ਜਲੰਧਰ (ਵੈੱਬ ਡੈਸਕ): ਕਾਂਗਰਸੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਮੰਗ ਕੀਤੀ ਹੈ ਕਿ 'ਆਪ' ਸੁਪਰੀਮੋ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਪੰਜਾਬੀਆਂ ਨੂੰ ਬੇਅਦਬੀ ਕੇਸਾਂ ਵਿਚ ਇਨਸਾਫ਼ ਦੀ ਦਿੱਤੀ ਗਾਰੰਟੀ ਬਾਰੇ ਜਵਾਬ ਦੇਣ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਕੇਸਾਂ ਵਿਚ ਹੁਣ ਤਕ ਹੋਈ ਕਾਰਵਾਈ ਅਤੇ ਡੇਰਾ ਮੁਖੀ ਰਾਮ ਰਹੀਮ ‘ਤੇ ਕੇਸ ਚਲਾਉਣ ਲਈ ਰੋਕੀ ਹੋਈ ਪ੍ਰਵਾਨਗੀ ਬਾਰੇ ਸਪੱਸ਼ਟੀਕਰਨ ਦੀ ਮੰਗ ਕੀਤੀ।
ਪਰਗਟ ਸਿੰਘ ਨੇ ਆਖਿਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਵੇਲੇ ਪੰਜਾਬੀਆਂ ਨੂੰ ਪਹਿਲੀ ਗਾਰੰਟੀ ਇਹੀ ਦਿੱਤੀ ਗਈ ਸੀ ਕਿ ਬੇਅਦਬੀਆਂ ਦੇ ਮਾਮਲੇ ਵਿਚ ਇਨਸਾਫ਼ ਦਿੱਤਾ ਜਾਵੇਗਾ। ਅੱਜ ਜਦੋਂ ਅਰਵਿੰਦ ਕੇਜਰੀਵਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆ ਰਹੇ ਹਨ ਤਾਂ ਉਨ੍ਹਾਂ ਨੂੰ ਉਸ ਪਵਿੱਤਰ ਅਸਥਾਨ 'ਤੇ ਆ ਕੇ ਪੰਜਾਬੀਆਂ ਨੂੰ ਬੇਅਦਬੀ ਕੇਸਾਂ ਵਿਚ ਇਨਸਾਫ਼ ਦੀ ਦਿੱਤੀ ਗਾਰੰਟੀ ਬਾਰੇ ਜਵਾਬ ਦੇਣਾ ਚਾਹੀਦਾ ਹੈ।
ਕਾਂਗਰਸੀ ਵਿਧਾਇਕ ਨੇ 'ਆਪ' ਸੁਪਰੀਮੋ ਦੇ ਟਵੀਟ 'ਤੇ ਜਵਾਬ ਦਿੰਦਿਆਂ ਲਿਖਿਆ, "ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆ ਰਹੇ ਅਰਵਿੰਦ ਕੇਜਰੀਵਾਲ ਨੂੰ ਉਸ ਪਵਿੱਤਰ ਸਥਾਨ ‘ਤੇ ਆ ਕੇ ਪੰਜਾਬੀਆਂ ਨੂੰ ਬੇਅਦਬੀ ਕੇਸਾਂ ਵਿੱਚ ਇਨਸਾਫ਼ ਦੀ ਦਿੱਤੀ ਗਾਰੰਟੀ ਬਾਰੇ ਜਵਾਬ ਦੇਣਾ ਚਾਹੀਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਕੇਸਾਂ ਵਿੱਚ ਹੁਣ ਤੱਕ ਕੀ ਕਾਰਵਾਈ ਹੋਈ, ਅਤੇ ਡੇਰਾ ਮੁਖੀ ਰਾਮ ਰਹੀਮ ‘ਤੇ ਕੇਸ ਚਲਾਉਣ ਲਈ ਰੋਕੀ ਹੋਈ ਪ੍ਰਵਾਨਗੀ ਬਾਰੇ ਵੀ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਇਹ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬੀਆਂ ਨੂੰ ਦਿੱਤੀ ਗਈ ਪਹਿਲੀ ਗਾਰੰਟੀ ਸੀ।"
ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ!
NEXT STORY