ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਪਹਿਲੀ ਵਾਰ ਪੰਜਾਬ ਆਏ ਹਨ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੀ ਅੰਮ੍ਰਿਤਸਰ ਪੁੱਜੇ ਹਨ, ਜੋ ਕਿ ਕਾਰ ਡਰਾਈਵ ਕਰਦੇ ਹੋਏ ਨਜ਼ਰ ਆਏ। ਪਰਗਟ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ ਅਤੇ ਪੰਜਾਬ ਅਤੇ ਪੰਜਾਬੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ, ਪਾਵਰਕਾਮ ਦੇ ਫ਼ੈਸਲੇ ਨੇ ਖ਼ਤਮ ਕੀਤੀ ਟੈਨਸ਼ਨ
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪਰਗਟ ਸਿੰਘ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਦੱਸਣਯੋਗ ਹੈ ਕਿ 11 ਅਕਤੂਬਰ ਨੂੰ ਨਰਾਤਿਆਂ ਦੇ ਪਹਿਲੇ ਦਿਨ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ, ਪੜ੍ਹੋ ਮੀਂਹ ਨੂੰ ਲੈ ਕੇ ਨਵੀਂ ਭਵਿੱਖਬਾਣੀ
ਪਰਗਟ ਸਿੰਘ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੂੰ ਇਕਜੁੱਟ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਗੁਰਦਾਸਪੁਰ 'ਚ ਵੱਡਾ ਹਾਦਸਾ: ਪਰਾਲੀ ਨਾਲ ਲੱਦੇ ਟਰੈਕਟਰ ਨੇ ਅਚਾਨਕ ਮਾਰੀ ਬ੍ਰੇਕ, SBI ਦੇ ਸਹਾਇਕ ਮੈਨੇਜਰ ਦੀ ਮੌਤ
NEXT STORY