ਚੰਡੀਗੜ੍ਹ (ਅੰਕੁਰ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਤੇ ਵਿਧਾਇਕ ਪਰਗਟ ਸਿੰਘ ਐਤਵਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਪ੍ਰਧਾਨ ਅਹੁਦੇ ਦਾ ਚਾਰਜ ਸੰਭਾਲਣਗੇ। ਪਰਗਟ ਸਿੰਘ ਵੱਲੋਂ ਚਾਰਜ ਸੰਭਾਲਣਾ ਪੰਜਾਬ ਕਾਂਗਰਸ ਨੂੰ ਨਵੀਂ ਊਰਜਾ ਦੇਣ ਤੇ ਲੋਕਾਂ ਨਾਲ ਪਾਰਟੀ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ’ਚ ਅਹਿਮ ਕਦਮ ਹੋਵੇਗਾ। ਪੰਜਾਬ ਕਾਂਗਰਸ ਸੂਬੇ ਦੇ ਲੋਕਾਂ ਦੇ ਮੁੱਦਿਆਂ ਨੂੰ ਤਰਜੀਹ ਦਿੰਦਿਆਂ ਮਜ਼ਬੂਤ, ਜਵਾਬਦੇਹ ਤੇ ਲੋਕ ਹਿੱਤਾਂ ਪ੍ਰਤੀ ਵਚਨਬੱਧ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ।
ਇਹ ਵੀ ਪੜ੍ਹੋ : ਆਸ਼ਕੀ 'ਤੇ ਭਾਰੀ ਪਈ 'ਸਰਪੰਚੀ' ! ਮੁੰਡੇ ਨੇ ਵੋਟਾਂ ਲੜਨ ਲਈ ਆਪਣੀ ਪ੍ਰੇਮਿਕਾ ਦੇ ਘਰ ਹੀ ਮਾਰ'ਤਾ ਡਾਕਾ
ਦੱਸ ਦੇਈਏ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਲੋਕਾਂ ਦੇ ਮੁੱਦਿਆਂ ’ਤੇ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੰਦੇਸ਼ ਦੇਵੇਗੀ। ਪਾਰਟੀ ਨੂੰ ਬੂਥ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਹੋਰ ਮਜ਼ਬੂਤ, ਸਰਗਰਮ ਤੇ ਲੋਕ-ਕੇਂਦਰਿਤ ਬਣਾਇਆ ਜਾਵੇਗਾ। ਇਸ ਤੋਂ ਇਲਾਵਾ, ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਹਾਈਕਮਾਂਡ ਵੱਲੋਂ ਐਲਾਨੀਆਂ ਗਈਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਵੀ ਚਾਰਜ ਸੰਭਾਲਣਗੇ। ਇਨ੍ਹਾਂ ’ਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸਮੇਤ ਹੋਰ ਆਗੂ ਅਤੇ ਅਹੁਦੇਦਾਰ ਸ਼ਾਮਲ ਹਨ।
ਇਹ ਵੀ ਪੜ੍ਹੋ : ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਮੌਤ ਦੀ ਅਸਲ ਵਜ੍ਹਾ ਆਈ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਜੀਤ ਵਿਦਿਆਲਿਆ ਸਕੂਲ 'ਚ ਕਰਵਾਏ ਤਾਈਕਵਾਂਡੋ ਦੇ ਟਰਾਇਲ, 150 ਖਿਡਾਰੀਆਂ ਨੇ ਲਿਆ ਹਿੱਸਾ
NEXT STORY