ਚੰਡੀਗੜ੍ਹ : ਪੰਜਾਬ ਦੇ ਪੇਂਡੂ ਖੇਤਰਾਂ 'ਚ ਵਿੱਤੀ ਸਾਲ 2020-21 'ਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਸਕੀਮ ਅਧੀਨ 10,000 ਨਵੇਂ ਮਕਾਨਾਂ ਦੀ ਉਸਾਰੀ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨਾਲ ਹੀ ਦੱਸਿਆ ਕਿ ਪੰਜਾਬ ਦੇ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਇਸ ਸਕੀਮ ਹੇਠ ਲਿਆਉਣ ਲਈ ਸੂਬਾ ਸਰਕਾਰ ਵਲੋਂ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਗਈ ਹੈ।
ਬਾਜਵਾ ਨੇ ਦੱਸਿਆ ਕਿ ਕੱਚੇ ਮਕਾਨਾਂ ਦੀ ਪਰਿਭਾਸ਼ਾ ਨੂੰ ਪੰਜਾਬ ਪੱਖੀ ਬਣਾਉਣ ਲਈ ਇਹ ਮਾਮਲਾ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਕੋਲ ਉਠਾਇਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਇਸ ਸਕੀਮ ਦੇ ਅਧੀਨ ਲਾਭ ਦਿੱਤਾ ਜਾ ਸਕੇ। ਪੰਜਾਬ ਰਾਜ ਦੀ ਬੇਨਤੀ ਤੇ ਭਾਰਤ ਸਰਕਾਰ ਦੇ ਮਾਹਰਾਂ ਦੀ ਇੱਕ ਟੀਮ ਪੰਜਾਬ ਦੇ ਸਰਹੱਦੀ ਜਿਲਆਂ ਦਾ ਦੌਰਾ ਕਰਨ ਦੀ ਯੋਜਨਾ ਬਣਾ ਰਹੀ ਹੈ ਤਾਂ ਜੋ ਪਿੰਡਾਂ ਵਿੱਚ ਘਰਾਂ ਦੀ ਛੱਤ ਦੀ ਸਥਿਤੀ ਨੂੰ ਸਮਝਿਆ ਜਾ ਸਕੇ ਅਤੇ ਪੰਜਾਬ ਰਾਜ ਲਈ ਕੱਚੇ ਮਕਾਨ ਉਸਾਰਨ ਸਬੰਧੀ ਦਿਸ਼ਾ ਨਿਰਦੇਸ਼ਾਂ ਵਿਚ ਰਿਆਇਤ ਦਿੱਤੀ ਜਾ ਸਕੇ।
ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਨਵੇਂ ਮਕਾਨਾਂ ਦੀ ਉਸਾਰੀ ਲਈ ਯੋਗ ਲਾਭਪਾਤਰੀਆਂ ਨੂੰ 1.20 ਲੱਖ ਰੁਪਏ ਦੀ ਰਾਸ਼ੀ ਤਿੰਨ ਕਿਸਤਾਂ ਵਿਚ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਮਗਨਰੇਗਾ ਸਕੀਮ ਤਹਿਤ ਇਨਾਂ ਲਾਭਪਾਤਰੀਆਂ ਨੂੰ 90 ਦਿਨਾਂ ਦੀ ਮਜਦੂਰੀ 21,690/- ਰੁਪਏ ਅਤੇ ਘਰ ਵਿੱਚ ਟਾਇਲਟ (ਪਖਾਣਾ) ਬਣਾਉਣ ਲਈ 12,000/- ਰੁਪਏ ਮੁਹਈਆ ਕਰਵਾਇਆ ਜਾਂਦਾ ਹੈ । ਇਸ ਤਰਾਂ ਹਰੇਕ ਯੋਗ ਪਰਿਵਾਰ ਨੂੰ ਉਨਾਂ ਦੇ ਮਕਾਨ ਦੀ ਉਸਾਰੀ ਲਈ 1,53,690/- ਰੁਪਏ ਦਾ ਕੁੱਲ ਲਾਭ ਦਿੱਤਾ ਜਾਂਦਾ ਹੈ।
ਉਨਾਂ ਇਹ ਵੀ ਦੱਸਿਆ ਕਿ ਨਾ ਸਿਰਫ ਗਰੀਬ ਪਰਿਵਾਰ ਨੂੰ ਇੱਕ ਮਕਾਨ ਮੁਹੱਈਆ ਕਰਵਾਇਆ ਜਾਂਦਾ ਹੈ ਬਲਕਿ ਸਾਰੀਆਂ ਬੁਨਿਆਦੀ ਸਹੂਲਤਾਂ ਜਿਵੇਂ ਕਿ ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ (ਐਨ.ਆਰ.ਡੀ.ਡਬਲਯੂ.ਪੀ) ਸਕੀਮ ਦਾ ਸਾਫ ਪੀਣ ਵਾਲਾ ਪਾਣੀ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (ਪੀ.ਐਮ.ਯੂ.ਵਾਈ) ਤੋਂ ਰਸੋਈ ਗੈਸ ਸਿਲੰਡਰ, ਦੀਨ ਦਿਆਲ ਉਪਾਧਿਆਏ ਗ੍ਰਾਮ ਜਯੋਤੀ ਯੋਜਨਾ (ਡੀ.ਡੀ.ਯੂ.ਜੀ.ਕੇ.ਵਾਈ) ਤੋਂ ਬਿਜਲੀ ਕੁਨੈਕਸਨ ਯੋਗ ਪਰਿਵਾਰਾਂ ਨੂੰ ਮੁਹੱਈਆ ਕਰਵਾਇਆ ਜਾਂਦਾ ਹੈ।
ਇਸ ਤੋਂ ਇਲਾਵਾ ਸਾਡੇ ਵਿਭਾਗ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਪੀ. ਐਮ. ਏ.ਵਾਈ(ਜੀ) ਅਧੀਨ ਆਉਣ ਵਾਲੇ ਸਾਰੇ ਲਾਭਪਾਤਰੀਆਂ ਨੂੰ ਮਗਨਰੇਗਾ ਨਾਲ ਗੱਠਜੋੜ ਤਹਿਤ ਸੋਕ ਪਿਟ, ਵਰਮੀ ਕੰਪੋਸਟ ਪਿਟ ਅਤੇ 4 ਜਾਂ 6 ਜਾਨਵਰਾਂ ਲਈ ਕੈਟਲ ਸੈੱਡ ਦਾ ਲਾਭ ਪ੍ਰਦਾਨ ਕਰਨ ਦੇ ਵੀ ਯੋਗ ਉਪਰਾਲੇ ਕੀਤੇ ਜਾਣ।
ਜੇਲ 'ਚ ਕੈਦੀ ਭਿੜੇ, ਇਕ ਨੂੰ ਜੇਲ ਕਰਮਚਾਰੀਆਂ ਨੇ ਕੁੱਟਿਆ
NEXT STORY