ਜਲੰਧਰ (ਰਾਹੁਲ)- ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਸਮਾਂ ਬਹੁਤ ਘੱਟ ਰਹਿ ਚੁੱਕਿਆ ਹੈ ਪਰ ਕਾਂਗਰਸੀ ਵਿਧਾਇਕ ਪਰਗਟ ਸਿੰਘ ਦਾਅਵਾ ਕਰ ਰਹੇ ਹਨ ਕਿ ਪੰਜਾਬ ਸਰਕਾਰ ਕੋਲ ਬਾਕੀ ਰਹਿੰਦੇ ਵਾਅਦੇ ਪੂਰੇ ਕਰਨ ਦੇ ਲਈ ਪੂਰਾ ਸਮਾਂ ਹੈ। ਆਪਣੀ ਹੀ ਸਰਕਾਰ ਖ਼ਿਲਾਫ਼ ਕਦੇ ਮੋਰਚਾ ਖੋਲ੍ਹਣ ਵਾਲੇ ਪਰਗਟ ਸਿੰਘ ਨੇ ਵੱਡਾ ਬਿਆਨ ਦਿੰਦੇ ਕਿਹਾ ਕਿ ਕੰਮ ਕਰਨ ਲਈ ਸਮਾਂ ਅਹਿਮੀਅਤ ਨਹੀਂ ਰੱਖਦਾ ਕੰਮ ਕਰਨ ਦੀ ਲਗਨ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਦਿੱਲੀ ਵਿਖੇ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਸੀਨੀਅਰ ਆਗੂ ਅਸ਼ਵਨੀ ਕੁਮਾਰ ਨਾਲ ਕੀਤੀ ਮੁਲਾਕਾਤ
ਇਸ ਤੋਂ ਇਲਾਵਾ ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਅਸੀਂ ਚੋਣ ਪ੍ਰਚਾਰ ਲਈ ਲੋਕਾਂ ਵਿਚਾਲੇ ਤਾਂ ਹੀ ਜਾਵਾਂਗੇ ਜਦੋਂ ਅਸੀਂ ਆਪਣੇ ਸਾਰੇ ਵਾਅਦੇ ਪੂਰੇ ਕਰ ਲਏ। ਉਨ੍ਹਾਂ ਕਿਹਾ ਕਿ ਸਮਾਂ ਆਉਣ 'ਤੇ ਵਿਰੋਧੀਆਂ ਨੂੰ ਵੀ ਜਵਾਬ ਮਿਲ ਜਾਵੇਗਾ ਕਿ ਪੰਜਾਬ ਕਾਂਗਰਸ ਨੇ ਜੋ ਵਾਅਦਾ ਕੀਤਾ ਸੀ ਉਹ ਨਿਭਾਇਆ ਵੀ ਹੈ।
ਪਰਗਟ ਸਿੰਘ ਨਵੇਂ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਾਫ਼ੀ ਕਰੀਬੀ ਮੰਨੇ ਜਾਂਦੇ ਹਨ। ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਜਲੰਧਰ ਵਿਖੇ ਕਾਂਗਰਸ ਭਵਨ ਪਹੁੰਚ ਰਹੇ ਹਨ। ਇਥੇ ਜਲੰਧਰ ਜ਼ਿਲ੍ਹਾ ਅਤੇ ਕਪੂਰਥਲਾ ਜ਼ਿਲ੍ਹੇ ਦੇ ਕਾਂਗਰਸੀ ਵਰਕਰਾਂ ਦੇ ਨਾਲ ਮੁਲਾਕਾਤ ਕੀਤੀ ਜਾਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਨਾਲ-ਨਾਲ ਪਰਗਟ ਸਿੰਘ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਸੀ। ਇਥੋਂ ਤੱਕ ਕਿ ਪਰਗਟ ਸਿੰਘ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਮੁੱਖ ਮੰਤਰੀ ਖ਼ਿਲਾਫ਼ ਜਿਵੇਂ ਹੀ ਆਪਣੀ ਆਵਾਜ਼ ਬੁਲੰਦ ਕੀਤੀ ਤਾਂ ਉਨ੍ਹਾਂ ਨੂੰ ਧਮਕਾਇਆ ਜਾਣ ਲੱਗਾ।
ਇਹ ਵੀ ਪੜ੍ਹੋ: ਫਿਲੌਰ ਤੋਂ ਸਾਹਮਣੇ ਆਈ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ, ਕੱਪੜੇ ’ਚ ਬੰਨ੍ਹ ਕੇ ਸੁੱਟਿਆ ਨਵਜਨਮਿਆ ਬੱਚਾ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਪੰਜਾਬ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਲਈ 'ਮੋਂਟੇਕ ਆਹਲੂਵਾਲੀਆ ਕਮੇਟੀ' ਨੇ ਦਿੱਤੇ ਅਹਿਮ ਸੁਝਾਅ
NEXT STORY