ਫਰੀਦਕੋਟ (ਜਗਤਾਰ) - ਕੋਟਕਪੂਰਾ ਗੋਲੀਕਾਂਡ ਦੇ ਮਾਮਲੇ 'ਚ 'ਸਿੱਟ' ਵਲੋਂ ਚਲਾਨ ਪੇਸ਼ ਕਰ ਦੋਸ਼ੀ ਠਹਿਰਾਏ ਗਏ ਲੁਧਿਆਣਾ ਦੇ ਤੱਤਕਾਲੀ ਡੀ.ਐੱਸ.ਪੀ. ਪਰਮਜੀਤ ਸਿੰਘ ਪੰਨੂੰ ਅਤੇ ਕੋਟਕਪੂਰਾ ਦੇ ਤੱਤਕਾਲੀ ਐੱਸ.ਐੱਚ.ਓ. ਗੁਰਦੀਪ ਸਿੰਘ ਦੀ ਜ਼ਮਾਨਤ ਅਰਜ਼ੀ 'ਤੇ ਬਹਿਸ ਮੁਕੰਮਲ ਹੋ ਚੁੱਕੀ ਹੈ। ਮਾਨਯੋਗ ਅਦਾਲਤ ਨੇ ਇਸ ਬਹਿਸ ਦਾ ਫੈਸਲਾ 6 ਜੂਨ ਤੱਕ ਰਾਖਵਾਂ ਰੱਖ ਦਿੱਤਾ ਹੈ। ਦੱਸ ਦੇਈਏ ਕਿ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ 'ਚ 'ਸਿੱਟ' ਵਲੋਂ ਇਕ ਅਕਾਲੀ ਆਗੂ ਸਣੇ 6 ਵਿਅਕਤੀਆਂ ਖ਼ਿਲਾਫ਼ ਅਦਾਲਤ 'ਚ ਦੋਸ਼ ਪੱਤਰ ਦਾਇਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਲੁਧਿਆਣਾ ਦੇ ਸਹਾਇਕ ਪੁਲਸ ਕਮਿਸ਼ਨਰ ਪਰਮਜੀਤ ਸਿੰਘ ਪੰਨੂ ਅਤੇ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਵਲੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਗਈ ਹੈ। ਪੰਨੂ ਨੇ ਜੱਜ ਹਰਪਾਲ ਸਿੰਘ ਦੀ ਅਦਾਲਤ 'ਚ ਅਰਜ਼ੀ ਦੇ ਕੇ ਗ੍ਰਿਫ਼ਤਾਰੀ 'ਤੇ ਰੋਕ ਲਾਉਣ ਦੀ ਮੰਗ ਕੀਤੀ। ਇਸ ਤੋਂ ਪਹਿਲਾਂ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੇ ਵੀ ਗ੍ਰਿਫ਼ਤਾਰੀ ਦਾ ਖ਼ਦਸ਼ਾ ਜ਼ਾਹਰ ਕਰਦਿਆਂ ਜ਼ਮਾਨਤ ਦੀ ਮੰਗ ਕਰ ਚੁੱਕੇ ਹਨ।
ਜਲੰਧਰ : 9 ਮੈਰੀਟੋਰੀਅਸ ਸਕੂਲਾਂ 'ਚ 7 ਜੂਨ ਨੂੰ ਦੁਬਾਰਾ ਕਾਊਂਸਲਿੰਗ
NEXT STORY