ਪਟਿਆਲਾ (ਵੈੱਬ ਡੈਸਕ, ਅੰਕੁਰ) : ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅੱਜ ਗੁਰਦੁਆਰਾ ਪਰਮੇਸ਼ਰ ਦੁਆਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਮੁਲਾਕਾਤ ਕੀਤੀ। ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਪਰਗਟ ਸਿੰਘ ਦਾ ਸਨਮਾਨ ਕੀਤਾ ਗਿਆ।
ਇਹ ਵੀ ਪੜ੍ਹੋ : ਪੈਨਸ਼ਨ ਧਾਰਕਾਂ ਲਈ ਰਾਹਤ ਭਰੀ ਖ਼ਬਰ, ਇਨ੍ਹਾਂ ਕੰਮਾਂ ਲਈ ਮਿਲਿਆ ਖ਼ਾਸ ਮੌਕਾ, ਕਰ ਲਓ ਜਲਦੀ
ਪਰਗਟ ਸਿੰਘ ਵਲੋਂ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਇਸ ਮੌਕੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਹੋਈ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।
ਇਹ ਵੀ ਪੜ੍ਹੋ : ਚਲਾਨ ਭਰਨ ਨੂੰ ਲੈ ਕੇ ਵੱਡੀ ਰਾਹਤ, ਵਾਹਨ ਚਾਲਕਾਂ ਲਈ ਜ਼ਿਲ੍ਹਾ ਅਦਾਲਤ ਚੰਡੀਗੜ੍ਹ ਨੇ ਲਿਆ ਅਹਿਮ ਫ਼ੈਸਲਾ
ਇਸ ਮੌਕੇ ਪਰਗਟ ਸਿੰਘ ਨੇ ਸੂਬੇ ਦੇ ਮੌਜੂਦਾ ਹਾਲਾਤ, ਧਾਰਮਿਕ ਅਤੇ ਸਮਾਜਿਕ ਮੁੱਦਿਆਂ ਅਤੇ ਪੰਜਾਬ ਦੀ ਬਿਹਤਰੀ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਦੇ ਚੇਅਰਮੈਨ ਵਿਜੈ ਇੰਦਰ ਸਿੰਗਲਾ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਹੋਟਲਾਂ-ਰੈਸਟੋਰੈਂਟਾਂ ਤੇ ਧਰਮਸ਼ਾਲਾਵਾਂ ’ਚ ਬਿਨਾਂ ਪਛਾਣ ਪੱਤਰ ਨਹੀਂ ਮਿਲੇਗਾ ਕਮਰਾ, ਸਖ਼ਤ ਹੁਕਮ ਜਾਰੀ
NEXT STORY