ਗੁਰਦਾਸਪੁਰ(ਗੋਰਾਇਆ)- ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਮਾਲੇਵਾਲ ਦਾ 21 ਸਾਲਾ ਨੌਜਵਾਨ ਜਸਪ੍ਰੀਤ ਸਿੰਘ ਬੀਤੀ 18 ਜੁਲਾਈ ਨੂੰ ਨੀਟ ਦਾ ਰਿਜ਼ਲਟ ਦੇਖਣ ਘਰ ਤੋਂ ਅੰਮ੍ਰਿਤਸਰ ਲਈ ਗਿਆ ਸੀ ਪਰ ਘਰ ਨਹੀਂ ਪਰਤਿਆ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਵੱਲੋਂ ਪੰਜਾਬ 'ਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਅਤੇ ਧਾਰਮਿਕ ਸਥਾਨਾਂ 'ਚ ਜਸਪ੍ਰੀਤ ਸਿੰਘ ਨੂੰ ਲੱਭਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ ਪਰ 21 ਦਿਨਾਂ ਬਾਅਦ ਵੀ ਜਸਪ੍ਰੀਤ ਦਾ ਕੁਝ ਵੀ ਪਤਾ ਲੱਗ ਸਕਿਆ।
ਇਹ ਵੀ ਪੜ੍ਹੋ-ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ ਪਾ'ਤੀਆਂ ਭਾਜੜਾਂ
ਜਾਣਕਾਰੀ ਸਾਂਝੀ ਕਰਦਿਆਂ ਜਸਪ੍ਰੀਤ ਦੇ ਮਾਤਾ ਅਮਨਦੀਪ ਕੌਰ, ਪਿਤਾ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਘਰ ਤੋਂ ਇਹ ਕਹਿ ਕੇ ਗਿਆ ਸੀ ਕਿ ਮੈਂ ਅੰਮ੍ਰਿਤਸਰ ਰਿਜ਼ਲਟ ਦੇਖਣ ਚਲਿਆ ਹਾਂ ਪਰ ਜਦ ਉਹ ਵਾਪਸ ਨਾ ਪਰਤਿਆ ਤਾਂ ਜਸਪ੍ਰੀਤ ਨੂੰ ਲੱਭਣ ਪਰਿਵਾਰਕ ਮੈਂਬਰਾਂ ਵੱਖ-ਵੱਖ ਥਾਵਾਂ ਭਾਲ ਕਰਦੇ ਰਹੇ।
ਇਹ ਵੀ ਪੜ੍ਹੋ-ਪੰਜਾਬ: ਕਤਲ ਮਾਮਲੇ ’ਚ ਗ੍ਰਿਫਤਾਰ ਕੀਤੀ ਕੁੜੀ ਨੇ ਥਾਣੇ ਅੰਦਰ ਚੁੱਕਿਆ ਖੌਫਨਾਕ ਕਦਮ !
ਪਰਿਵਾਰ ਨੇ ਕਿਹਾ ਕਿ ਸਾਨੂੰ ਇਹ ਖਦਸ਼ਾ ਵੀ ਸੀ ਕਿ ਦਿੱਲੀ ਵਿੱਚ ਚੱਲ ਰਹੇ ਪੇਪਰ ਲੀਕ ਦੇ ਖਿਲਾਫ ਰੋਸ ਧਰਨੇ 'ਚ ਹੀ ਨਾ ਚਲਿਆ ਗਿਆ ਹੋਵੇ। ਅਸੀਂ ਦਿੱਲੀ ਜੰਤਰ ਮੰਤਰ ਅਤੇ ਦਿੱਲੀ ਦੇ ਵੱਖ-ਵੱਖ ਗੁਰੂਦੁਆਰਾ ਸਾਹਿਬ ਵਿਖੇ ਵੀ ਲੱਭਣ ਦੀ ਕੋਸ਼ਿਸ਼ ਕੀਤੀ ਪਰ ਜਸਪ੍ਰੀਤ ਦਾ ਅਜੇ ਤੱਕ ਕੁਝ ਪਤਾ ਨਾ ਲੱਗ ਸਕਿਆ।
ਇਹ ਵੀ ਪੜ੍ਹੋ-ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ ਭਾਲ 'ਚ ਜੁਟੀ ਪੁਲਸ
ਪਰਿਵਾਰ ਨੇ ਅੱਗੇ ਕਿਹਾ ਕਿ ਜੰਤਰ ਮੰਤਰ ਕੁਝ ਬੱਚਿਆਂ ਦੀਆਂ ਗ੍ਰਿਫਤਾਰੀਆਂ ਹੋਈਆਂ ਸਨ, ਹੋ ਸਕਦਾ ਹੈ ਕਿ ਜਸਪ੍ਰੀਤ ਵੀ ਪੁਲਸ ਹਿਰਾਸਤ ਵਿੱਚ ਬੰਦ ਨਾ ਹੋਵੇ। ਮੌਕੇ 'ਤੇ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਤੇ ਦਿੱਲੀ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਨੂੰ ਲੱਭਣ ਵਿੱਚ ਮਦਦ ਕੀਤੀ ਜਾਵੇ।ਇਸ ਦੇ ਨਾਲ ਹੀ ਜਸਪ੍ਰੀਤ ਸਿੰਘ ਦੇ ਪਿਤਾ ਨੇ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਉਨ੍ਹਾਂ ਦਾ ਪੁੱਤਰ ਦਿਖਾਈ ਦੇਵੇ ਤਾਂ ਉਨ੍ਹਾਂ ਨਾਲ ਸੰਪਰਕ ਜ਼ਰੂਰ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ 12 ਘੰਟਿਆਂ ’ਚ ਗ੍ਰਿਫਤਾਰ
NEXT STORY