ਅੰਮ੍ਰਿਤਸਰ (ਸੰਜੀਵ) - ਅੰਮ੍ਰਿਤਸਰ ’ਚ ਆਪਣੇ ਮਾਤਾ-ਪਿਤਾ ਦੀ ਮੌਤ ਦੇ ਬਾਅਦ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿ ਰਹੇ ਮਾਨਾਂਵਾਲਾ ਦੇ ਇਕ ਨੌਜਵਾਨ ਵਲੋਂ ਬਿਆਸ ਦਰਿਆ ’ਚ ਛਾਲ ਮਾਰ ਕੇ ਖੁਦਕਸ਼ੀ ਕਰਨ ਦੀ ਕੋਸ਼ਿਸ਼ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਗਣਪਤੀ ਵਿਸਰਜਨ ਕਰਨ ਆਏ ਲੋਕਾਂ ਨੇ ਨੌਜਵਾਨ ਨੂੰ ਛਾਲ ਮਾਰਦੇ ਹੋਏ ਵੇਖ ਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਕਿਸ਼ਤੀ ਰਾਹੀਂ ਉਕਤ ਥਾਂ ’ਤੇ ਪਹੁੰਚ ਕੇ ਉਸ ਨੂੰ ਬਚਾਅ ਲਿਆ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਦੱਸ ਦੇਈਏ ਕਿ ਬਹੁਤ ਵਾਰ ਪੁੱਛਣ ਬਾਅਦ ਨੌਜਵਾਨ ਨੇ ਆਪਣਾ ਨਾਂ ਦੱਸਣ ਤੋਂ ਸਾਫ਼ ਮਨ੍ਹਾ ਕਰ ਦਿੱਤਾ। ਉਸ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਉਹ ਇਕੱਲਾ ਹੋ ਗਿਆ ਹੈ। ਇਸ ਇਕੱਲੇਪਨ ਕਾਰਨ ਹੀ ਉਸ ਨੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਫਿਲਹਾਲ ਉਹ ਆਪਣੇ ਤਾਇਆ ਅਤੇ ਚਾਚੇ ਨਾਲ ਰਹਿ ਰਿਹਾ ਹੈ। ਸ਼ਰਧਾਲੂਆਂ ਨੇ ਉਸ ਨੂੰ ਸਮਝਾ ਕੇ ਵਾਪਸ ਘਰ ਭੇਜ ਦਿੱਤਾ । ਸ਼ਿਕਾਇਤ ਨਾ ਮਿਲਣ ਕਾਰਨ ਮਾਮਲਾ ਪੁਲਸ ਤੱਕ ਨਹੀਂ ਪਹੁੰਚਿਆ।
ਪੜ੍ਹੋ ਇਹ ਵੀ ਖ਼ਬਰ - ਮਾਮਾ-ਭਾਣਜੀ ਦੇ ਰਿਸ਼ਤੇ ਹੋਏ ਤਾਰ-ਤਾਰ, ਪ੍ਰੇਮ ਵਿਆਹ ਕਰਾਉਣ ਮਗਰੋਂ ਕੀਤੀ ਖ਼ੁਦਕੁਸ਼ੀ (ਵੀਡੀਓ)
ਦੇਸ਼ ਦੀ ਖੁਫ਼ੀਆ ਜਾਣਕਾਰੀ ਪਾਕਿਸਤਾਨ ਭੇਜਣ ਵਾਲਾ ਨੌਜਵਾਨ ਗ੍ਰਿਫ਼ਤਾਰ, ਜਾਸੂਸ ਕੁੜੀ ਨੇ ਇੰਝ ਜਾਲ 'ਚ ਫਸਾਇਆ
NEXT STORY