ਨਵੀਂ ਦਿੱਲੀ- ਮੀਡੀਆ ਵਿੱਚ ਚੱਲ ਰਹੀਆਂ ਅਟਕਲਾਂ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸਿੰਕਦਰ ਸਿੰਘ ਮਲੂਕਾ ਦੇ ਨੂੰਹ ਤੇ ਪੁੱਤਰ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਤੋਂ ਪਰਮਜੀਤ ਸਿੰਘ ਸਰਨਾ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਅਜਿਹਾ ਕਰ ਕੇ ਮਲੂਕਾ ਪਰਿਵਾਰ ਦੇ ਮੈਂਬਰਾਂ ਨੇ ਇਹ ਸਾਬਤ ਕੀਤਾ ਹੈ ਕਿ ਅੱਜ ਪੰਥ ਤੇ ਪੰਜਾਬ ਦੇ ਹਿੱਤਾਂ ਨਾਲੋਂ ਇਨ੍ਹਾਂ ਦੇ ਨਿੱਜੀ ਹਿਤ ਭਾਰੂ ਸਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਹੋਰਨਾਂ ਪਾਰਟੀਆਂ ਵਿੱਚੋਂ ਭਾਜਪਾ ‘ਚ ਬਹੁਤ ਸਾਰੇ ਆਗੂ ਗਏ ਹਨ ਪਰ ਅਕਾਲੀ ਦਲ ਦੇ ਕਿਸੇ ਪ੍ਰਮੁੱਖ ਆਗੂ ਨੇ ਭਾਜਪਾ ‘ਚ ਸ਼ਮੂਲੀਅਤ ਨਹੀਂ ਕੀਤੀ ਸੀ, ਕਿਉਂਕਿ ਅਕਾਲੀ ਦਲ ਨੂੰ ਛੱਡ ਕੇ ਜਾਣ ਵਾਲੇ ਨੂੰ ਪੰਜਾਬ ਨੇ ਕਦੇ ਬਹੁਤੀ ਤਵੱਜੋ ਨਹੀਂ ਦਿੱਤੀ । ਮਲੂਕਾ ਪਰਿਵਾਰ ਨੇ ਹੁਣ ਤੱਕ ਅਕਾਲੀ ਦਲ ਦੇ ਸਿਰ 'ਤੇ ਸੱਤਾ ਮਾਣਦਿਆਂ ਉੱਚ ਅਹੁਦੇ ਹਾਸਲ ਕੀਤੇ ਪਰ ਹੁਣ ਚੋਣਾਂ ਵੇਲੇ ਪਲਟੀ ਮਾਰ ਕੇ ਇਨ੍ਹਾਂ ਨੇ ਪਾਰਟੀ ਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।
ਇਹ ਵੀ ਪੜ੍ਹੋ- ਗੱਡੀ ਚਲਾਉਂਦੇ ਸਮੇਂ ਸੀਟ ਬੈਲਟ ਨਾ ਲਾਉਣ 'ਤੇ ਪੁਲਸ ਨੇ 100 ਗੋਲ਼ੀਆਂ ਮਾਰ ਕੇ ਭੁੰਨ'ਤਾ ਨੌਜਵਾਨ, ਵੀਡੀਓ ਵਾਇਰਲ
ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸਿਧਾਂਤ ਉੱਪਰ ਰੱਖਦਿਆਂ ਪੰਥ ਤੇ ਕਿਸਾਨੀ ਦੇ ਮਸਲੇ ਹੱਲ ਕੀਤੇ ਬਿਨਾ ਗਠਜੋੜ ਤੋਂ ਨਾਂਹ ਕੀਤੀ ਸੀ ਪਰ ਜਿਹੜੇ ਇਨ੍ਹਾਂ ਮਸਲਿਆਂ ਵੱਲ ਪਿੱਠ ਕਰਕੇ ਭਾਜਪਾ ਵਿੱਚ ਜਾ ਰਹੇ ਹਨ, ਉਨ੍ਹਾਂ ਦਾ ਹਿਸਾਬ ਵੀ ਪੰਜਾਬ ਦੇ ਲੋਕ ਕਰਨਗੇ। ਭਾਜਪਾ ਵੀ ਇੱਕ ਗੱਲ ਚੇਤੇ ਰੱਖੇ ਕਿ ਪਹਿਲਾਂ ਭਾਵੇਂ ਸ਼ਾਇਦ ਦੋ-ਚਾਰ ਫ਼ੀਸਦੀ ਵੋਟਾਂ ਲੈ ਵੀ ਜਾਂਦੀ, ਪਰ ਹੁਣ ਜੋ ਇਨ੍ਹਾਂ ਦਲ ਬਦਲੂ ਭਰਤੀ ਕਰਨ ਦਾ ਅਮਲ ਸ਼ੁਰੂ ਕੀਤਾ ਹੈ, ਇਸ ਨਾਲ ਭਾਜਪਾ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਣੀਆਂ ਤੈਅ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚਾਹੀਦਾ ਹੈ ਕਿ ਉਹ ਸਿੰਕਦਰ ਸਿੰਘ ਮਲੂਕਾ ਨੂੰ ਤੁਰੰਤ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ ਕਰਨ ਕਿਉਂਕਿ ਉਨ੍ਹਾਂ ਦੀ ਸਹਿਮਤੀ ਤੋਂ ਬਿਨਾ ਇਹ ਸਭ ਕੁਝ ਨਹੀ ਹੋ ਸਕਦਾ। ਅੰਤ 'ਚ ਉਨ੍ਹਾਂ ਕਿਹਾ ਕਿ ਇਨ੍ਹਾਂ ਦਲ ਬਦਲੀਆਂ ਨਾਲ ਅਕਾਲੀ ਦਲ ਨੂੰ ਕੋਈ ਫਰਕ ਨਹੀ ਪਵੇਗਾ।
ਇਹ ਵੀ ਪੜ੍ਹੋ- ਜਲੰਧਰ ਤੇ ਲੁਧਿਆਣਾ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਉਤਾਰਨ ਬਾਰੇ CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਪਹਿਲੀ ਵਾਰ ਮੰਡੀਆਂ 'ਚੋਂ ਕਣਕ ਦੀ ਲਿਫਟਿੰਗ ਲਈ 60 ਹਜ਼ਾਰ ਵਾਹਨਾਂ 'ਤੇ ਲੱਗੇਗਾ ਵਾਹਨ ਟਰੈਕਿੰਗ ਸਿਸਟਮ
NEXT STORY