ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ. ਬੀ. ਐੱਸ. ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਜਾਰੀ ਡੇਟਸ਼ੀਟ ਵਿੱਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰੀ ਬੋਰਡ ਨੂੰ ਇਸ ਫ਼ੈਸਲੇ 'ਤੇ ਮੁੜ ਗ਼ੌਰ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : 'ਕੈਪਟਨ' ਵੱਲੋਂ ਨਵੀਂ ਪਾਰਟੀ ਦੇ ਐਲਾਨ 'ਤੇ ਵਿਰੋਧੀਆਂ ਨੇ ਕੱਸੇ ਤੰਜ, ਮੋਦੀ ਨਾਲ ਚੋਣ ਰੈਲੀ ਦੀ ਸੁਗਬੁਗਾਹਟ
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਪਰਗਟ ਸਿੰਘ ਨੇ ਸੀ. ਬੀ. ਐੱਸ. ਈ. ਵੱਲੋਂ ਸਾਰੀਆਂ ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਿਸ਼ਿਆਂ ਵਿੱਚ ਸ਼ਾਮਲ ਕਰਨ ਦੇ ਫ਼ੈਸਲੇ ਨੂੰ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਨੂੰ ਆਪਣੀ ਮਾਤ ਭਾਸ਼ਾ ਤੋਂ ਦੂਰ ਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਬੰਧਿਤ ਸੂਬਿਆਂ ਦੇ ਵਿਦਿਆਰਥੀਆਂ ਨਾਲ ਧੱਕਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ 'ਡੇਂਗੂ' ਦਾ ਕਹਿਰ, ਮਰੀਜ਼ਾਂ ਲਈ ਬਣਾਉਣਾ ਪਿਆ ਸਪੈਸ਼ਲ ਵਾਰਡ (ਤਸਵੀਰਾਂ)
ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਘੱਟੋ-ਘੱਟ ਸਬੰਧਿਤ ਸੂਬੇ ਵਿੱਚ ਉੱਥੋਂ ਦੀ ਮਾਤ ਭਾਸ਼ਾ ਜਿਵੇਂ ਕਿ ਪੰਜਾਬ ਵਿੱਚ ਪੰਜਾਬੀ ਹੈ, ਨੂੰ ਮੁੱਖ ਵਿਸ਼ੇ 'ਚ ਰੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਇਕ ਹੋਰ ਮਾਂ ਦੀ ਮਮਤਾ ਪੰਜਾਬ 'ਚ ਵਿਕਦੇ ਨਸ਼ੇ ਹੱਥੋਂ ਹਾਰੀ, ਚਿੱਟੇ ਨੇ ਤੋੜੀ ਜਵਾਨ ਪੁੱਤ ਦੇ ਸਾਹਾਂ ਦੀ ਡੋਰ (ਤਸਵੀਰਾਂ)
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹਰ ਸੂਬੇ ਵਿੱਚ ਉੱਥੋਂ ਦੀ ਸਥਾਨਕ ਮਾਤ ਭਾਸ਼ਾ ਮੁੱਖ ਵਿਸ਼ੇ ਵਿੱਚ ਸ਼ਾਮਲ ਹੋਵੇ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਜੇ ਲੋੜ ਪਈ ਤਾਂ ਉਹ ਕੇਂਦਰੀ ਸਿੱਖਿਆ ਮੰਤਰੀ ਕੋਲ ਵੀ ਪਹੁੰਚ ਕਰ ਕੇ ਫ਼ੈਸਲਾ ਵਾਪਸ ਕਰਵਾਉਣ ਲਈ ਚਾਰਾਜੋਈ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਟਰਾਂਸਪੋਰਟ ਮਹਿਕਮੇ 'ਚ ਹੋਵੇਗਾ ਵੱਡਾ ਫੇਰਬਦਲ: ਅਧਿਕਾਰੀਆਂ ਦੀ ਤਿਆਰ ਹੋਈ ਸੂਚੀ ’ਤੇ ਮੋਹਰ ਲੱਗਣੀ ਬਾਕੀ
NEXT STORY