Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    10:40:25 AM

  • stock market fell due to crude oil and foreign capital   sensex nifty

    ਕੱਚੇ ਤੇਲ ਦੀਆਂ ਕੀਮਤਾਂ ਤੇ ਵਿਦੇਸ਼ੀ ਪੂੰਜੀ ਨਿਕਾਸੀ...

  • us embassy issue advisory

    ਇਥੋਪੀਆ 'ਚ ਅਮਰੀਕੀ ਦੂਤਾਵਾਸ ਨੇ ਆਪਣੇ ਨਾਗਰਿਕਾਂ...

  • major decision by punjab and haryana highcourt regarding arms licenses

    ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ...

  • pargat singh reaches amritsar for the first time after becoming president

    ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ ਸਿੰਘ ਨੂੰ ਮਿਲੀ ਕਮਾਨ

PUNJAB News Punjabi(ਪੰਜਾਬ)

ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ ਸਿੰਘ ਨੂੰ ਮਿਲੀ ਕਮਾਨ

  • Edited By Inder Prajapati,
  • Updated: 03 Oct, 2026 12:53 AM
Punjab
pargat singh becomes second congress captain from jalandhar cantt
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ) – ਜਲੰਧਰ ਕੈਂਟ ਵਿਧਾਨ ਸਭਾ ਹਲਕਾ ਹੁਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇਤਿਹਾਸ ਵਿਚ ਇਕ ਹੋਰ ਮਹੱਤਵਪੂਰਨ ਸਿਆਸੀ ਅਧਿਆਏ ਦਾ ਗਵਾਹ ਬਣ ਗਿਆ ਹੈ। ਲਗਭਗ 3 ਦਹਾਕਿਆਂ ਬਾਅਦ ਇਸ ਹਲਕੇ ਤੋਂ ਦੂਜੀ ਵਾਰ ਕਿਸੇ ਵਿਧਾਇਕ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਗਈ ਹੈ। ਇਸ ਤੋਂ ਪਹਿਲਾਂ ਸਾਲ 1986 ਵਿਚ ਜਲੰਧਰ ਕੈਂਟ ਨਾਲ ਜੁੜੇ ਬੇਅੰਤ ਸਿੰਘ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣੇ ਸਨ। ਬੇਅੰਤ ਸਿੰਘ ਦਾ ਸੂਬਾ ਕਾਂਗਰਸ ਪ੍ਰਧਾਨ ਦੇ ਤੌਰ ’ਤੇ ਕਾਰਜਕਾਲ 1986 ਤੋਂ 1995 ਤਕ ਰਿਹਾ। ਇਸ ਦੌਰਾਨ ਸਾਲ 1992 ਵਿਚ ਉਨ੍ਹਾਂ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦੀ ਚੋਣ ਲੜੀ ਅਤੇ ਕਾਂਗਰਸ ਦੀ ਜਿੱਤ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਬਣੇ। ਸਾਲ 1995 ਵਿਚ ਉਨ੍ਹਾਂ ਦੀ ਹੱਤਿਆ ਤਕ ਉਨ੍ਹਾਂ ਦਾ ਸਿਆਸੀ ਸਫਰ ਪੰਜਾਬ ਦੀ ਸਿਆਸਤ ਦੇ ਸਭ ਤੋਂ ਮਹੱਤਵਪੂਰਨ ਦੌਰ ਨਾਲ ਜੁੜਿਆ ਰਿਹਾ।

ਹੁਣ ਇਤਿਹਾਸ ਨੇ ਕਰਵਟ ਲਈ ਹੈ ਅਤੇ ਕਾਂਗਰਸ ਹਾਈਕਮਾਨ ਨੇ ਜਲੰਧਰ ਕੈਂਟ ਤੋਂ ਲਗਾਤਾਰ 3 ਵਾਰ ਵਿਧਾਇਕ ਚੁਣੇ ਗਏ ਪਰਗਟ ਸਿੰਘ ਨੂੰ ਸੂਬਾ ਸੰਗਠਨ ਦੀ ਜ਼ਿੰਮੇਵਾਰੀ ਸੌਂਪੀ ਹੈ। ਸਾਲ 2012 ਵਿਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਜਲੰਧਰ ਕੈਂਟ ਤੋਂ ਪਹਿਲੀ ਵਾਰ ਵਿਧਾਨ ਸਭਾ ਚੋਣ ਜਿੱਤੀ। ਉਸ ਚੋਣ ਵਿਚ ਉਨ੍ਹਾਂ ਨੇ ਕਾਂਗਰਸ ਦੇ ਜਗਬੀਰ ਬਰਾੜ ਨੂੰ 6,798 ਵੋਟਾਂ ਨਾਲ ਹਰਾਇਆ। ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਪਰਗਟ ਸਿੰਘ ਨੂੰ 48,290 ਵੋਟਾਂ ਮਿਲੀਆਂ ਸਨ।

ਇਸ ਦੇ ਬਾਅਦ ਉਨ੍ਹਾਂ ਦੇ ਸਿਆਸੀ ਰਾਹ ਵਿਚ ਵੱਡਾ ਬਦਲਾਅ ਆਇਆ। ਸਾਲ 2016 ਵਿਚ ਅਕਾਲੀ ਦਲ ਤੋਂ ਦੂਰੀ ਬਣਨ ਦੇ ਬਾਅਦ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਅਤੇ ਬੈਂਸ ਭਰਾਵਾਂ ਦੇ ਨਾਲ ਆਵਾਜ਼-ਏ-ਪੰਜਾਬ ਸਿਆਸੀ ਮੰਚ ਵਿਚ ਭੂਮਿਕਾ ਨਿਭਾਈ। ਇਸ ਦੇ ਬਾਅਦ ਕਾਂਗਰਸ ਦਾ ਰੁਖ਼ ਕੀਤਾ ਅਤੇ ਸਾਲ 2017 ਵਿਚ ਕਾਂਗਰਸ ਦੀ ਟਿਕਟ ’ਤੇ ਜਲੰਧਰ ਕੈਂਟ ਤੋਂ ਚੋਣ ਜਿੱਤ ਕੇ ਵਿਧਾਨ ਸਭਾ ਵਿਚ ਵਾਪਸੀ ਕੀਤੀ। ਸਾਲ 2022 ਵਿਚ ਵੀ ਉਨ੍ਹਾਂ ਨੇ ਇਸੇ ਹਲਕੇ ਤੋਂ ਕਾਂਗਰਸੀ ਉਮੀਦਵਾਰ ਦੇ ਤੌਰ ’ਤੇ ਜਿੱਤ ਦਰਜ ਕੀਤੀ ਅਤੇ ਲਗਾਤਾਰ ਤੀਜੀ ਵਾਰ ਵਿਧਾਇਕ ਬਣੇ।

ਹੁਣ ਤਕ ਉਨ੍ਹਾਂ ਦਾ ਸਿਆਸੀ ਸਫਰ ਮੁੱਖ ਰੂਪ ਨਾਲ ਜਲੰਧਰ ਕੈਂਟ ਤਕ ਕੇਂਦਰਿਤ ਰਿਹਾ ਹੈ ਪਰ ਸੂਬਾ ਕਾਂਗਰਸ ਪ੍ਰਧਾਨ ਦੇ ਰੂਪ ਵਿਚ ਉਨ੍ਹਾਂ ਦੀ ਜ਼ਿੰਮੇਵਾਰੀ ਦਾ ਦਾਇਰਾ ਪੂਰੇ ਪੰਜਾਬ ਤਕ ਫੈਲ ਗਿਆ ਹੈ। ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨਾ ਉਨ੍ਹਾਂ ਸਾਹਮਣੇ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿਚ ਸ਼ਾਮਲ ਹੋਵੇਗਾ।

ਧੜੇਬੰਦੀ ’ਤੇ ਰੋਕ ਸਭ ਤੋਂ ਵੱਡੀ ਪ੍ਰੀਖਿਆ
ਪੰਜਾਬ ਕਾਂਗਰਸ ਲੰਮੇ ਸਮੇਂ ਤੋਂ ਅੰਦਰੂਨੀ ਮਤਭੇਦਾਂ ਅਤੇ ਵੱਖ-ਵੱਖ ਸਿਆਸੀ ਖੇਮਿਆਂ ਦੀ ਖਿੱਚੋਤਾਣ ਨਾਲ ਜੂਝਦੀ ਰਹੀ ਹੈ। ਮੌਜੂਦਾ ਦੌਰ ਵਿਚ ਵੀ ਸੂਬਾ ਸੰਗਠਨ ਅੰਦਰ ਵੱਖ-ਵੱਖ ਆਗੂਆਂ ਅਤੇ ਧੜਿਆਂ ਵਿਚ ਸਿਆਸੀ ਮਤਭੇਦ ਚਰਚਾ ਵਿਚ ਰਹੇ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜੁੜੇ ਆਗੂਆਂ ਵੱਲੋਂ ਵੀ ਸੂਬਾਈ ਲੀਡਰਸ਼ਿਪ ਵਿਚ ਬਦਲਾਅ ਦੀ ਮੰਗ ਉੱਠਦੀ ਰਹੀ ਸੀ। ਇਸੇ ਸਿਆਸੀ ਪਿਛੋਕੜ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 1 ਅਕਤੂਬਰ ਨੂੰ ਸੂਬਾ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫਾ ਦਿੱਤਾ ਅਤੇ ਇਸ ਦੇ ਬਾਅਦ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਦਿੱਤੀ ਗਈ।

ਅਜਿਹੇ ਵਿਚ ਪਰਗਟ ਸਿੰਘ ਦੀ ਪਹਿਲੀ ਵੱਡੀ ਚੁਣੌਤੀ ਸੰਗਠਨ ਅੰਦਰ ਮੌਜੂਦ ਮਤਭੇਦਾਂ ਨੂੰ ਘੱਟ ਕਰਨਾ ਹੋਵੇਗੀ। ਚੰਨੀ ਖੇਮੇ ਤੋਂ ਲੈ ਕੇ ਵੜਿੰਗ ਸਮਰਥਕਾਂ ਅਤੇ ਹੋਰ ਸੀਨੀਅਰ ਆਗੂਆਂ ਤਕ ਸਾਰਿਆਂ ਨੂੰ ਇਕ ਮੰਚ ’ਤੇ ਲਿਆ ਕੇ ਪਾਰਟੀ ਨੂੰ ਚੋਣਾਵੀ ਮੋਡ ਵਿਚ ਲਿਜਾਣਾ ਆਸਾਨ ਕੰਮ ਨਹੀਂ ਹੋਵੇਗਾ। ਸੂਬਾਈ ਪ੍ਰਧਾਨ ਦੇ ਸਾਹਮਣੇ ਚੁਣੌਤੀ ਸਿਰਫ ਆਗੂਆਂ ਨੂੰ ਨਾਲ ਲੈ ਬਿਠਾਉਣ ਦੀ ਨਹੀਂ, ਸਗੋਂ ਜ਼ਿਲਾ ਅਤੇ ਬਲਾਕ ਪੱਧਰ ਤਕ ਸੰਗਠਨ ਵਿਚ ਤਾਲਮੇਲ ਕਾਇਮ ਕਰਨ ਦੀ ਵੀ ਹੋਵੇਗੀ।

ਸੰਗਠਨ ਨੂੰ ਬੂਥ ਪੱਧਰ ਤਕ ਮਜ਼ਬੂਤ ਕਰਨਾ ਚੁਣੌਤੀ
2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਪਰਗਟ ਸਿੰਘ ਨੂੰ ਸੰਗਠਨਾਤਮਕ ਢਾਂਚੇ ਨੂੰ ਤੇਜ਼ੀ ਨਾਲ ਸਰਗਰਮ ਕਰਨਾ ਪਵੇਗਾ। ਲੰਬੇ ਸਮੇਂ ਤੋਂ ਸਰਗਰਮ ਨੇਤਾਵਾਂ ਅਤੇ ਨਵੇਂ ਵਰਕਰਾਂ ਵਿਚਕਾਰ ਤਾਲਮੇਲ, ਜ਼ਿਲਾ ਕਾਂਗਰਸ ਇਕਾਈਆਂ ਦੀ ਸਰਗਰਮੀ, ਬੂਥ ਪੱਧਰ ’ਤੇ ਵਰਕਰਾਂ ਦੀ ਭੂਮਿਕਾ ਅਤੇ ਟਿਕਟ ਦੀ ਸੰਭਾਵੀ ਦਾਅਵੇਦਾਰੀ ਵਰਗੇ ਮੁੱਦੇ ਪ੍ਰਦੇਸ਼ ਪ੍ਰਧਾਨ ਦੇ ਸਾਹਮਣੇ ਰਹਿਣਗੇ।

ਇਸ ਦੇ ਨਾਲ ਹੀ ਕਾਂਗਰਸ ਦੇ ਸਾਹਮਣੇ ਸੱਤਾ ਵਿਰੋਧੀ ਮਾਹੌਲ ਨੂੰ ਆਪਣੇ ਪੱਖ ਵਿਚ ਸਿਆਸੀ ਮੁੱਦਿਆਂ ਵਿਚ ਬਦਲਣ ਅਤੇ ਜਨਤਾ ਨਾਲ ਜੁੜੇ ਸਥਾਨਕ ਸਵਾਲਾਂ ਨੂੰ ਸੰਗਠਨਾਤਮਕ ਮੁਹਿੰਮ ਨਾਲ ਜੋੜਨ ਦੀ ਚੁਣੌਤੀ ਹੋਵੇਗੀ। ਪੰਜਾਬ ਦੀ ਸਿਆਸਤ ਵਿਚ ਕਿਸਾਨਾਂ, ਨੌਜਵਾਨਾਂ, ਰੋਜ਼ਗਾਰ, ਨਸ਼ੇ, ਕਾਨੂੰਨ-ਵਿਵਸਥਾ, ਉਦਯੋਗ ਅਤੇ ਸਰਕਾਰੀ ਸੇਵਾਵਾਂ ਨਾਲ ਜੁੜੇ ਮੁੱਦੇ ਪਹਿਲਾਂ ਤੋਂ ਹੀ ਸਿਆਸੀ ਬਹਿਸ ਦਾ ਹਿੱਸਾ ਹਨ। ਇਨ੍ਹਾਂ ਮੁੱਦਿਆਂ ’ਤੇ ਪਾਰਟੀ ਦੀ ਰਣਨੀਤੀ ਨੂੰ ਜ਼ਮੀਨ ਤੱਕ ਪਹੁੰਚਾਉਣਾ ਸੂਬਾ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ।

‘ਆਪ’, ਭਾਜਪਾ ਅਤੇ ਅਕਾਲੀ ਦਲ ਤੋਂ ਤਿਕੋਣੇ ਮੁਕਾਬਲੇ ਦੀ ਤਿਆਰੀ
ਪਰਗਟ ਸਿੰਘ ਦੀ ਅਗਵਾਈ ਵਿਚ ਕਾਂਗਰਸ ਨੂੰ ਸਿਰਫ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਹੀ ਸਿਆਸੀ ਮੁਕਾਬਲਾ ਨਹੀਂ ਕਰਨਾ ਹੈ। ਭਾਰਤੀ ਜਨਤਾ ਪਾਰਟੀ ਵੀ ਪੰਜਾਬ ਵਿਚ ਆਪਣਾ ਜਥੇਬੰਦਕ ਆਧਾਰ ਮਜ਼ਬੂਤ ਕਰਨ ਵਿਚ ਜੁਟੀ ਹੋਈ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ ਵੀ ਰਾਜ ਦੀ ਸਿਆਸਤ ਵਿਚ ਆਪਣੀ ਜਗ੍ਹਾ ਮਜ਼ਬੂਤ ਕਰਨ ਦੀ ਕੋਸ਼ਿਸ਼ ਵਿਚ ਹੈ। ਅਜਿਹੇ ਵਿਚ ਕਾਂਗਰਸ ਦੇ ਸਾਹਮਣੇ ਵੱਖ-ਵੱਖ ਖੇਤਰਾਂ ਅਤੇ ਸਮਾਜਿਕ-ਸਿਆਸੀ ਸਮੀਕਰਨਾਂ ਦੇ ਹਿਸਾਬ ਨਾਲ ਆਪਣੀ ਚੋਣ ਰਣਨੀਤੀ ਤਿਆਰ ਕਰਨ ਦੀ ਚੁਣੌਤੀ ਰਹੇਗੀ।

ਕਾਂਗਰਸ ਲਈ ਇਕ ਹੋਰ ਮਹੱਤਵਪੂਰਨ ਪਹਿਲੂ ਇਹ ਹੋਵੇਗਾ ਕਿ ਉਹ ਆਪਣੇ ਰਵਾਇਤੀ ਵੋਟ ਬੈਂਕ ਨੂੰ ਬਣਾਈ ਰੱਖਣ ਦੇ ਨਾਲ-ਨਾਲ ਨਵੇਂ ਵੋਟਰ ਸਮੂਹਾਂ ਤੱਕ ਕਿਸ ਤਰ੍ਹਾਂ ਪਹੁੰਚ ਬਣਾਉਂਦੀ ਹੈ। ਸੂਬਾ ਪ੍ਰਧਾਨ ਦੇ ਰੂਪ ਵਿਚ ਪਰਗਟ ਸਿੰਘ ਨੂੰ ਸੰਗਠਨ, ਜਨ-ਸੰਪਰਕ ਅਤੇ ਚੋਣ ਰਣਨੀਤੀ ਵਿਚਕਾਰ ਸੰਤੁਲਨ ਕਾਇਮ ਕਰਨਾ ਪਵੇਗਾ।

ਹਾਕੀ ਦੇ ਮੈਦਾਨ ਤੋਂ ਸਿਆਸਤ ਦੇ ਸਭ ਤੋਂ ਵੱਡੇ ਮੈਦਾਨ ਤੱਕ
ਪਰਗਟ ਸਿੰਘ ਦਾ ਸਿਆਸੀ ਸਫ਼ਰ ਉਨ੍ਹਾਂ ਦੇ ਖੇਡ ਪਿਛੋਕੜ ਤੋਂ ਵੀ ਵੱਖਰੀ ਪਛਾਣ ਰੱਖਦਾ ਹੈ। ਭਾਰਤੀ ਹਾਕੀ ਟੀਮ ਦੇ ਕਪਤਾਨ ਰਹੇ ਪਰਗਟ ਸਿੰਘ ਨੇ ਖੇਡ ਦੇ ਮੈਦਾਨ ਤੋਂ ਸਿਆਸਤ ਵਿਚ ਪ੍ਰਵੇਸ਼ ਕੀਤਾ ਅਤੇ ਜਲੰਧਰ ਕੈਂਟ ਨੂੰ ਆਪਣਾ ਸਿਆਸੀ ਆਧਾਰ ਬਣਾਇਆ। ਸਾਲ 2012 ਤੋਂ ਉਹ ਇਸੇ ਵਿਧਾਨ ਸਭਾ ਖੇਤਰ ਤੋਂ ਲਗਾਤਾਰ ਵਿਧਾਇਕ ਚੁਣੇ ਜਾਂਦੇ ਰਹੇ ਹਨ। ਹੁਣ ਪਹਿਲੀ ਵਾਰ ਉਨ੍ਹਾਂ ਨੂੰ ਪੂਰੇ ਪੰਜਾਬ ਵਿਚ ਪਾਰਟੀ ਸੰਗਠਨ ਦੀ ਕਮਾਨ ਸੰਭਾਲਣ ਦਾ ਮੌਕਾ ਮਿਲਿਆ ਹੈ। ਕਾਂਗਰਸ ਨੇ ਉਨ੍ਹਾਂ ਨੂੰ ਅਜਿਹੇ ਸਮੇਂ ਵਿਚ ਜ਼ਿੰਮੇਵਾਰੀ ਦਿੱਤੀ ਹੈ, ਜਦੋਂ 2027 ਦੀਆਂ ਵਿਧਾਨ ਸਭਾ ਚੋਣਾਂ ਸਾਹਮਣੇ ਹਨ ਅਤੇ ਪਾਰਟੀ ਨੂੰ ਜਥੇਬੰਦਕ ਇਕਜੁੱਟਤਾ ਦੀ ਲੋੜ ਹੈ।

ਸੂਬਾ ਪ੍ਰਧਾਨ ਦੇ ਰੂਪ ਵਿਚ ਪਰਗਟ ਸਿੰਘ ਦੇ ਸਾਹਮਣੇ ਹੁਣ ਨਿੱਜੀ ਸਿਆਸੀ ਪਛਾਣ ਤੋਂ ਕਿਤੇ ਵੱਡਾ ਟੀਚਾ ਹੈ, ਪੂਰੇ ਪੰਜਾਬ ਵਿਚ ਕਾਂਗਰਸ ਸੰਗਠਨ ਨੂੰ ਇਕਜੁੱਟ ਕਰਨਾ, ਵਰਕਰਾਂ ਵਿਚ ਸਰਗਰਮੀ ਪੈਦਾ ਕਰਨਾ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਵਿਚਕਾਰ ਬਿਹਤਰ ਤਾਲਮੇਲ ਕਾਇਮ ਕਰਨਾ ਹੈ।

ਹੁਣ ਸਿਆਸੀ ਗਲਿਆਰਿਆਂ ਵਿਚ ਸਭ ਤੋਂ ਵੱਡਾ ਸਵਾਲ ਇਹੀ ਹੈ ਕਿ ਜਲੰਧਰ ਕੈਂਟ ਤੋਂ ਸ਼ੁਰੂ ਹੋਇਆ ਪਰਗਟ ਸਿੰਘ ਦਾ ਸਿਆਸੀ ਸਫ਼ਰ ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਕਿਸ ਦਿਸ਼ਾ ਵਿਚ ਅੱਗੇ ਵਧਦਾ ਹੈ। ਉਨ੍ਹਾਂ ਦੇ ਸਾਹਮਣੇ ਸਮਾਂ ਸੀਮਤ ਹੈ, ਚੁਣੌਤੀਆਂ ਅਨੇਕ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਸਾਹਮਣੇ ਖੜ੍ਹੀਆਂ ਹਨ। ਆਉਣ ਵਾਲੇ ਮਹੀਨਿਆਂ ਵਿਚ ਇਹ ਸਾਫ਼ ਹੋਵੇਗਾ ਕਿ ਸੂਬਾ ਕਾਂਗਰਸ ਪ੍ਰਧਾਨ ਦੇ ਰੂਪ ਵਿਚ ਉਹ ਸੰਗਠਨ ਦੇ ਅੰਦਰੂਨੀ ਮਤਭੇਦਾਂ ਨੂੰ ਕਿਸ ਹੱਦ ਤੱਕ ਸਮੇਟ ਪਾਉਂਦੇ ਹਨ ਅਤੇ ਕਾਂਗਰਸ ਨੂੰ ਚੋਣ ਮੈਦਾਨ ਲਈ ਕਿਸ ਤਰ੍ਹਾਂ ਤਿਆਰ ਕਰਦੇ ਹਨ। ਉਨ੍ਹਾਂ ਲਈ ਸੂਬਾ ਪ੍ਰਧਾਨ ਦੀ ਕੁਰਸੀ ਹੁਣ ਸਿਰਫ ਅਹੁਦਾ ਨਹੀਂ, ਸਗੋਂ ਸੰਗਠਨ ਨੂੰ ਇਕਜੁੱਟ ਕਰਨ ਅਤੇ ਪਾਰਟੀ ਦੀ ਚੋਣ ਦਿਸ਼ਾ ਤੈਅ ਕਰਨ ਦੀ ਵੱਡੀ ਜ਼ਿੰਮੇਵਾਰੀ ਹੈ।

  • Jalandhar Cantt
  • Pargat Singh
  • Beant Singh
  • Punjab Congress

ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ ਹੋਈ ਤਾਬੜਤੋੜ ਫਾਇਰਿੰਗ, ਇਕ ਦੀ ਮੌਤ

NEXT STORY

Stories You May Like

  • celebrations at home as pargat singh takes charge of punjab congress
    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ 'ਤੇ ਘਰ 'ਚ ਜਸ਼ਨ, ਢੋਲ ਦੀ ਥਾਪ 'ਤੇ ਝੂਮੇ ਸਮਰਥਕ
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ
  • congress will be strengthened by pargat singh becoming president  malkpur
    ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋਵੇਗੀ ਮਜ਼ਬੂਤ : ਮਲਕਪੁਰ
  • appointing pargat singh as the president
    ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਫ਼ੈਸਲਾ : ਸੁਰਿੰਦਰ ਸਿੰਘ ਰਾਣਾ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ, ਪਤਨੀ ਨਾਲ ਕੀਤੀ ਮੁਲਾਕਾਤ
  • pargat singh in delhi
    ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ ਸਿੰਘ
  • pargat singh punjab congress  new president
    ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ 'ਤੇ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ
  • politics heats up over pargat singh becoming president
    'ਪੰਜਾਬ ਕਾਂਗਰਸ ਨੂੰ ਮਿਲੇ ਪਹਿਲੇ ਅਕਾਲੀ ਪ੍ਰਧਾਨ ਦੀਆਂ ਮੁਬਾਰਕਾਂ!' ਪਰਗਟ ਸਿੰਘ ਦੇ ਪ੍ਰਧਾਨ ਬਣਨ 'ਤੇ ਗਰਮਾਈ ਸਿਆਸਤ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jathedar gargajj sewa
      ਜਥੇਦਾਰ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਨਿਭਾਈ ਛਬੀਲ...
    • punjab hotel news
      ਪੰਜਾਬ: ਹੋਟਲ ਦੇ ਕਮਰੇ 'ਚੋਂ ਮਿਲੀ ਬੰਦੇ ਦੀ ਲਾਸ਼! ਗੁਆਂਢਣ ਨਾਲ...
    • police and health department action 250 kg desi ghee recovered
      ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
    • akali dal wpd leaders detained
      ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2 ਆਗੂਆਂ ਨੂੰ ਪੰਜਾਬ ਪੁਲਸ ਨੇ...
    • youth baba buddha sahib fair
      ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ ਮੁੰਡਿਆਂ ਦੀ ਮੌਤ
    • relief for mp amritpal singh  permission granted grandmother video call
      ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ...
    • high court issues notice to ed
      ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ...
    • punjab elections news
      ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇਨ੍ਹਾਂ ਵਾਰਡਾਂ...
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +