ਜੰਡਿਆਲਾ ਗੁਰੂ (ਸੁਰਿੰਦਰ, ਸ਼ਰਮਾ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਕੱਤਰ ਰਣਬੀਰ ਸਿੰਘ ਰਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਹੁਣ ਮੀਟਿੰਗਾਂ ਕਰਕੇ ਕਿਸਾਨ ਨੁਮਾਇੰਦਿਆਂ ਦਾ ਅਪਮਾਨ ਕਰ ਰਹੀ ਹੈ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ 24 ਜਨਵਰੀ ਤਕ ਉਹ ਦਿੱਲੀ ਵੱਲ ਟਰੈਕਟਰ-ਟਰਾਲੀਆਂ ਲੈ ਕੇ ਕੂਚ ਕਰਨ ਅਤੇ ਜਿਹੜੇ ਰਹਿ ਜਾਣਗੇ, ਉਹ ਵੱਡੇ ਪੱਧਰ ’ਤੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ 26 ਦੀ ਟਰੈਕਟਰ ਪਰੇਡ ਕਰਨ।
ਪੜ੍ਹੋ ਇਹ ਵੀ ਖ਼ਬਰ - Health Tips : ਲੱਕ ’ਚ ਦਰਦ ਹੋਣ ’ਤੇ ਕਦੇ ਨਾ ਖਾਓ ਦਰਦ ਦੂਰ ਕਰਨ ਦੀ ਦਵਾਈ, ਇੰਝ ਪਾਓ ਰਾਹਤ
ਜ਼ਿਲ੍ਹਾ ਅੰਮ੍ਰਿਤਸਰ ’ਚ ਸੂਬਾ ਟੀਮ ਨੇ ਕਿਹਾ ਕਿ ਅੰਮ੍ਰਿਤਸਰ ਬਾਈਪਾਸ ਤੋਂ ਤਰਨਤਾਰਨ ਨੂੰ ਜਾਂਦਿਆਂ ਬੰਡਾਲਾ ਪਿੰਡ ਤਕ ਅਤੇ ਉਸ ਤੋਂ ਬਾਅਦ ਚੱਬਾ ਤਕ ਅਤੇ ਚੱਬਾ ਤੋਂ ਬਹੋੜੂ ਪੁਲ ਉਪਰੰਤ ਸ਼ਾਮ ਸਿੰਘ ਅਟਾਰੀ ਤੋਂ ਕਚਹਿਰੀ ਰੋਡ ਤੋਂ ਉੱਚਾ ਪੁਲ ਦੇ ਉਪਰੋਂ ਗੋਲਡਨ ਗੇਟ ’ਤੇ ਜਾ ਕੇ ਮਾਰਚ ਸਮਾਪਤ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੈਪਟਨ ਦਾ ਕਿਸਾਨਾਂ ਨਾਲ ਹਮਦਰਦੀ ਜਤਾਉਣਾ ਸਿਰਫ਼ ਡਰਾਮਾ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਕੰਪਨੀਆਂ ਦੀਆਂ ਵਸਤਾਂ ਦਾ ਬਾਈਕਾਟ ਜਾਰੀ ਰੱਖੋ। ਇਸ ਮੌਕੇ ਬਲਰਾਜ ਸਿੰਘ ਸੇਰੋਂ, ਗੁਰਿੰਦਰਬੀਰ ਸਿੰਘ ਕੱਸੋਆਣਾ, ਗੁਰਜੰਟ ਸਿੰਘ ਲੈਹਰਾ, ਭੁਪਿੰਦਰ ਸਿੰਘ ਹਰਾਜ, ਮੱਖਣ ਸਿੰਘ ਵਾੜਾ, ਮਨਜਿੰਦਰ ਸਿੰਘ ਬੂਲੇ ਆਦਿ ਆਗੂ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਸਾਵਧਾਨ ! ਜੇਕਰ ਤੁਸੀਂ ਵੀ ਕਰਦੇ ਹੋ ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਤਾਂ ਹੋ ਸਕਦੀ ਹੈ ਇਹ ਬੀਮਾਰੀ
ਟੋਲ ਪਲਾਜ਼ਾ ਨਿੱਜਰਪੁਰਾ ਵਿਖੇ ਭੁੱਖ ਹੜਤਾਲ 27ਵੇਂ ਦਿਨ ’ਚ ਦਾਖ਼ਲ
ਟੋਲ ਪਲਾਜ਼ਾ ਨਿੱਜਰਪੁਰਾ ਵਿਖੇ ਚੱਲ ਰਹੀ ਭੁੱਖ ਹੜਤਾਲ ’ਚ ਅੰਮ੍ਰਿਤਸਰ ਸ਼ਹਿਰ ’ਚੋਂ 8 ਮੈਂਬਰ ਸ਼ਾਮਲ ਹੋਏ, ਜਿਨ੍ਹਾਂ ਦੇ ਨਾਂ ਗੁਰਪ੍ਰੀਤ ਕੌਰ ਗੁਰ, ਵਿਪਨ ਕੌਰ, ਰਾਜਵਿੰਦਰ ਕੌਰ, ਮਨਜਿੰਦਰ ਕੌਰ, ਸਰਬਜੀਤ ਕੌਰ, ਹਰਮਿੰਦਰ ਸਿੰਘ, ਬਲਦੇਵ ਸਿੰਘ ਅਤੇ ਰਛਪਾਲ ਸਿੰਘ ਹੋਲੀ ਸਿਟੀ ਅੰਮ੍ਰਿਤਸਰ ਹਨ।
ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ
ਇਸ ਮੌਕੇ ਬੀਬੀਆਂ ਨੇ ਕਿਹਾ ਕਿ ਸਾਡੀ ਜ਼ਮੀਨ ਨਹੀਂ ਪਰ ਜ਼ਮੀਰ ਜਾਗਦੀ ਹੈ। ਇਸ ਲਈ ਅਸੀਂ ਦਿੱਲੀ ਬੈਠੇ ਕਿਸਾਨਾਂ ਦੇ ਸਮਰਥਨ ਵਿਚ ਅੱਜ ਟੋਲ ਪਲਾਜ਼ਾ ਨਿੱਜਰ ’ਤੇ ਭੁੱਖ ਹੜਤਾਲ ’ਤੇ ਬੈਠੇ ਹਾਂ। ਜੇ ਜ਼ਰੂਰਤ ਪਈ ਤਾਂ ਅਸੀਂ ਦਿੱਲੀ ਵੀ ਜਾਵਾਂਗੇ ਅਤੇ ਖੇਤੀ ਕਾਨੂੰਨ ਰੱਦ ਕਰਵਾਉਣ ਤਕ ਸੰਘਰਸ਼ ਵਿਚ ਯੋਗਦਾਨ ਪਾਵਾਂਗੇ। ਉਨ੍ਹਾਂ ਦੇ ਨਾਲ ਬੈਠੇ ਵੀਰਾਂ ਨੇ ਵੀ ਵੱਡੇ ਪੱਧਰ ’ਤੇ ਕਿਸਾਨੀ ਅੰਦੋਲਨ ਵਿਚ ਹਿੱਸਾ ਲੈਣ ਦਾ ਪ੍ਰਣ ਕੀਤਾ ਅਤੇ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਕਾਲੇ ਕਾਨੂੰਨ ਰੱਦ ਕੀਤੇ ਜਾਣ।
ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ ਅਨੁਸਾਰ : ਆਪਣੇ ਘਰ 'ਚ ਜ਼ਰੂਰ ਰੱਖੋ ਇਹ ਚੀਜ਼ਾਂ, ਹਮੇਸ਼ਾ ਹੋਵੇਗਾ ਧਨ ’ਚ ਲਾਭ
ਫਿਰ ਤੁਰਿਆ ਖਨੌਰੀ ਬਾਰਡਰ ਤੋਂ 3000 ਟਰੈਕਟਰਾਂ ਦਾ ਕਾਫਲਾ, ਕਿਸਾਨਾਂ ਦੀ ਕੇਂਦਰ ਨੂੰ ਵੱਡੀ ਚੇਤਾਵਨੀ (ਵੀਡੀਓ)
NEXT STORY