ਹੁਸ਼ਿਆਰਪੁਰ : ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਹਿਮਾਚਲ ਪ੍ਰਦੇਸ਼ ਸਥਿਤ ਸ੍ਰੀ ਮਾਤਾ ਚਿੰਤਪੁਰਨੀ ਦਰਬਾਰ ਵਿਖੇ ਮੱਥਾ ਟੇਕਣ ਲਈ ਪੁੱਜੇ ਅਤੇ ਮਾਤਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕਾਂ ਦੀ ਸੁੱਖ-ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਸਮੂਹ ਦੇਸ਼ ਵਾਸੀਆਂ ਨੂੰ ਨਰਾਤਿਆਂ ਅਤੇ ਅਸ਼ਟਮੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ।
ਇਹ ਵੀ ਪੜ੍ਹੋ : ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ ਫ਼ੈਸਲਾ
ਉਨ੍ਹਾਂ ਨੇ ਅਰਦਾਸ ਕੀਤੀ ਕਿ ਮਾਤਾ ਪਾਣੀ ਪੰਜਾਬ 'ਚ ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਸਭ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ।
ਇਹ ਵੀ ਪੜ੍ਹੋ : ਪਰਵਿੰਦਰ ਝੋਟੇ ਦਾ ਨਹੀਂ ਹੋਵੇਗਾ ਅੰਤਿਮ ਸਸਕਾਰ, ਭਾਵੁਕ ਹੁੰਦਿਆਂ ਪਿਤਾ ਨੇ ਦੇ ਦਿੱਤਾ ਵੱਡਾ ਬਿਆਨ
ਇਸ ਮੌਕੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਸੂਰਜ ਸਿੰਘ ਠਾਕੁਰ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਬ੍ਰਹਮ ਮਹਿੰਦਰ, ਸੰਗਤ ਸਿੰਘ ਗਿਲਜੀਆਂ, ਰਾਜ ਕੁਮਾਰ ਵੇਰਕਾ, ਸ਼ਾਮ ਸੁੰਦਰ ਅਰੋੜਾ, ਇੰਦੂ ਬਾਲਾ ਅਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਰਵਿੰਦਰ ਝੋਟੇ ਦਾ ਨਹੀਂ ਹੋਵੇਗਾ ਅੰਤਿਮ ਸਸਕਾਰ, ਭਾਵੁਕ ਹੁੰਦਿਆਂ ਪਿਤਾ ਨੇ ਦੇ ਦਿੱਤਾ ਵੱਡਾ ਬਿਆਨ
NEXT STORY