ਜਲੰਧਰ/ਚੰਡੀਗੜ੍ਹ (ਮਹੇਸ਼, ਅੰਕੁਰ) : ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਅਤੇ ਕਿਸਾਨਾਂ ’ਤੇ ਲਾਠੀਚਾਰਜ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਦੀ ਸਖ਼ਤ ਨਿਖ਼ੇਧੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਅਧਿਆਪਕ ਪਿਤਾ ਦੇ ਪੁੱਤਰ ਹਨ ਪਰ ਉਹ ਆਪਣੀ ਮਰਿਆਦਾ ਭੁੱਲ ਕੇ ਪੰਜਾਬ ਦੇ ਕਿਸਾਨਾਂ ਅਤੇ ਅਧਿਆਪਕਾਂ ਨਾਲ ਅਪਰਾਧੀਆਂ ਵਰਗਾ ਸਲੂਕ ਕਰ ਰਹੇ ਹਨ। ਅਧਿਆਪਕ ਆਪਣੀਆਂ ਮੰਗਾਂ ਲਈ ਦਬਾਅ ਪਾਉਣ ਲਈ ਸ਼ਾਂਤਮਈ ਮਾਰਚ ਅਤੇ ਵਿਰੋਧ-ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਵਿਰੁੱਧ ਇਸ ਤਰੀਕੇ ਨਾਲ ਪੁਲਸ ਬਲ ਦੀ ਵਰਤੋਂ ਸਰਕਾਰ ਦੀ ਕਮਜ਼ੋਰੀ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਪਿਆ ਵੱਡਾ ਪੰਗਾ! ਮੁਫ਼ਤ ਬਿਜਲੀ ਲੈਣ ਵਾਲੇ ਖ਼ਪਤਕਾਰਾਂ ਦੇ ਸੁੱਕੇ ਸਾਹ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ-ਆਪ ਨੂੰ ਅਧਿਆਪਕ ਦਾ ਪੁੱਤਰ ਦੱਸ ਕੇ ਪੰਜਾਬ ਦੇ ਲੋਕਾਂ ਦੀ ਹਮਦਰਦੀ ਪ੍ਰਾਪਤ ਕਰ ਰਹੇ ਸਨ। ਹੁਣ ਮੁੱਖ ਮੰਤਰੀ ਹੋਣ ਦੇ ਨਾਤੇ ਉਹ ਅਧਿਆਪਕਾਂ ’ਤੇ ਲਾਠੀਚਾਰਜ ਦਾ ਹੁਕਮ ਦੇ ਰਹੇ ਹਨ। ਉਨ੍ਹਾਂ ਦੀ ਸਰਕਾਰ ਦੌਰਾਨ ਅਧਿਆਪਕ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ‘ਆਪ’ ਸਰਕਾਰ ਨੇ 28 ਜੁਲਾਈ, 2023 ਨੂੰ 12,710 ਅਧਿਆਪਕਾਂ ਨੂੰ ਸਥਾਈ ਤੌਰ ’ਤੇ ਨਿਯੁਕਤ ਕੀਤਾ ਸੀ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਹਾਲਾਂਕਿ ਦੋ ਸਾਲ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਨੂੰ ਸਥਾਈ ਮੁਲਾਜ਼ਮ ਸਕੇਲ ਨਹੀਂ ਦਿੱਤੇ ਗਏ। ਅਧਿਆਪਕ ਇਨ੍ਹਾਂ ਮੰਗਾਂ ਲਈ ਦਬਾਅ ਪਾਉਣ ਲਈ ਸ਼ਾਂਤੀਪੂਰਨ ਮਾਰਚ ਕਰ ਰਹੇ ਸਨ।
ਇਹ ਵੀ ਪੜ੍ਹੋ : ਵਿਦਿਆਰਥੀਆਂ ਨੂੰ ਮਿਲਿਆ 'ਗੋਲਡਨ ਚਾਂਸ', ਇਸ ਤਾਰੀਖ਼ ਨੂੰ ਖੁੱਲ੍ਹੇਗਾ ਪੋਰਟਲ, ਖਿੱਚ ਲਓ ਤਿਆਰੀ
ਉਨ੍ਹਾਂ ਦੇ ਸ਼ਾਂਤੀਪੂਰਨ ਮਾਰਚ ਨੂੰ ਮੋਹਾਲੀ ਤੋਂ ਚੰਡੀਗੜ੍ਹ ਤੱਕ ਕਈ ਥਾਵਾਂ ’ਤੇ ਨਾ ਸਿਰਫ਼ ਜ਼ਬਰਦਸਤੀ ਰੋਕਿਆ ਗਿਆ, ਸਗੋਂ ਉਨ੍ਹਾਂ ਵਿਰੁੱਧ ਪਾਣੀ ਦੀਆਂ ਤੋਪਾਂ ਦੀ ਵਰਤੋਂ ਵੀ ਕੀਤੀ ਗਈ। ਲਾਠੀਚਾਰਜ ਦੌਰਾਨ ਤਿੰਨ ਮਹਿਲਾ ਅਧਿਆਪਕਾਂ ਸਮੇਤ ਪੰਜ ਜਣੇ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਇਕ ਸਮਾਂ ਸੀ, ਜਦੋਂ ਕਿਸਾਨ ਸਰਹੱਦ ’ਤੇ ਬੈਠੇ ਸਨ ਅਤੇ ਕਾਲੇ ਕਾਨੂੰਨਾਂ ਖ਼ਿਲਾਫ਼ ਲੜ ਰਹੇ ਸਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦਾ ਸਮਰਥਨ ਕਰ ਰਹੀ ਸੀ। ਹੁਣ ਜਦੋਂ ਉਹ ਪੰਜਾਬ ਸਰਕਾਰ ਤੋਂ ਆਪਣੇ ਹੱਕ ਮੰਗ ਰਹੇ ਹਨ ਤਾਂ ਉਹੀ ‘ਆਪ’ ਸਰਕਾਰ ਉਨ੍ਹਾਂ ’ਤੇ ਲਾਠੀਚਾਰਜ ਕਰ ਰਹੀ ਹੈ। ਇਹ ਆਮ ਆਦਮੀ ਪਾਰਟੀ ਦੇ ਦੋਹਰੇ ਚਿਹਰੇ ਨੂੰ ਦਰਸਾਉਂਦਾ ਹੈ, ਜੋ ਅਧਿਆਪਕਾਂ, ਕਿਸਾਨਾਂ ਤੇ ਹੋਰ ਪੰਜਾਬੀਆਂ ਦੇ ਸਾਹਮਣੇ ਬੇਨਕਾਬ ਹੋ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ, ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ ਨੇ...
NEXT STORY