ਲੁਧਿਅਣਾ (ਵਿੱਕੀ)- ਸਟੇਟ ਕੌਂਸਲ ਫਾਰ ਰਿਸਰਚ ਐਂਡ ਟ੍ਰੇਨਿੰਗ (ਐੱਸ.ਸੀ.ਈ.ਆਰ.ਟੀ.) ਪੰਜਾਬ ਨੇ ‘ਪ੍ਰੀਕਸ਼ਾ ਪੇ ਚਰਚਾ-2025’ ਪ੍ਰੋਗਰਾਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿਛਲੇ ਕਈ ਸਾਲਾਂ ਤੋਂ ਹਰ ਸਾਲ ਇਸ ਵਿਲੱਖਣ ਸੰਵਾਦ ਪ੍ਰੋਗਰਾਮ ਦਾ ਆਯੋਜਨ ਕਰਦੇ ਆ ਰਹੇ ਹਨ, ਜਿਸ ’ਚ ਪ੍ਰੀਖਿਆ ਦੇ ਤਣਾਅ ਅਤੇ ਇਸ ਨਾਲ ਜੁੜੇ ਹੋਰ ਮੁੱਦਿਆਂ ’ਤੇ ਚਰਚਾ ਕੀਤੀ ਜਾਂਦੀ ਹੈ। ਇਸ ਸਾਲ ਇਹ ਸਮਾਗਮ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਆਯੋਜਿਤ ਹੋਵੇਗਾ।
ਮੁਕਾਬਲੇ ਦਾ ਆਯੋਜਨ ਅਤੇ ਰਜਿਸਟ੍ਰੇਸ਼ਨ
‘ਪ੍ਰੀਕਸ਼ਾ ਪੇ ਚਰਚਾ’ ਪ੍ਰੋਗਰਾਮ ’ਚ ਹਿੱਸਾ ਲੈਣ ਲਈ 14 ਜਨਵਰੀ ਤੱਕ ਰਾਸ਼ਟਰੀ ਮੁਕਾਬਲੇ ਦਾ ਆਯੋਜਨ ਕੀਤਾ ਜਾਵੇਗਾ। ਇਸ ਵਿਚ ਵਿਦਿਆਰਥੀ, ਮਾਪੇ ਅਤੇ ਅਧਿਆਪਕ ਭਾਗ ਲੈ ਸਕਦੇ ਹਨ। ਰਜਿਸਟ੍ਰੇਸ਼ਨ ਅਤੇ ਮੁਕਾਬਲੇ ਦੀ ਜਾਣਕਾਰੀ Innovate India MyGov ਪੋਰਟਲ ’ਤੇ ਉਪਲਬਧ ਹੈ। ਮੁਕਾਬਲੇ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ।
ਇਹ ਵੀ ਪੜ੍ਹੋ- ਬੇਕਾਬੂ ਟਰੱਕ ਨੇ ਢਾਹਿਆ ਕਹਿਰ, ਲੋਕਾਂ ਨੂੰ ਪਾਈਆਂ ਭਾਜੜਾਂ, ਤੋੜ'ਤੇ ਖੰਭੇ, ਤਹਿਸ-ਨਹਿਸ ਕਰ'ਤੀਆਂ ਦੁਕਾਨਾਂ
ਐੱਸ. ਸੀ. ਈ. ਆਰ. ਟੀ. ਨੇ ਸਾਰੇ ਸਕੂਲਾਂ ਨੂੰ ਇਸ ਪ੍ਰੋਗਰਾਮ ਦਾ ਵਿਆਪਕ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਲਈ ਸਕੂਲਾਂ ਨੂੰ #PPC2025 ਦੇ ਤਹਿਤ ਸੋਸ਼ਲ ਮੀਡੀਆ ’ਤੇ ਪੋਸਟਰ ਅਤੇ ਰਚਨਾਤਮਕ ਵੀਡੀਓ ਅਪਲੋਡ ਕਰਨ ਲਈ ਕਿਹਾ ਗਿਆ ਹੈ। ਚੁਣੇ ਗਏ ਵੀਡੀਓਜ਼ ਅਤੇ ਪੋਸਟਰ MyGov ਪਲੇਟਫਾਰਮ ’ਤੇ ਪ੍ਰਦਰਸ਼ਿਤ ਕੀਤੇ ਜਾਣਗੇ।
ਸਵਾਲ ਪੁੱਛਣ ਦਾ ਅਨੋਖਾ ਮੌਕਾ
ਰਜਿਸਟ੍ਰੇਸ਼ਨ ਦੌਰਾਨ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਪ੍ਰਧਾਨ ਮੰਤਰੀ ਤੋਂ ਸਵਾਲ ਪੁੱਛਣ ਦਾ ਮੌਕਾ ਵੀ ਮਿਲੇਗਾ। ਐੱਨ.ਸੀ.ਈ.ਆਰ.ਟੀ. ਵੱਲੋਂ ਚੁਣੇ ਗਏ ਸਵਾਲਾਂ ਦੇ ਆਧਾਰ ’ਤੇ ਕੁਝ ਭਾਗੀਦਾਰਾਂ ਨੂੰ ਪ੍ਰੋਗਰਾਮ ’ਚ ਸ਼ਾਮਲ ਹੋਣ ਦਾ ਵਿਸ਼ੇਸ਼ ਮੌਕਾ ਪ੍ਰਦਾਨ ਕੀਤਾ ਜਾਵੇਗਾ।
ਐੱਸ.ਸੀ.ਈ.ਆਰ.ਟੀ. ਨੇ ਸਾਰੇ ਸਕੂਲਾਂ ਨੂੰ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ’ਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮੁਕਾਬਲੇ ’ਚ ਭਾਗ ਲੈਣ ਅਤੇ ਪ੍ਰਸ਼ਨ ਭੇਜਣ ਲਈ ਪ੍ਰੇਰਿਤ ਕੀਤਾ ਜਾਵੇ। ਜ਼ਿਲਿਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀਆਂ ਗਤੀਵਿਧੀਆਂ ਦੀ ਰਿਪੋਰਟ ਈ-ਮੇਲ ਰਾਹੀਂ ਐੱਸ.ਸੀ.ਈ.ਆਰ.ਟੀ. ਨੂੰ ਭੇਜਣ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਵੀਂ ਗੱਡੀ ਲੈ ਕੇ ਘਰ ਜਾਂਦੇ ਨੌਜਵਾਨ ਨਾਲ ਰਸਤੇ 'ਚ ਹੀ ਵਾਪਰ ਗਿਆ ਦਰਦਨਾਕ ਹਾਦਸਾ, ਹੋ ਗਈ ਮੌਤ
NEXT STORY