ਕਿਸ਼ਨਗੜ੍ਹ (ਬੈਂਸ)- ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਮਹਾਰਾਜ ਜੀ ਸੱਚਖੰਡ ਬੱਲਾਂ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਸਮੇਤ ਨਤਮਸਤਕ ਹੋਏ। ਇਸ ਮੌਕੇ ਪਹਿਲਾਂ ਉਨ੍ਹਾਂ ਵੱਲੋਂ ਬ੍ਰਹਮਲੀਨ ਸੰਤ ਸਰਵਣ ਦਾਸ ਮਹਾਰਾਜ ਜੀ ਦੀ ਪ੍ਰਤਿਮਾ ਅੱਗੇ ਨਤਮਸਤਕ ਹੁੰਦਿਆਂ ਫੁੱਲ ਮਲਾਵਾਂ ਅਰਪਿਤ ਕੀਤੀਆਂ ਉਪਰੰਤ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਅਤੇ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਸਥਾਨ ਮੰਦਰ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ ਯੂ. ਪੀ. ਪਦਮਸ਼੍ਰੀ ਸੰਤ ਨਿਰੰਜਣ ਦਾਸ ਮਹਾਰਾਜ ਜੀ ਪਾਸੋਂ ਆਸ਼ੀਰਵਾਦ ਪ੍ਰਾਪਤ ਕੀਤਾ।
ਇਹ ਵੀ ਪੜ੍ਹੋ: ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ ਸੰਭਾਲ ਯਾਤਰਾ'
ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਹਲਕਾ ਕਰਤਾਰਪੁਰ ਕਾਂਗਰਸ ਇੰਚਾਰਜ ਸੇਵਾ ਮੁਕਤ ਐੱਸ. ਐੱਸ. ਪੀ. ਰਜਿੰਦਰ ਸਿੰਘ, ਵਿਧਾਇਕ ਸੁਖਵਿੰਦਰ ਕੋਟਲੀ, ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਵਿਧਾਇਕ ਕਾਲਾ ਢਿੱਲੋਂ ਬਰਨਾਲਾ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਵਿਧਾਇਕ ਬਾਵਾ ਹੈਨਰੀ, ਸਾਬਕਾ ਵਿਧਾਇਕ ਰਜਿੰਦਰ ਬੇਰੀ, ਡਾ. ਨਵਜੋਤ ਦਹੀਆ, ਕੌਂਸਲਰ ਬੀਬੀ ਸੁਰਿੰਦਰ ਕੌਰ, ਸਾਬਕਾ ਸਰਪੰਚ ਪ੍ਰਦੀਪ ਕੁਮਾਰ ਦੀਪਾ ਬੱਲਾਂ, ਬਲਾਕ ਪ੍ਰਧਾਨ ਅਮਰਜੀਤ ਸਿੰਘ ਕੰਗ, ਕੌਂਸਲਰ ਪਰਮਜੀਤ ਸਿੰਘ ਪੰਮਾ ਆਦਿ ਆਗੂ ਉਹਨਾਂ ਨਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ! ਕਾਰਾ ਜਾਣ ਹੋਵੋਗੇ ਹੈਰਾਨ
ਇਸ ਮੌਕੇ ਸੰਤ ਨਿਰੰਜਣ ਦਾਸ ਜੀ ਵੱਲੋਂ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਅਤੇ ਉਨ੍ਹਾਂ ਨਾਲ ਆਏ ਸਾਰੇ ਆਗੂਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਡੇਰੇ ਦੇ ਸੇਵਾਦਾਰ ਹਰਦੇਵ ਦਾਸ, ਮੈਨੇਜਰ ਧਰਮਪਾਲ ਸਿਮਕ, ਸੇਵਾਦਾਰ ਵਰਿੰਦਰ ਦਾਸ ਬੱਬੂ, ਸੇਵਾਦਾਰ ਦਵਿੰਦਰ ਦਾਸ, ਨਿਰੰਜਣ ਦਾਸ ਚੀਮਾ, ਗੁਰਬਖਸ਼ ਸਿੰਘ ਨੌਗੱਜਾ, ਸਰਪੰਚ ਗੁਰਬਖਸ਼ ਸਿੰਘ ਸੁਆਮੀ ਕਿਸ਼ਨਗੜ੍ਹ , ਨੰਬਰਦਾਰ ਜੋਰਾਵਰ ਸਿੰਘ, ਡਾ. ਪ੍ਰਗਟ ਸਿੰਘ, ਅਰਵਿੰਦ ਢੰਡ, ਪ੍ਰਦੀਪ ਕਲੇਰ ਨੂਰਪੁਰ, ਪਵਨ ਕੁਮਾਰ ਕੌਂਸਲਰ, ਰਾਜਪਾਲ ਸਿੰਘ ਚਕਰਾਲਾ, ਅਜੀਤ ਸਿੰਘ ਚਕਰਾਲਾ, ਸਾਬਾ ਚਕਰਾਲਾ, ਸਾਬਕਾ ਸਰਪੰਚ ਰੇਸ਼ਮ ਲਾਲ ਰਾਓਵਾਲੀ, ਸਰਪੰਚ ਗੁਰਪ੍ਰੀਤ ਸਿੰਘ ਸਰੋਏ ਨਵਾਂ ਪਿੰਡ, ਸਾਬਕਾ ਸਰਪੰਚ ਓਂਕਾਰ ਸਿੰਘ ਮੰਨਣ, ਦਰਸ਼ਨ ਸਿੰਘ ਫੌਜੀ ਕਾਲਾ ਬਾਹੀਆਂ, ਅਜੇ ਬੰਗੜ ਕਰਾੜੀ ਯੂਥ ਕਾਂਗਰਸੀ ਆਗੂ, ਥਾਣੇਦਾਰ ਦੁਨੀ ਚੰਦ ਆਦਿ ਸਾਬਕਾ ਸੰਮਤੀ ਮੈਂਬਰ ਪ੍ਰਦੀਪ ਕੁਮਾਰ ਕਲੇਰ, ਅਮਰੀਕ ਚੰਦ ਮੋਖਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
NEXT STORY