ਚੰਡੀਗੜ੍ਹ/ਲੁਧਿਆਣਾ : ਸੂਬਾ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਪਾਰਟੀ ਦੇ ਉਨ੍ਹਾਂ ਲੀਡਰਾਂ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ ਜਿਹੜੇ ਕਾਂਗਰਸ ਛੱਡ ਕੇ ਹੋਰ ਪਾਰਟੀਆਂ ਵਿਚ ਜਾਣ ਦੀ ਯੋਜਨਾ ਬਣਾ ਰਹੇ ਹਨ। ਪਰਗਟ ਸਿੰਘ ਨੇ ਸਾਫ ਆਖਿਆ ਹੈ ਕਿ ਜੇਕਰ ਕਿਸੇ ਨੂੰ ਡਰ ਲੱਗਦਾ ਹੈ ਅਤੇ ਉਨ੍ਹਾਂ ਦੀਆਂ ਲੱਤਾਂ ਭਾਰ ਨਹੀਂ ਝੱਲਦੀਆਂ ਤਾਂ ਉਹ ਹੁਣੇ ਪਾਰਟੀ ਛੱਡ ਕੇ ਜਾ ਸਕਦੇ ਹਨ। ਪਰਗਟ ਸਿੰਘ ਨੇ ਕਿਹਾ ਕਿ ਜਿਹੜੇ ਲੋਕ ਕਾਂਗਰਸ ਦੀ ਵਿਚਾਰਧਾਰਾ ਨਾਲ ਅਸਹਿਮਤ ਹਨ, ਉਹ ਵੀ ਪਾਰਟੀ ਛੱਡ ਸਕਦੇ ਹਨ।
ਇਹ ਵੀ ਪੜ੍ਹੋ : ਐਤਵਾਰ ਨੂੰ ਹੋਏ ਲਾਵਾਂ-ਫੇਰੇ, ਬੁੱਧਵਾਰ ਵਾਪਰੇ ਹਾਦਸੇ ਨੇ ਉਜਾੜਿਆ ਨਵ-ਵਿਆਹੇ ਜੋੜੇ ਦਾ ਸੰਸਾਰ
ਪਰਗਟ ਸਿੰਘ ਨੇ ਸਪੱਸ਼ਟ ਕੀਤਾ ਕਿ ਕਿਸੇ ਦੇ ਪਾਰਟੀ ਛੱਡਣ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪੈਂਦਾ। ਦਰਅਸਲ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ ਅਤੇ ਕੁਝ ਹੋਰ ਆਗੂ ਵੀ ਹਨ ਜਿਨ੍ਹਾਂ ਦੇ ਪਾਰਟੀ ਬਦਲਣ ਦੇ ਚਰਚੇ ਹਨ। ਲਿਹਾਜ਼ਾ ਪਰਗਟ ਸਿੰਘ ਨੇ ਉਨ੍ਹਾਂ ਆਗੂਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਕੋਈ ਜਾਣਾ ਚਾਹੁੰਦਾ ਹੈ ਤਾਂ ਜਾ ਸਕਦਾ ਹੈ ਪਾਰਟੀ ਕੋਲ ਨੌਜਵਾਨਾਂ ਦੀ ਫੌਜ ਹੈ, ਜਿਹੜੇ ਪੰਜਾਬ ਦੇ ਭਲੇ ਬਾਰੇ ਸੋਚਦੇ ਹਨ। ਜੇਕਰ ਕੋਈ ਪਾਰਟੀ ਛੱਡਦਾ ਹੈ ਤਾਂ ਪਾਰਟੀ ਨੂੰ ਇਸ ਨਾਲ ਕੋਈ ਫਰਕ ਨਹੀਂ ਪਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਵਧਾਈ ਗਈ ਸੁਰੱਖਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਾਣਾ ਮੰਡੀ ਮੁੱਲਾਂਪੁਰ ਦੀ ਖੁੱਲ੍ਹੀ ਦੁਕਾਨ ’ਚੋਂ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼
NEXT STORY