ਜਲੰਧਰ (ਵੈੱਬ ਡੈਸਕ): ਕਾਂਗਰਸੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ 'ਤੇ ਦੋਸ਼ ਲਗਾਏ ਹਨ ਕਿ ਉਹ ਪੰਜਾਬ ਨੂੰ ਪੁਲਸ ਸਟੇਟ ਬਣਾ ਰਹੀ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਬਾਰੇ ਸੋਚਣ ਤੇ ਸਾਰੇ ਇਕਜੁੱਟ ਹੋ ਕੇ ਆਪਣੀ ਜ਼ਮੀਨ 'ਤੇ ਪੁਲਸ ਸਟੇਟ ਬਣਨ ਤੋਂ ਰੋਕਣ।

ਪਰਗਟ ਸਿੰਘ ਨੇ ਦੋਸ਼ ਲਗਾਇਆ ਕਿ ਅੱਜ RSS-ਭਾਜਪਾ ਦੀ ਸੋਚ ਤਹਿਤ ਬੁਲਡੋਜ਼ਰ ਰਾਜ ਤੋਂ ਲੈ ਕੇ ਐਨਕਾਉਂਟਰ ਮਾਡਲ ਤੱਕ ਪੰਜਾਬ ‘ਚ ਨਵੀਂ ਰੀਤ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਸਰਕਾਰ ਤੇ ਮੀਡੀਆ ਅਤੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਲਈ ਲਈ ਵਿਜੀਲੈਂਸ ਅਤੇ ਪੁਲਸ ਦੀ ਰੱਜ ਕੇ ਦੁਰਵਰਤੋਂ ਕੀਤੀ ਜਾ ਰਹੀ ਹੈ। ਪਰਗਟ ਸਿੰਘ ਨੇ ਕਿਹਾ ਕਿ "ਪੰਜਾਬੀਆਂ ਨੂੰ ਇਸ ਬਾਰੇ ਸੋਚਣ ਦੀ ਲੋੜ ਹੈ- ਇਹ ਨਾ ਹੋਵੇ ਕਿ ਅਸੀਂ ਦੇਖਦੇ-ਦੇਖਦੇ ਆਪਣੀ ਜ਼ਮੀਨ ‘ਤੇ ਪੁਲਸ ਸਟੇਟ ਬਣਨ ਦਈਏ!" ਇਸ ਦੇ ਨਾਲ ਹੀ ਪਰਗਟ ਸਿੰਘ ਨੇ ਆਪਣੀ ਇਕ ਪੁਰਾਣੀ ਵੀਡੀਓ ਕਲਿੱਪ ਵੀ ਸਾਂਝੀ ਕੀਤੀ ਹੈ, ਜਿਸ ਵਿਚ ਪੰਜਾਬ ਵਿਧਾਨ ਸਭਾ ਅੰਦਰ ਪੁਲਸ ਸਟੇਟ ਦੇ ਵਿਰੋਧ ਵਿਚ ਬੋਲ ਰਹੇ ਹਨ ਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਅਜਿਹੇ ਕੰਮਾਂ ਦਾ ਖੁੱਲ੍ਹ ਕੇ ਵਿਰੋਧ ਕਰ ਰਹੇ ਹਨ।
ਬਿਜਲੀ ਦੇ ਬਿੱਲ ਨੂੰ ਲੈ ਕੇ ਪੈ ਗਿਆ ਵੱਡਾ ਪੰਗਾ, ਪਾਵਰਕਾਮ ਨੇ ਚੁੱਕਿਆ ਵੱਡਾ ਕਦਮ
NEXT STORY