ਨਵੀਂ ਦਿੱਲੀ/ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਨਵੇਂ ਬਣੇ ਪ੍ਰਧਾਨ ਪਰਗਟ ਸਿੰਘ ਵਲੋਂ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਦਿੱਲੀ ਸਥਿਤ ਅੰਬਿਕਾ ਸੋਨੀ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ 10,000 ਨਵੀਆਂ ਭਰਤੀਆਂ ਦਾ ਐਲਾਨ, ਚਾਹਵਾਨ ਕੁੜੀਆਂ-ਮੁੰਡੇ ਕਰ ਲੈਣ ਤਿਆਰੀ
ਪਰਗਟ ਸਿੰਘ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਅੰਬਿਕਾ ਸੋਨੀ ਨਾਲ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ਸਬੰਧੀ ਸਾਰਥਕ ਗੱਲਬਾਤ ਹੋਈ ਅਤੇ ਉਨ੍ਹਾਂ ਦਾ ਮਾਰਗ ਦਰਸ਼ਨ ਅਤੇ ਅਸ਼ੀਰਵਾਦ ਲਿਆ।
ਇਹ ਵੀ ਪੜ੍ਹੋ : ਸਰਕਾਰੀ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
ਦੱਸ ਦੇਈਏ ਕਿ ਅੰਬਿਕਾ ਸੋਨੀ ਕਾਂਗਰਸ ਦੀਆਂ ਸੀਨੀਅਰ ਆਗੂਆਂ 'ਚ ਸ਼ਾਮਲ ਹਨ ਅਤੇ ਲੰਬੇ ਸਮੇਂ ਤੱਕ ਪਾਰਟੀ ਸੰਗਠਨ ਅਤੇ ਕੇਂਦਰ ਦੀ ਸਿਆਸਤ 'ਚ ਸਰਗਰਮ ਰਹੀ ਹੈ। ਉਹ ਪੰਜਾਬ ਤੋਂ ਰਾਜ ਸਭਾ ਮੈਂਬਰ ਵੀ ਰਹਿ ਚੁੱਕੇ ਹਨ ਅਤੇ ਕੇਂਦਰੀ ਮੰਤਰੀ ਵਜੋਂ ਜ਼ਿੰਮੇਵਾਰੀ ਨਿਭਾ ਚੁੱਕੇ ਹਨ। ਕਾਂਗਰਸ ਦੀਆਂ ਮੌਜੂਦਾ ਕੇਂਦਰੀ ਕਮੇਟੀਆਂ 'ਚ ਵੀ ਉਨ੍ਹਾਂ ਦਾ ਨਾਂ ਸ਼ਾਮਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਤਜਿੰਦਰ ਸਿੰਘ ਕਤਲ ਮਾਮਲਾ: ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
NEXT STORY