ਅੰਮ੍ਰਿਤਸਰ : ਪੰਜਾਬ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੱਤਵਾਦੀ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਉਰਫ ਢਾਡੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਕੀਤੀ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ। ਡੀ. ਜੀ. ਪੀ. ਨੇ ਟਵੀਟ ਕਰਦੇ ਹੋਏ ਆਖਿਆ ਹੈ ਕਿ ਯੂ. ਕੇ. ਬੇਸਡ ਪਰਮਜੀਤ ਸਿੰਘ ਉਰਫ ਢਾਡੀ ਜੋ ਕਿ ਅੱਤਵਾਦੀ ਲਖਬੀਰ ਸਿੰਘ ਰੋਡੇ ਦਾ ਸਾਥੀ ਹੈ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਢਾਡੀ ਟੈਰਰ ਫੰਡਿੰਗ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿਚ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਕੁੜੀ ਦੇ ਭਰਾਵਾਂ ਵਲੋਂ ਪੁਲਸ ਮੁਲਾਜ਼ਮ ਜੀਜੇ ਤੇ ਭੈਣ ਦਾ ਸ਼ਰੇਆਮ ਕਤਲ
ਡੀ. ਜੀ. ਪੀ. ਨੇ ਕਿਹਾ ਕਿ ਅੱਤਵਾਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਅਤੇ ਇਨ੍ਹਾਂ ਨੂੰ ਬੇਨਕਾਬ ਕਰਨ ਲਈ ਪੁਲਸ ਦੀ ਜਾਂਚ ਜਾਰੀ ਹੈ। ਪੰਜਾਬ ਵਿਚ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਦਹਿਸ਼ਤੀ ਮਾਡਿਊਲ ਨੂੰ ਇਹ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਪੰਜਾਬ ਪੁਲਸ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ : ਦਿਓਰ-ਭਰਜਾਈ ’ਚ ਬਣੇ ਨਜਾਇਜ਼ ਸੰਬੰਧਾਂ ਨੇ ਉਜਾੜਿਆ ਪਰਿਵਾਰ, ਦੋਵਾਂ ਨੇ ਮਿਲ ਕੇ ਉਹ ਕੀਤਾ ਜੋ ਸੋਚਿਆ ਨਾ ਸੀ
ਅੱਜ ਹੀ ਸਾਹਮਣੇ ਆਈ ਹੈ ਲਖਬੀਰ ਰੋਡੇ ਦੀ ਮੌਤ ਦੀ ਖ਼ਬਰ
‘ਮੋਸਟ ਵਾਂਟੇਡ’ ਖ਼ਾਲਿਸਤਾਨੀ ਆਗੂ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈੱਡਰੇਸ਼ਨ (ISYF) ਦੇ ਮੁਖੀ ਲਖਬੀਰ ਸਿੰਘ ਰੋਡੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਲਖਬੀਰ ਰੋਡੇ ਇਸ ਸਮੇਂ ਪਾਕਿਸਤਾਨ ਵਿਚ ਸੀ। ਮਿਲੀ ਜਾਣਕਾਰੀ ਮੁਤਾਬਕ ਰੋਡੇ ਦੀ ਮੌਤ 2 ਦਸੰਬਰ ਨੂੰ ਹੋਈ ਸੀ ਅਤੇ ਅੰਤਿਮ ਸੰਸਕਾਰ ਸਿੱਖ ਰਵਾਇਤਾਂ ਅਨੁਸਾਰ ਕਰ ਦਿੱਤਾ ਗਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਕੈਨੇਡਾ ’ਚ ਉਸ ਦੇ ਪਰਿਵਾਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਲਖਬੀਰ ਸਿੰਘ ਰੋਡੇ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਅਤੇ ਜਸਬੀਰ ਸਿੰਘ ਰੋਡੇ ਦੇ ਵੱਡੇ ਭਰਾ ਸਨ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਨੇ ਬੁੱਧਵਾਰ ਨੂੰ ਅਕਤੂਬਰ ਮਹੀਨੇ ਮੋਗਾ 'ਚ ਇਕ ਛਾਪੇਮਾਰੀ ਤੋਂ ਬਾਅਦ ਖ਼ਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਰੋਡੇ ਦੀਆਂ ਜਾਇਦਾਦਾਂ ਜ਼ਬਤ ਕਰ ਲਈਆਂ ਸਨ। ਰੋਡੇ RDX ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ, ਨਵੀਂ ਦਿੱਲੀ 'ਚ ਆਗੂਆਂ ’ਤੇ ਹਮਲਾ ਕਰਨ ਦੀ ਸਾਜ਼ਿਸ਼ ਅਤੇ ਪੰਜਾਬ ਵਿਚ ਨਫ਼ਰਤ ਫੈਲਾਉਣ ਸਮੇਤ ਕਈ ਮਾਮਲਿਆਂ 'ਚ ਭਾਰਤ ਸਰਕਾਰ ਨੂੰ ਲੋੜੀਂਦਾ ਸੀ।
ਇਹ ਵੀ ਪੜ੍ਹੋ : ਫਿਰੋਜ਼ਪੁਰ ’ਚ ਇਨਸਾਨੀਅਤ ਸ਼ਰਮਸਾਰ, ਘਰੋਂ ਸੈਰ ਕਰਨ ਗਈ 15 ਸਾਲਾ ਕੁੜੀ ਨਾਲ 4 ਮੁੰਡਿਆਂ ਵੱਲੋਂ ਗੈਂਗਰੇਪ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ 'ਚ ਬਣੇਗਾ ED ਦਾ ਵੱਡਾ ਦਫ਼ਤਰ, ਮੁਲਾਜ਼ਮਾਂ ਦੇ ਰਹਿਣ ਲਈ ਬਣਾਏ ਜਾਣਗੇ ਫਲੈਟ
NEXT STORY