ਮਾਨਸਾ : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਧਰਨਾ ਲਾਇਆ ਗਿਆ ਹੈ। ਅੱਜ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਵਲੋਂ ਇਸ ਧਰਨੇ 'ਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਪਰਵਿੰਦਰ ਸਿੰਘ ਝੋਟੇ ਅਤੇ ਉਸ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਾਂ ਅਤੇ ਲੋਕਾਂ ਦੇ ਨਾਲ ਡੱਟ ਕੇ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ਿਆਂ ਨੇ ਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ 'ਚ ਕਾਂਗਰਸ ਚੁੱਪ ਨਹੀਂ ਬੈਠੇਗੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਪਰਗਟ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਵਿਅਕਤੀ ਵਜੋਂ ਜਾਣੇ ਜਾਂਦੇ ਸਨ।
ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਮਾਮਲਾ
ਅਜਿਹੇ ਵਿਅਕਤੀ ਦੇ ਕਤਲ ਦੀ ਘਟਨਾ ਨੇ ਸੂਬੇ 'ਚ ਲੋਕਾਂ ਦੀ ਸੁਰੱਖਿਆ ਅਤੇ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲਿਆਂ ਦੀ ਹਿਫ਼ਾਜ਼ਤ ਬਾਰੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅਨੁਸਾਰ ਕਿਸੇ ਵੀ ਪਰਿਵਾਰ ਲਈ ਆਪਣੇ ਪਿਆਰੇ ਨੂੰ ਗੁਆਉਣਾ ਬਹੁਤ ਵੱਡਾ ਦੁੱਖ ਹੁੰਦਾ ਹੈ ਅਤੇ ਅਜਿਹੇ ਸਮੇਂ ਸਰਕਾਰ ਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਦਾ ਭਰੋਸਾ ਦਿੱਤਾ ਜਾਵੇ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਪੰਜਾਬ ਲਈ ਗੰਭੀਰ ਚੁਣੌਤੀ ਹੈ। ਇਸ ਦੇ ਖ਼ਾਤਮੇ ਲਈ ਸਿਰਫ਼ ਬਿਆਨ ਦੇਣ ਦੀ ਬਜਾਏ ਠੋਸ ਕਾਰਵਾਈ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਦੇ ਕਤਲ ਨਾਲ ਜੁੜੀ ਜੁੱਤੀਆਂ ਦੇ ਹਾਰ ਵਾਲੀ ਘਟਨਾ! ਪੜ੍ਹੋ 3 ਸਾਲਾ ਪਹਿਲਾਂ ਕੀ ਹੋਇਆ ਸੀ
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜਾ ਵੜਿੰਗ ਵਲੋਂ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਜਾ ਰਹੇ ਸਨ ਪਰ ਪੁਲਸ ਵਲੋਂ ਉਨ੍ਹਾਂ ਨੂੰ ਰਾਹ 'ਚ ਹੀ ਰੋਕ ਲਿਆ ਗਿਆ ਸੀ। ਦੱਸ ਦੇਈਏ ਕਿ ਪੁਲਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਝੋਟਾ ਦੇ ਮੁੱਖ ਕਾਤਲ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੇ ਘਰ ਸਣੇ ਮੈਡੀਕਲ ਸਟੋਰ 'ਤੇ ਬੁਲਡੋਜ਼ਰ ਚਲਵਾ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਸੜਕ ਕਿਨਾਰੇ ਖੜ੍ਹੀ ਟਰਾਲੀ 'ਚ ਟੱਕਰ ਕਾਰਨ ਸਕੂਟਰੀ ਸਵਾਰ ਦੀ ਮੌਤ
NEXT STORY