ਚੰਡੀਗੜ੍ਹ/ਨਵੀਂ ਦਿੱਲੀ (ਅੰਕੁਰ ਤਾਂਗੜੀ) : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਪਾਰਟੀ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨਾਲ ਦਿੱਲੀ 'ਚ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ ਦੀ ਆਉਣ ਵਾਲੀ ਰਣਨੀਤੀ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਸੂਬੇ 'ਚ ਪਾਰਟੀ ਦੀਆਂ ਅਗਲੀਆਂ ਸਰਗਰਮੀਆਂ ਬਾਰੇ ਵਿਚਾਰ-ਵਟਾਂਦਰਾ ਹੋਣ ਦੀ ਜਾਣਕਾਰੀ ਹੈ। ਪਰਗਟ ਸਿੰਘ ਵੱਲੋਂ 11 ਅਕਤੂਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਸਚਿਨ ਪਾਇਲਟ ਨਾਲ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ। ਅਹੁਦਾ ਸੰਭਾਲਣ ਸਮੇਂ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸੂਬੇ ਭਰ 'ਚ ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਇਸ ਸਮਾਗਮ ਨੂੰ ਪੰਜਾਬ ਕਾਂਗਰਸ ਦੇ ਆਗੂਆਂ ਵਿਚਕਾਰ ਤਾਲਮੇਲ ਅਤੇ ਏਕਤਾ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਵਜੋਂ ਵੀ ਦੇਖਿਆ ਗਿਆ ਸੀ। ਦਿੱਲੀ 'ਚ ਹੋਈ ਮੀਟਿੰਗ ਦੌਰਾਨ ਪੰਜਾਬ 'ਚ ਪਾਰਟੀ ਦੇ ਜੱਥੇਬੰਦਕ ਢਾਂਚੇ, ਆਗੂਆਂ ਅਤੇ ਵਰਕਰਾਂ ਵਿਚਕਾਰ ਤਾਲਮੇਲ ਅਤੇ ਆਉਣ ਵਾਲੇ ਸਮੇਂ 'ਚ ਕੀਤੇ ਜਾਣ ਵਾਲੇ ਸਿਆਸੀ ਪ੍ਰੋਗਰਾਮਾਂ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ। ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਲਈ ਸੰਗਠਨ ਨੂੰ ਸਰਗਰਮ ਕਰਨਾ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨਾ ਮਹੱਤਵਪੂਰਨ ਰਹੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕ 2 ਦਿਨ ਲੈਣਗੇ ਸਮੂਹਿਕ ਛੁੱਟੀ, ਸਕੂਲਾਂ 'ਚ ਕੰਮਕਾਜ ਹੋ ਸਕਦੈ ਪ੍ਰਭਾਵਿਤ
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੁਣ ਉਨ੍ਹਾਂ ਸਾਹਮਣੇ ਪਾਰਟੀ ਦੇ ਵੱਖ-ਵੱਖ ਧੜਿਆਂ ਵਿਚਕਾਰ ਤਾਲਮੇਲ ਬਣਾਉਣ ਅਤੇ ਸਾਂਝੇ ਤੌਰ ’ਤੇ ਅਗਲੀ ਰਣਨੀਤੀ ਤਿਆਰ ਕਰਨ ਦੀ ਚੁਣੌਤੀ ਵੀ ਰਹੇਗੀ। ਸਚਿਨ ਪਾਇਲਟ ਨਾਲ ਮੁਲਾਕਾਤ ਨੂੰ ਇਸੇ ਸੰਦਰਭ 'ਚ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਮੀਟਿੰਗ 'ਚ ਹੋਏ ਵਿਚਾਰ-ਵਟਾਂਦਰੇ ਅਤੇ ਭਵਿੱਖ ਦੇ ਪ੍ਰੋਗਰਾਮਾਂ ਬਾਰੇ ਅਧਿਕਾਰਤ ਵੇਰਵੇ ਸਾਹਮਣੇ ਆਉਣ ਤੋਂ ਬਾਅਦ ਹੀ ਸਥਿਤੀ ਹੋਰ ਸਪੱਸ਼ਟ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
Big Breaking: ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
NEXT STORY