ਜਲੰਧਰ (ਸੁਨੀਲ ਮਹਾਜਨ) : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਾਮ ਰਹੀਮ ਨੂੰ ਬਰਗਾੜੀ ਕਾਂਡ ਦਾ ਮੁੱਖ ਦੋਸ਼ੀ ਬਣਾਉਣ ਦੇ ਫੈਸਲੇ 'ਤੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਇਸ ਮਾਮਲੇ 'ਚ ਪਿਛਲੀ ਕਾਂਗਰਸ ਸਰਕਾਰ ਪਹਿਲਾਂ ਹੀ ਕਾਰਵਾਈ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਇਸ ਕਾਰਵਾਈ ਨੂੰ ਅੱਗੇ ਤੋਰ ਰਹੀ ਹੈ ਅਤੇ ਇਹ ਕੋਈ ਨਵੀਂ ਗੱਲ ਨਹੀਂ ਹੈ।
ਇਹ ਵੀ ਪੜ੍ਹੋ : ਤਰਨਤਾਰਨ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰ 'ਚ ਬਜ਼ੁਰਗ ਔਰਤ ਨੂੰ ਥਾਣੇਦਾਰ ਨੇ ਮਾਰੇ ਧੱਕੇ
ਜਿੱਥੋਂ ਤੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦਾ ਸਵਾਲ ਹੈ ਤਾਂ ਕੇਂਦਰ ਤੋਂ ਪੈਕੇਜ ਮੰਗਣਾ ਕੋਈ ਨਵੀਂ ਗੱਲ ਨਹੀਂ ਹੈ ਪਰ ਇਸ ਦੇ ਨਾਲ ਹੀ ਭਗਵੰਤ ਮਾਨ ਨੂੰ ਪ੍ਰਧਾਨ ਮੰਤਰੀ ਨਾਲ ਬੀ. ਐੱਸ. ਐੱਫ. ਦੀ ਸੀਮਾ ਘਟਾਉਣ ਬਾਰੇ ਗੱਲ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਖੌਫ਼ : ਸਰਕਾਰੀ ਹਸਪਤਾਲ 'ਚ ਤਾਇਨਾਤ ਮਹਿਲਾ ਡਾਕਟਰ ਨੇ ਚੁੱਕਿਆ ਵੱਡਾ ਕਦਮ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੁਣ ਜਨਤਾ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਕਿਉਂਕਿ ਲੋਕਾਂ ਨੂੰ ਹੁਣ ਪੂਰੀਆਂ ਉਮੀਦਾਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਖਣਾ ਇਹ ਹੋਵੇਗਾ ਕਿ 'ਆਪ' ਸਰਕਾਰ ਆਪਣੇ ਕੀਤੇ ਵਾਅਦਿਆਂ ਨੂੰ ਕਿਵੇਂ ਪੂਰਾ ਕਰਦੀ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੇ ਕਰੀਬੀ ਕਰਨ ਘੁਮਾਣ ਕੋਰਟ 'ਚ ਪੇਸ਼, ਜਾਣੋ ਪੂਰਾ ਮਾਮਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਦੀ ਪ੍ਰੈੱਸ ਕਾਨਫਰੰਸ, ਭ੍ਰਿਸ਼ਟਾਚਾਰ ਨੂੰ ਲੈ ਕੇ ਕਹੀਆਂ ਇਹ ਗੱਲਾਂ
NEXT STORY