ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਖੇਡਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪਰਗਟ ਸਿੰਘ ਨੇ ਚਾਰੋ ਵਿਭਾਗਾਂ ਨੂੰ ਮਾਹਿਰਾਂ ਦੀਆਂ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਆਪੋ-ਆਪਣੇ ਖੇਤਰਾਂ ਦੇ ਮਾਹਿਰ ਜ਼ਮੀਨੀ ਹਕੀਕਤਾਂ ਅਨੁਸਾਰ ਵਿਭਾਗਾਂ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਸਲਾਹ ਦੇਣਗੇ। ਇਹ ਫੈਸਲਾ ਉਨ੍ਹਾਂ ਅੱਜ ਚਾਰੋਂ ਵਿਭਾਗਾਂ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ’ਚ ਪਰਗਟ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਲਈ ਮਾਹਿਰ ਸਿੱਖਿਆ ਸਾਸ਼ਤਰੀਆਂ ਤੇ ਅਧਿਆਪਕਾਂ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਲਈ ਸਿੱਖਿਆ ਸਾਸ਼ਤਰੀਆਂ ਦੇ ਨਾਲ ਉੱਘੇ ਸਾਹਿਤਕਾਰਾਂ, ਖੇਡ ਵਿਭਾਗ ਲਈ ਸਬੰਧਤ ਖੇਡਾਂ ਦੇ ਨਾਮੀਂ ਖਿਡਾਰੀਆਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਦੇ ਵਿਭਾਗ ਲਈ ਐੱਨ. ਆਰ. ਆਈਜ਼. ਦੀ ਕਮੇਟੀ ਬਣਾਈ ਜਾਵੇਗੀ। ਪਰਗਟ ਸਿੰਘ ਨੇ ਕਿਹਾ ਕਿ ਸਲਾਹਕਾਰਾਂ ਦੀਆਂ ਇਨ੍ਹਾਂ ਕਮੇਟੀਆਂ ’ਚ ਸ਼ਾਮਲ ਕੀਤੀਆਂ ਜਾਣ ਵਾਲੀਆਂ ਉਘੀਆਂ ਸਖਸ਼ੀਅਤਾਂ ਜਿੱਥੇ ਆਪੋ-ਆਪਣੇ ਖੇਤਰਾਂ ਵਿੱਚ ਮੁਹਾਰਤ ਰੱਖਦੀਆਂ ਹਨ, ਉਥੇ ਉਨ੍ਹਾਂ ਨੂੰ ਸਬੰਧਤ ਖੇਤਰਾਂ ਦਾ ਨਿੱਜੀ ਤਜ਼ਰਬਾ ਵੀ ਹੈ ਅਤੇ ਇਨ੍ਹਾਂ ਖੇਤਰਾਂ ਨੂੰ ਅੱਗੇ ਲਿਜਾਣ ਲਈ ਉਨ੍ਹਾਂ ਕੋਲ ਨਜ਼ਰੀਆ ਅਤੇ ਕਾਰਜ ਯੋਜਨਾ ਵੀ ਹੈ। ਮਾਹਿਰਾਂ ਦੀ ਦੂਰਅੰਦੇਸ਼ੀ ਸੋਚ ਦਾ ਲਾਭ ਉਠਾਇਆ ਜਾਵੇਗਾ ਅਤੇ ਮਾਹਿਰਾਂ ਦੀ ਰਾਏ ਨਾਲ ਵਿਭਾਗਾਂ ਨੂੰ ਚਲਾਇਆ ਜਾਵੇਗਾ।
ਇਹ ਵੀ ਪੜ੍ਹੋ : ਹਾਈਕੋਰਟ ਵੱਲੋਂ ਸਾਬਕਾ ਪੁਲਸ ਅਧਿਕਾਰੀਆਂ ਦੀ ਅਪੀਲ ਰੱਦ ਕੀਤੇ ਜਾਣਾ ਸਰਕਾਰ ਦੀ ਵੱਡੀ ਜਿੱਤ
ਸਿੱਖਿਆ ਤੇ ਖੇਡ ਮੰਤਰੀ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੇ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਸੂਬਾ ਸਰਕਾਰ ਤੋਂ ਬਹੁਤ ਆਸਾਂ ਹਨ ਅਤੇ ਉਨ੍ਹਾਂ ਦੀ ਉਮੀਦਾਂ ’ਤੇ ਖਰੇ ਉਤਰਨ ਲਈ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਕੰਮਕਾਜ ਆਪਸ ਵਿੱਚ ਜੁੜੇ ਹੋਣ ਕਰਕੇ ਆਪਸੀ ਤਾਲਮੇਲ ਨੂੰ ਹੋਰ ਬਿਹਤਰ ਬਣਾਇਆ ਜਾਵੇ ਤਾਂ ਹੇਠਲੇ ਪੱਧਰ ’ਤੇ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਸਕੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਕੂਲ ਸਿੱਖਿਆ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੇ ਸਕੱਤਰ ਕਿ੍ਰਸ਼ਨ ਕੁਮਾਰ, ਡਾਇਰੈਕਟਰ ਖੇਡਾਂ ਡੀ. ਪੀ. ਐੱਸ. ਖਰਬੰਦਾ, ਡੀ. ਪੀ. ਆਈ. (ਕਾਲਜਾਂ) ਪਰਮਜੀਤ ਸਿੰਘ ਤੇ ਡੀ. ਪੀ. ਆਈ. (ਸਕੂਲ ਸਿੱਖਿਆ) ਸੁਖਜੀਤ ਪਾਲ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਜਮੀਰ ਬਚੀ ਹੁੰਦੀ ਤਾਂ ਤੁਰੰਤ ਅਸਤੀਫ਼ੇ ਦੇ ਦਿੰਦੇ ਹਰਿਆਣਾ ਤੇ ਯੂਪੀ ਦੇ ਮੁੱਖ ਮੰਤਰੀ : ਪ੍ਰਤਾਪ ਸਿੰਘ ਬਾਜਵਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਮੀਰ ਬਚੀ ਹੁੰਦੀ ਤਾਂ ਤੁਰੰਤ ਅਸਤੀਫ਼ੇ ਦੇ ਦਿੰਦੇ ਹਰਿਆਣਾ ਤੇ ਯੂਪੀ ਦੇ ਮੁੱਖ ਮੰਤਰੀ : ਪ੍ਰਤਾਪ ਸਿੰਘ ਬਾਜਵਾ
NEXT STORY