ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅੱਜ ਪਾਰਟੀ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ। ਸਭ ਤੋਂ ਪਹਿਲਾਂ ਉਨ੍ਹਾਂ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਉਹ ਕੁਝ ਦੇਰ ਬਾਅਦ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕਰਨਗੇ।
ਮੱਲਿਕਾਰਜੁਨ ਖੜਗੇ ਨਾਲ ਮੁਲਾਕਾਤ ਮਗਰੋਂ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਨਵੀਂ ਜ਼ਿੰਮੇਵਾਰੀ ਲਈ ਨਿੱਘੀਆਂ ਸ਼ੁਭਕਾਮਨਾਵਾਂ ਅਤੇ ਅਸ਼ੀਰਵਾਦ ਦਿੱਤਾ ਹੈ। ਪਰਗਟ ਸਿੰਘ ਨੇ ਕਿਹਾ ਕਿ ਉਹ ਪੰਜਾਬ ਵਿਚ ਕਾਂਗਰਸ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੇ ਹੱਕਾਂ ਤੇ ਲੋਕਾਂ ਦੇ ਹਿੱਤਾਂ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਸ ਲਈ ਮੱਲਿਕਾਰਜੁਨ ਖੜਗੇ ਜੀ ਨੇ ਉਨ੍ਹਾਂ ਦਾ ਮਾਰਗਦਰਸ਼ਨ ਵੀ ਕੀਤਾ ਹੈ।
ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
NEXT STORY