ਜਲੰਧਰ-ਪਿਛਲੇ 22 ਦਿਨਾਂ ਤੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਜਲੰਧਰ 'ਚ ਰਿਹਾਇਸ਼ ਵਿਖੇ ਆਪਣੀ ਨੌਕਰੀ ਬਚਾਉਣ ਖ਼ਾਤਰ ਦਿਨ-ਰਾਤ ਦਾ ਪੱਕਾ ਮੋਰਚਾ ਲਾਈ ਬੈਠੇ ਪੰਜਾਬ ਦੇ ਸਰਕਾਰੀ ਕਾਲਜਾਂ ਚ ਕੰਮ ਕਰਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ 'ਚ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਪਈ ਜਦੋਂ ਸ਼ਨੀਵਾਰ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਹੀ ਸਿੱਖਿਆ ਮੰਤਰੀ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨਦੇ ਹੋਏ ਨੌਕਰੀਆਂ ਸੁਰੱਖਿਅਤ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ। ਪਰਗਟ ਸਿੰਘ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਪ੍ਰੋਫ਼ੈਸਰਾਂ ਨੂੰ ਕਦੀ ਵੀ ਬਾਹਰ ਨਹੀਂ ਕੱਢਿਆ ਜਾਵੇਗਾ ਅਤੇ ਨਾ ਹੀ ਕੋਈ ਨਵਾਂ ਟੈਸਟ ਲਿਆ ਜਾਵੇਗਾ। ਦੱਸ ਦੇਈਏ ਕਿ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਗਿਣਤੀ ਪੰਜਾਬ ਵਿਚ 906 ਹੈ।
ਇਹ ਵੀ ਪੜ੍ਹੋ : ਨੇਪਾਲ : ਪ੍ਰਚੰਡ ਦੇ ਕੋਰੋਨਾ ਇਨਫੈਕਟਿਡ ਹੋਣ ਤੋਂ ਬਾਅਦ PM ਦੇਊਬਾ ਹੋਏ ਇਕਾਂਤਵਾਸ
ਇਸ ਮੌਕੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਡਿੰਪਲ ਨੇ ਕਿਹਾ ਕਿ ਜਿਹੜਾ ਲੰਮੇ ਸਮੇਂ ਤੋਂ ਉਨ੍ਹਾਂ ਨੂੰ ਖਤਰਾ ਸੀ ਕਿ ਨਵੀਂ ਭਰਤੀ ਹੋਣ ਉਪਰੰਤ ਉਨ੍ਹਾਂ ਦੀਆਂ ਨੌਕਰੀਆਂ ਸੁਰੱਖਿਅਤ ਨਹੀਂ ਰਹਿਣਗੀਆਂ ਇਸ ਖ਼ਤਰੇ ਨੂੰ ਦੂਰ ਕਰਦੇ ਹੋਏ ਜਾਰੀ ਕੀਤੇ ਪੱਤਰ 'ਚ ਸਪੱਸ਼ਟ ਲਿਖਿਆ ਗਿਆ ਹੈ ਕਿ ਨਵੀਂ ਭਰਤੀ ਹੋਣ ਉਪਰੰਤ ਵੀ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਆਪਣੇ ਮੌਜੂਦਾ ਸਟੇਸ਼ਨਾਂ 'ਤੇ ਪਹਿਲਾਂ ਵਾਲੇ ਹਾਲਾਤਾਂ 'ਚ ਕੰਮ ਕਰਦੇ ਰਹਿਣਗੇ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਜਿਹੜੇ ਸਮੇਂ ਦਰਮਿਆਨ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ ਧਰਨੇ ਦੇ ਰਹੇ ਹਨ, ਉਨ੍ਹਾਂ ਨੂੰ ਦੋ ਮਹੀਨਿਆਂ ਦੀ ਤਨਖਾਹ ਦਿੱਤੀ ਜਾਵੇਗੀ ਤੇ ਉਨ੍ਹਾਂ ਦੀ ਸਰਵਿਸ 'ਚ ਕੋਈ ਵੀ ਗੈਪ ਨਹੀਂ ਪਵੇਗਾ।
ਇਹ ਵੀ ਪੜ੍ਹੋ : ਭਾਰਤ ਬਾਇਓਟੈੱਕ ਦਾ ਦਾਅਵਾ : ਕੋਰੋਨਾ ਵਿਰੁੱਧ ਬੂਸਟਰ ਖੁਰਾਕ ਦੇ ਤੌਰ 'ਤੇ ਕੋਵੈਕਸੀਨ ਸੁਰੱਖਿਅਤ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਫਿਰੋਜ਼ਪੁਰ ਦੇ DC ਦਵਿੰਦਰ ਸਿੰਘ ਹੋਏ ਕੋਰੋਨਾ ਪਾਜ਼ੇਟਿਵ
NEXT STORY