ਮਾਨਸਾ (ਸੰਦੀਪ ਮਿੱਤਲ)- ਭਾਰਤੀ ਜਨਤਾ ਪਾਰਟੀ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਇੰਚਾਰਜ ਅਤੇ ਉਨ੍ਹਾਂ ਦੀ ਧਰਮ ਪਤਨੀ ਪਰਮਪਾਲ ਕੌਰ ਸਿੱਧੂ ਰਿਟਾ: ਆਈ.ਏ.ਐੱਸ. ਬਾਰੇ ਤਰ੍ਹਾਂ-ਤਰ੍ਹਾਂ ਦੀਆਂ ਖਬਰਾਂ, ਅਫਵਾਹਾਂ ਸ਼ੋਸ਼ਲ ਮੀਡੀਆ 'ਤੇ ਫੈਲਾਏ ਜਾਣ ਪਿੱਛੇ ਕੋਈ ਸੱਚਾਈ ਨਹੀਂ ਹੈ।
ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਹੈ ਕਿ ਪਰਮਪਾਲ ਕੌਰ ਸਿੱਧੂ ਫਿਰ ਤੋਂ ਆਈ.ਏ.ਐੱਸ. ਅਧਿਕਾਰੀ ਦੇ ਤੌਰ 'ਤੇ ਜੁਆਇਨ ਕਰ ਰਹੇ ਹਨ। ਇਸ ਸਬੰਧੀ ਆਮ ਲੋਕਾਂ ਨੂੰ ਸਪੱਸ਼ਟ ਕਰਦਿਆਂ ਇਕ ਪ੍ਰੈੱਸ ਨੋਟ ਜਾਰੀ ਕਰਦਿਆਂ ਭਾਜਪਾ ਨੇਤਾ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਅਜਿਹੀਆਂ ਅਫਵਾਹੀ ਖਬਰਾਂ ਵਿੱਚ ਕੋਈ ਸੱਚਾਈ ਨਹੀਂ ਹੈ, ਬਲਕਿ ਬਿਨ੍ਹਾਂ ਵਜ੍ਹਾ ਹੀ ਉਨ੍ਹਾਂ ਦੇ ਅਕਸ ਨੂੰ ਢਾਅ ਲਗਾਉਣ ਨੂੰ ਲੈ ਕੇ ਇਹ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਅਸੀਂ ਭਾਜਪਾ ਦੇ ਲੋਕ ਸੇਵਕ ਹਾਂ ਅਤੇ ਸੇਵਕ ਬਣ ਕੇ ਹੀ ਬਠਿੰਡਾ ਲੋਕ ਸਭਾ ਹਲਕੇ ਵਿੱਚ ਆਪਣਾ ਕੰਮ ਕਰ ਰਹੇ ਹਾਂ। ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਵਿੱਚ ਲਿਜਾ ਕੇ ਪ੍ਰਚਾਰ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਆਪਣੀ ਨੌਕਰੀ ਛੱਡ ਕੇ ਰਾਜਨੀਤੀ ਦੇ ਮੈਦਾਨ ਵਿੱਚ ਆਏ ਪਰਮਪਾਲ ਕੌਰ ਸਿੱਧੂ ਇੱਕ ਨਿਮਾਣੇ ਸੇਵਕ ਵਜੋਂ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ- ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ ; ਪੰਜਾਬ ਸਰਕਾਰ ਨੇ ਤਨਖਾਹਾਂ 'ਚ ਕੀਤਾ ਵਾਧਾ
ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦਿਨਾਂ ਤੋਂ ਅਜਿਹੀਆਂ ਅਫਵਾਹਾਂ, ਖਬਰਾਂ ਸ਼ੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਫੈਲਾਈਆਂ ਜਾ ਰਹੀਆਂ ਹਨ ਕਿ ਪਰਮਪਾਲ ਕੌਰ ਸਿੱਧੂ ਮੁੜ ਤੋਂ ਆਈ.ਏ.ਐੱਸ. ਦੀ ਨੌਕਰੀ ਨੂੰ ਜੁਆਇਨ ਕਰ ਰਹੇ ਹਨ। ਜਿਸ ਵਿੱਚ ਕੋਈ ਵੀ ਸੱਚਾਈ ਨਹੀਂ ਹੈ। ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ 'ਚ ਭਾਰਤੀ ਜਨਤਾ ਪਾਰਟੀ ਪ੍ਰਤੀ-ਦਿਨ ਲੋਕਾਂ ਦਾ ਭਰੋਸਾ ਵਧਦਾ ਜਾ ਰਿਹਾ ਹੈ। ਪਾਰਟੀ ਦੇ ਵਧਦੇ ਜਨ-ਆਧਾਰ ਨੂੰ ਦੇਖਦੇ ਹੋਏ ਰਾਜਨੀਤਿਕ ਵਿਰੋਧੀਆਂ ਵੱਲੋਂ ਇਸ ਤਰ੍ਹਾਂ ਦੀਆਂ ਝੂਠੀਆਂ ਗੱਲਾਂ ਨੂੰ ਅੰਦਰੋ-ਅੰਦਰੀ ਤੂਲ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਰਮਪਾਲ ਕੌਰ ਸਿੱਧੂ ਆਪਣੀ ਨੌਕਰੀ ਛੱਡ ਚੁੱਕੇ ਹਨ। ਉਨ੍ਹਾਂ ਨੇ ਹੁਣ ਬਤੌਰ ਲੋਕ ਸੇਵਕ ਆਪਣੇ-ਆਪ ਨੂੰ ਲੋਕਾਂ ਵਿੱਚ ਸਥਾਪਿਤ ਕਰ ਲਿਆ ਹੈ। ਮਲੂਕਾ ਨੇ ਕਿਹਾ ਕਿ ਬਠਿੰਡਾ ਲੋਕ ਸਭਾ ਹਲਕੇ ਦੇ ਲੋਕਾਂ ਦੀ ਹਰ ਸਮੱਸਿਆ ਤੇ ਮੰਗਾਂ ਤੋਂ ਇਲਾਵਾ ਪੰਜਾਬ ਦੇ ਗੰਭੀਰ ਮੁੱਦੇ ਪਰਮਪਾਲ ਕੌਰ ਸਿੱਧੂ ਲੋਕਾਂ ਵਿੱਚ ਜਾ ਕੇ ਨਿਧੜਕ ਹੋ ਕੇ ਮਸਲੇ ਉਠਾ ਰਹੇ ਹਨ।
ਉਨ੍ਹਾਂ ਕਿਹਾ ਕਿ ਲੋਕ ਕਿਸੇ ਤਰ੍ਹਾਂ ਦੀਆਂ ਗੱਲਾਂ ਵਿੱਚ ਨਾ ਆਉਣ। ਉਨ੍ਹਾਂ ਦੇ ਸਿਆਸੀ ਰਾਜਨੀਤਿਕ ਕੰਮਾਂ ਪ੍ਰਤੀ ਭਰੋਸਾ ਬਣਾ ਕੇ ਰੱਖਣ। ਉਨ੍ਹਾਂ ਮੀਡੀਆ ਨੂੰ ਅਪੀਲ ਕੀਤੀ ਕਿ ਕਿਸੇ ਵੀ ਖ਼ਬਰ ਨੂੰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਉਸ ਨੂੰ ਵੈਰੀਫਾਈ ਜਰੂਰ ਕੀਤਾ ਜਾਵੇ ਤਾਂ ਜੋ ਮੀਡੀਆ ਵਿੱਚ ਲੋਕਾਂ ਦਾ ਭਰੋਸਾ ਕਾਇਮ ਰਹੇ।
ਇਹ ਵੀ ਪੜ੍ਹੋ- ASI ਕੁੜੀ ਦੇ ਵਿਆਹ 'ਚ ਆਇਆ ਜਵਾਕੜਾ ਜਿਹਾ ਕਰ ਗਿਆ ਵੱਡਾ ਕਾਂਡ, ਸੁਣ ਕਿਸੇ ਨੂੰ ਵੀ ਨਾ ਹੋਇਆ ਯਕੀਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਵਾਲੀ ਦੇ ਵਿਆਹ 'ਚ ਆਇਆ ਜਵਾਕੜਾ ਜਿਹਾ ਕਰ ਗਿਆ ਵੱਡਾ ਕਾਂਡ, ਸੁਣ ਕਿਸੇ ਨੂੰ ਵੀ ਨਾ ਹੋਇਆ ਯਕੀਨ
NEXT STORY