕੀ ਕਿਹਾ ਸੀ ਕੈਨੇਡਾ ਦੇ ਵਿਦੇਸ਼ ਮੰਤਰਾਲਾ ਨੇ
ਕੈਨੇਡਾ ਦੇ ਵਿਦੇਸ਼ ਮੰਤਰਾਲਾ ਨੇ ਇਸ ਤੋਂ ਪਹਿਲਾਂ ਇਕ ਬਿਆਨ ਜਾਰੀ ਕਰ ਕਿਹਾ ਸੀ ਕਿ ''ਕੈਨੇਡਾ ਭਾਰਤ ਦੀ ਖੁਦਮੁਖਤਿਆਰੀ, ਹਕੂਮਤ ਅਤੇ ਖੇਤਰੀ ਅਖੰਡਤਾ ਦਾ ਸਨਮਾਨ ਕਰਦਾ ਹੈ, ਲਿਹਾਜ਼ਾ ਕੈਨੇਡਾ ਦੀ ਸਰਕਾਰ ਕਿਸੇ ਰੈਫਰੈਂਡਮ ਨੂੰ ਮਾਨਤਾ ਨਹੀਂ ਦੇਵੇਗੀ। ਕੈਨੇਡਾ ਦੀ ਸਰਕਾਰ ਲਈ ਭਾਰਤ ਦੇ ਨਾਲ ਉਸ ਦੇ ਦੋ-ਪੱਖੀ ਰਿਸ਼ਤੇ ਜ਼ਿਆਦਾ ਅਹਿਮੀਅਤ ਰੱਖਦੇ ਹਨ।''
ਇਸ ਬਿਆਨ ਨੂੰ ਭਾਰਤ ਦੀ ਕੂਟਨੀਤਕ ਜਿੱਤ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ ਹਾਲਾਂਕਿ ਭਾਰਤ ਨੇ ਅਜੇ ਤੱਕ ਕੋਈ ਅਧਿਕਾਰਕ ਬਿਆਨ ਦੇ ਕੇ ਇਸ ਜਿੱਤ ਦਾ ਦਾਅਵਾ ਨਹੀਂ ਕੀਤਾ ਪਰ ਪੰਨੂ ਨੇ ਇਸ ਮਾਮਲੇ ਵਿਚ ਕੇਂਦਰ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਨਿਸ਼ਾਨਾ ਵਿੰਨ੍ਹ ਦਿੱਤਾ। ਪੰਨੂ ਨੇ ਦੋਸ਼ ਲਾਇਆ ਕਿ ਜੰਮੂ-ਕਸ਼ਮੀਰ ਵਿਚ ਕੇਂਦਰ ਸਰਕਾਰ ਨੇ ਐਤਵਾਰ ਨੂੰ ਰੈਫਰੈਂਡਮ ਦੀ ਆਵਾਜ਼ ਦਬਾਉਣ ਦਾ ਯਤਨ ਕੀਤਾ ਹੈ ਪਰ ਪੰਜਾਬ ਦੇ ਸਿੱਖ ਇਸ ਮੁੱਦੇ 'ਤੇ ਸਿੱਖ ਫਾਰ ਜਸਟਿਸ ਦੇ ਨਾਲ ਹਨ।
ਤਰਨਤਾਰਨ ਜ਼ਿਲ੍ਹੇ ’ਚ ਇਕ ਗਰਭਵਤੀ ਬੀਬੀ ਤੇ 4 ਪੁਲਸ ਮੁਲਾਜ਼ਮਾਂ ਸਮੇਤ 13 ਦੀ ਰਿਪੋਰਟ ਪਾਜ਼ੇਟਿਵ
NEXT STORY