ਜਲੰਧਰ (ਵੈੱਬ ਡੈਸਕ): ਕਾਂਗਰਸੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਅਰਵਿੰਦ ਕੇਜਰੀਵਾਲ ਦੇ ਬਿਆਨ ਦਾ ਹਵਾਲਾ ਦਿੰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਾਲ ਹੀ ਵਿਚ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕੀਤੀ ਕਾਰਵਾਈ ਲਈ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗੁਜਰਾਤ ਫੇਰੀ ਦੌਰਾਨ ਦਿੱਤੇ ਬਿਆਨ ਦੀ ਵੀਡੀਓ ਸਾਂਝੀ ਕਰਦਿਆਂ ਕਿਸਾਨਾਂ ਨੂੰ ਆਮ ਆਦਮੀ ਪਾਰਟੀ ਦਾ 'ਅਸਲ ਚਿਹਰਾ' ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਜਿਹੜੀਆਂ ਗੱਲਾਂ ਦੀ ਨਿਖੇਧੀ ਕਰ ਰਹੇ ਸਨ, ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਾਲ ਹੀ ਵਿਚ ਇੱਕੋ ਹਫ਼ਤੇ ਅੰਦਰ ਇਹ ਸਭ ਕੀਤਾ ਹੈ।

ਪਰਗਟ ਸਿੰਘ ਨੇ ਆਖਿਆ ਕਿ ਆਪਣੀ ਪਿਛਲੀ ਗੁਜਰਾਤ ਫ਼ੇਰੀ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਸਰਦਾਰ ਪਟੇਲ ਨੇ ਅੰਦੋਲਨ ਕੀਤੇ, ਤਾਂ ਅੰਗਰੇਜ਼ਾਂ ਨੇ ਕਦੇ ਲਾਠੀਚਾਰਜ਼ ਨਹੀਂ ਕੀਤਾ, ਅੱਥਰੂ ਗੈਸ ਨਹੀਂ ਛੱਡੀ, ਝੂਠੇ ਕੇਸ ਦਰਜ਼ ਨਹੀਂ ਕੀਤੇ, ਕਿਸਾਨਾਂ ਨੂੰ ਜੇਲ੍ਹਾਂ ਵਿਚ ਨਹੀਂ ਸੁੱਟਿਆ ਅਤੇ ਨਾ ਹੀ ਧਾਰਾ 307 ਲਗਾਈ। ਉਨ੍ਹਾਂ ਗੁਜਰਾਤ ਦੇ ਕਿਸਾਨਾਂ ਨੂੰ ਕਿਹਾ ਕਿ ਕੇਜਰੀਵਾਲ ਜੋ ਕੁਝ ਗਿਣਵਾ ਰਹੇ ਸਨ, ਉਹ ਸਭ ਕੁਝ ਇਸੇ ਹਫ਼ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਕੀਤਾ ਹੈ। ਇਸ ਦੇ ਨਾਲ ਪਰਗਟ ਸਿੰਘ ਨੇ ਬਠਿੰਡਾ ਦੇ ਜਿਓਂਦ ਪਿੰਡ ਵਿਚ ਪੁਲਸ ਵੱਲੋਂ ਕਿਸਾਨਾਂ ਵਿਰੁੱਧ ਕੀਤੀ ਗਈ ਕਾਰਵਾਈ ਦੀ ਵੀਡੀਓ ਵੀ ਸਾਂਝੀ ਕੀਤੀ ਹੈ।
27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
NEXT STORY