ਪਟਿਆਲਾ (ਪਰਮੀਤ, ਬਲਜਿੰਦਰ, ਰਾਣਾ) : ਸਕੂਲ ਫੀਸਾਂ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਵੱਲੋਂ ਯੂਥ ਅਕਾਲੀ ਦਲ ਨਾਲ ਮਿਲ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਰਿਹਾਇਸ਼ ਮੋਤੀ ਮਹਿਲ ਦੇ ਨੇੜੇ ਧਰਨਾ ਲਾਇਆ ਗਿਆ ਹੈ। ਯੂਥ ਅਕਾਲੀ ਦਲ ਅਤੇ ਮਾਪਿਆਂ ਦਾ ਇਹ ਧਰਨਾ ਵਾਈ. ਪੀ. ਐਸ. ਚੌਂਕ 'ਚ ਲਾਇਆ ਗਿਆ ਹੈ। ਇਸ ਧਰਨੇ ਦੀ ਅਗਵਾਈ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਨਾਭਾ ਜੇਲ੍ਹ 'ਚ ਭੁੱਖ-ਹੜਤਾਲ 'ਤੇ ਬੈਠੇ ਬੰਦੀ ਸਿੰਘ ਦੀ ਹਾਲਤ ਵਿਗੜੀ, ਹਸਪਤਾਲ ਦਾਖ਼ਲ
ਪ੍ਰਦਰਸ਼ਨਕਾਰੀ ਮੋਤੀ ਮਹਿਲ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਦੋਂ ਕਿ ਮੌਕੇ 'ਤੇ ਭਾਰੀ ਪੁਲਸ ਅਮਲਾ ਵੀ ਮੌਜੂਦ ਹੈ। ਇਸ ਮੌਕੇ ਮਾਪਿਆਂ ਵੱਲੋਂ ਆਪਣੇ ਸਰੀਰ 'ਤੋਂ ਕੱਪੜੇ ਉਤਾਰ ਕੇ ਸਕੂਲ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਧਰਨੇ ਦੀ ਅਗਵਾਈ ਕਰ ਰਹੇ ਬੰਟੀ ਰੋਮਾਣਾ ਨੇ ਦੋਸ਼ ਲਾਇਆ ਹੈ ਕਿ ਕੈਪਟਨ ਸਰਕਾਰ ਝੂਠੇ ਲਾਰੇ ਲਾ ਕੇ ਮਾਪਿਆਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਨੇ ਬੱਚਿਆਂ ਦੀਆਂ ਸਕੂਲ ਫੀਸਾਂ ਮੁਆਫ਼ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਇਸ ਧਰਨੇ 'ਚ ਮਾਪਿਆਂ ਦੀ ਐਸੋਸੀਏਸ਼ਨ ਦੇ ਮੈਂਬਰ ਵੀ ਮੌਜੂਦ ਹਨ, ਉੱਥੇ ਹੀ ਚੰਡੀਗੜ੍ਹ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਤੱਕ ਟਾਲ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੂੰ ਚਿਤਾਵਨੀ ਦੇਣ ਲਈ 7 ਜੁਲਾਈ ਨੂੰ ਲਾਵਾਂਗੇ ਧਰਨੇ : ਸੁਖਬੀਰ
ਫੇਸਬੁਕ ਦੀ ਮਦਦ ਨਾਲ ਵਿਦਿਆਰਥੀ ਤੇ ਅਧਿਆਪਕਾਂ ਨੂੰ ਡਿਜੀਟਲ ਸੇਫਟੀ ਦੇ ਗੁਰ ਦੇਵੇਗਾ CBSE
NEXT STORY