ਲੁਧਿਆਣਾ (ਵਿੱਕੀ) : ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31 ਮਾਰਚ ਤੱਕ ਸਿੱਖਿਆ ਸੰਸਥਾਵਾਂ ਨੂੰ ਬੰਦ ਰੱਖਣ ਦੇ ਕੀਤੇ ਗਏ ਐਲਾਨ ਉਪਰੰਤ ਸਕੂਲ ਸਿੱਖਿਆ ਮਹਿਕਮੇ ਵੱਲੋਂ ਸਾਰੀਆਂ ਸਕੂਲੀ ਕਲਾਸਾਂ ਦੇ ਪੇਪਰ ਵੀ 31 ਮਾਰਚ ਤੱਕ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਮੰਤਰੀ ਨੇ ਦੱਸਿਆ ਕਿ ਜੇਕਰ ਹਾਲਾਤ ਸੁਖਾਲੇ ਰਹੇ ਤਾਂ ਸਿੱਖਿਆ ਮਹਿਕਮੇ ਵੱਲੋਂ 31 ਮਾਰਚ ਤੋਂ ਪਹਿਲਾਂ ਪੇਪਰਾਂ ਦੀ ਡੇਟਸ਼ੀਟ ਅਤੇ ਪੇਪਰ ਲੈਣ ਦੀ ਵਿਧੀ (ਮੋਡ) ਫਿਰ ਜਾਰੀ ਕਰ ਦਿੱਤੀ ਜਾਵੇਗੀ। ਨਾਲ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਗਾਮੀ ਹੁਕਮਾਂ ਤੱਕ 5ਵੀਂ ਕਲਾਸ ਦੀਆਂ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ : ਕੋਵਿਡ ਮਾਹਿਰ ਡਾਕਟਰ ਦਾ ਹੈਰਾਨੀਜਨਕ ਬਿਆਨ, ਕਿਹਾ ਵਿਦਿਅਕ ਅਦਾਰੇ ਖੋਲ੍ਹਣ ਕਾਰਨ ਫੈਲਿਆ ਕੋਰੋਨਾ
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਿੱਖਿਅਕ ਅਦਾਰੇ 31 ਮਾਰਚ ਤਕ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਫ਼ੈਸਲਾ ਕੋਵਿਡ ਰੀਵਿਊ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਇਸ ਦੇ ਨਾਲ ਹੀ ਸਿਨੇਮਾ ਹਾਲ ਵਿਚ ਸਮਰੱਥਾ ਦੇ 50 ਫ਼ੀਸਦ ਲੋਕ ਆ ਸਕਣਗੇ। ਇਸੇ ਤਰ੍ਹਾਂ ਮਾਲਜ਼ ਵਿਚ ਵੀ ਸਿਰਫ਼ 100 ਵਿਅਕਤੀ ਹੀ ਇਕ ਸਮੇਂ ਅੰਦਰ ਆ ਸਕਣਗੇ।ਇਸੇ ਤਰ੍ਹਾਂ ਮੈਡੀਕਲ ਅਤੇ ਨਰਸਿੰਗ ਕਾਲਜਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ 31 ਮਾਰਚ ਤਕ ਬੰਦ ਰਹਿਣਗੇ। ਉਨ੍ਹਾਂ ਨੇ ਲੋਕਾਂ ਨੂੰ ਘੱਟੋ-ਘੱਟ ਅਗਲੇ ਦੋ ਹਫ਼ਤਿਆਂ ਤੱਕ ਸਮਾਜਿਕ ਗਤੀਵਿਧੀ ਆਪਣੇ ਘਰਾਂ ਤੱਕ ਸੀਮਿਤ ਰੱਖਣ ਦੀ ਅਪੀਲ ਕੀਤੀ ਤਾਂ ਕਿ ਕੋਵਿਡ ਦੇ ਫੈਲਾਅ ਦੀ ਲੜੀ ਨੂੰ ਤੋੜਿਆ ਜਾ ਸਕੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਘਰਾਂ ਵਿਚ 10 ਤੋਂ ਵੱਧ ਮਹਿਮਾਨ ਨਹੀਂ ਆਉਣ ਦੇਣੇ ਚਾਹੀਦੇ। ਸੂਬੇ ਦੇ ਵੱਧ ਪ੍ਰਭਾਵਿਤ 11 ਜ਼ਿਲ੍ਹਿਆਂ ਵਿਚ ਅੰਤਿਮ ਸਸਕਾਰ/ਵਿਆਹ-ਸ਼ਾਦੀਆਂ ਨੂੰ ਛੱਡ ਕੇ ਹੋਰ ਸਾਰੇ ਸਮਾਜਿਕ ਇਕੱਠਾਂ ਅਤੇ ਸਬੰਧਤ ਸਮਾਗਮਾਂ 'ਤੇ ਮੁਕੰਮਲ ਰੋਕ ਲਾਉਣ ਦੇ ਹੁਕਮ ਦਿੱਤੇ ਹਨ। ਅੰਤਿਮ ਸੰਸਕਾਰ/ਵਿਆਹ-ਸ਼ਾਦੀਆਂ ਵਿਚ ਸਿਰਫ 20 ਵਿਅਕਤੀਆਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਸੰਭਾਲੇਗੀ ਮੋਰਚਾ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਵਿਧਾਇਕ ਸੰਦੋਆ ਦੀ ਰੂਪਨਗਰ ਪੁਲਸ ਨੂੰ ਦਹਾੜ, ਕਿਹਾ-ਆ ਖੜ੍ਹਾ, ਜੇ ਹਿੰਮਤ ਹੈ ਤਾਂ ਕਰਕੇ ਵਿਖਾਓ ਗ੍ਰਿਫ਼ਤਾਰ
NEXT STORY